ਸਾਓ ਪਾਓਲੋ (ਏਜੰਸੀ)- ਦੱਖਣੀ ਬ੍ਰਾਜ਼ੀਲ ਵਿਚ ਨਵੇਂ ਸਾਲ ਦੀ ਪੂਰਬਲੀ ਸ਼ਾਮ 'ਤੇ 3 ਕਾਰਾਂ ਦੀ ਟੱਕਰ ਵਿਚ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਸਥਾਨਕ ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਸਾਓ ਮਿਗੁਏਲ ਦਾਸ ਮਿਸੋਸ ਦੀ ਮਿਉਂਸਪਲ ਪੁਲਸ ਨੇ ਦੱਸਿਆ ਕਿ ਇਹ ਹਾਦਸਾ ਦੱਖਣੀ ਬ੍ਰਾਜ਼ੀਲ ਦੇ ਰੀਓ ਗ੍ਰਾਂਡੇ ਡੋ ਸੁਲ ਰਾਜ ਵਿੱਚ ਸ਼ਹਿਰ ਦੇ ਨੇੜੇ ਇੱਕ ਸਟੇਟ ਹਾਈਵੇਅ ਉੱਤੇ ਵਾਪਰਿਆ।
ਇਹ ਵੀ ਪੜ੍ਹੋ: ਨਵੇਂ ਸਾਲ ਦਾ ਜਸ਼ਨ ਪਿਆ ਫਿੱਕਾ, ਆਤਿਸ਼ਬਾਜ਼ੀ ਦੌਰਾਨ ਹੋਇਆ ਧਮਾਕਾ, 3 ਲੋਕਾਂ ਦੀ ਮੌਤ
ਪੁਲਸ ਨੇ ਦੱਸਿਆ ਕਿ ਇਸ ਹਾਦਸੇ 'ਚ 2 ਵਾਹਨਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਕਾਰਨ ਇਕ ਕਾਰ 'ਚ ਸਵਾਰ 2 ਅਤੇ ਦੂਜੀ ਕਾਰ 'ਚ ਸਵਾਰ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਤੀਸਰੇ ਵਾਹਨ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੁਲਸ ਬੁਲਾਰੇ ਲੂਸੀਆਨਾ ਕੁਨਹਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ 5 ਪੀੜਤਾਂ ਵਿੱਚ ਇੱਕ ਤਿੰਨ ਸਾਲ ਦਾ ਬੱਚਾ ਵੀ ਸ਼ਾਮਲ ਹੈ। ਸਾਰੇ ਲੋਕ ਸਥਾਨਕ ਸਨ ਅਤੇ ਨਵੇਂ ਸਾਲ ਦਾ ਜਸ਼ਨ ਮਨਾਉਣ ਜਾ ਰਹੇ ਸਨ।
ਇਹ ਵੀ ਪੜ੍ਹੋ: ਅਮਰੀਕਾ: ਟਰੰਪ ਦੇ ਹੋਟਲ ਦੇ ਬਾਹਰ ‘ਟੇਸਲਾ ਸਾਈਬਰ ਟਰੱਕ’ 'ਚ ਧਮਾਕਾ, ਇੱਕ ਵਿਅਕਤੀ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੇਕਰ ਤੁਸੀਂ ਵੀ ਪੀਂਦੇ ਹੋ ਟੀ-ਬੈਗ ਵਾਲੀ ਚਾਹ ਤਾਂ ਹੋ ਜਾਓ ਸਾਵਧਾਨ ! ਹੈਰਾਨ ਕਰੇਗੀ ਪੂਰੀ ਖ਼ਬਰ
NEXT STORY