ਕਲੀਅਰਵਾਟਰ/ਅਮਰੀਕਾ (ਭਾਸ਼ਾ) : ਫਲੋਰੀਡਾ ‘ਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ ਜਹਾਜ਼ ‘ਚ ਸਵਾਰ ਅਤੇ ਇਕ ਘਰ ‘ਚ ਮੌਜੂਦ ਕੁਝ ਲੋਕਾਂ ਦੀ ਮੌਤ ਹੋ ਗਈ। ਇਸ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੇ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਿੰਗਲ ਇੰਜਣ ਵਾਲੇ ਜਹਾਜ਼ 'ਬੀਚਕ੍ਰਾਫਟ ਬੋਨਾਂਜ਼ਾ ਵੀ35' ਦੇ ਪਾਇਲਟ ਨੇ ਹਾਦਸੇ ਤੋਂ ਪਹਿਲਾਂ ਕਿਸੇ ਖਰਾਬੀ ਦੀ ਸੂਚਨਾ ਦਿੱਤੀ ਸੀ। ਇਹ ਜਹਾਜ਼ ਇੱਥੋਂ ਦੇ 'ਬੇਸਾਈਡ ਵਾਟਰਸ ਪਾਰਕ' 'ਚ ਸ਼ਾਮ 7 ਵਜੇ ਕਰੈਸ਼ ਹੋਇਆ।
ਇਹ ਵੀ ਪੜ੍ਹੋ: US 'ਚ 4 ਭਾਰਤੀ ਵਿਦਿਆਰਥੀਆਂ ਦੀ ਮੌਤ, ਗੁੱਸੇ 'ਚ ਆਏ ਲੋਕਾਂ ਨੇ ਭਾਰਤ ਸਰਕਾਰ ਤੋਂ ਕੀਤੀ ਇਹ ਮੰਗ
ਕਲੀਅਰਵਾਟਰ ਫਾਇਰ ਚੀਫ ਸਕਾਟ ਏਹਲਰਸ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜਹਾਜ਼ ਪਹਿਲਾਂ ਇੱਕ ਘਰ ਨਾਲ ਟਕਰਾਇਆ, ਜਿਸ ਕਾਰਨ ਲੱਗੀ ਅੱਗ ਨਾਲ ਘੱਟੋ-ਘੱਟ 3 ਹੋਰ ਘਰ ਨੁਕਸਾਨੇ ਗਏ। ਉਨ੍ਹਾਂ ਨੇ ਇਹ ਜਾਣਕਾਰੀ ਨਹੀਂ ਦਿੱਤੀ ਕਿ ਕਿੰਨੇ ਲੋਕ ਮਾਰੇ ਗਏ ਹਨ। ਉਨ੍ਹਾਂ ਨੇ ਸਿਰਫ ਇੰਨਾ ਹੀ ਕਿਹਾ ਕਿ ਜਹਾਜ਼ ਵਿਚ ਸਵਾਰ ਅਤੇ ਇਕ ਘਰ ਵਿਚ ਮੌਜੂਦ ਕੁਝ ਲੋਕ ਮਾਰੇ ਗਏ ਹਨ।
ਇਹ ਵੀ ਪੜ੍ਹੋ: ਪ੍ਰੇਮਿਕਾ ਦੇ ਕਹਿਣ 'ਤੇ ਪਿਤਾ ਨੇ 15ਵੀਂ ਮੰਜ਼ਿਲ ਤੋਂ ਸੁੱਟੇ ਸੀ 2 ਬੱਚੇ, ਹੁਣ ਜੋੜੇ ਨੂੰ ਦਿੱਤੀ ਗਈ ਸਜ਼ਾ-ਏ-ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਸਟ੍ਰੇਲੀਆ ਵਿਖੇ ਪਾਣੀ 'ਚ ਡੁੱਬ ਗਏ ਸਨ ਇਕੋ ਪਰਿਵਾਰ ਦੇ 4 ਮੈਂਬਰ, ਇਕੱਠਿਆਂ ਹੋਇਆ ਅੰਤਿਮ ਸੰਸਕਾਰ
NEXT STORY