ਲੰਡਨ— ਭਾਰਤ 'ਚ ਬੀਤੇ ਦਿਨ ਸਿੱਖਸ ਫਾਰ ਜਸਟਿਸ 'ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਪਰ ਇਸ ਤੋਂ ਬਾਅਦ ਅੱਜ ਐੱਸ.ਐੱਫ.ਜੇ. ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ 'ਚ ਕਿਹਾ ਗਿਆ ਹੈ ਕਿ ਭਾਰਤ ਦੇ ਸੁਤੰਤਰਤਾ ਦਿਵਸ ਯਾਨੀ 15 ਅਗਸਤ ਨੂੰ ਭਾਰਤ ਦੇ ਇਸ ਫੈਸਲੇ ਦੇ ਵਿਰੋਧ 'ਚ ਅਮਰੀਕਾ, ਬ੍ਰਿਟੇਨ ਤੇ ਕੈਨੇਡਾ 'ਚ ਖਾਲਿਸਤਾਨੀ ਝੰਡੇ ਲਹਿਰਾਏ ਜਾਣਗੇ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਭਾਰਤ ਸਰਕਾਰ ਵਲੋਂ ਸਿੱਖਸ ਫਾਰ ਜਸਟਿਸ (ਐੱਸ. ਐੱਫ. ਜੇ.) ਨੂੰ ਬੈਨ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਸਿੱਖਸ ਫਾਰ ਜਸਟਿਸ ਸਿੱਖ ਵੱਖਵਾਦੀ ਏਜੰਡੇ ਦੇ ਰੂਪ 'ਚ ਰੈਫਰੈਡਮ 2020 ਲਈ ਮੁਹਿੰਮ ਚਲਾ ਰਿਹਾ ਹੈ। ਇਸ ਸੰਗਠਨ 'ਤੇ ਗੈਰ ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ 1967 ਦੀ ਧਾਰਾ 3(1) ਤਹਿਤ 5 ਸਾਲਾਂ ਲਈ ਬੈਨ ਲਗਾਇਆ ਗਿਆ ਹੈ।ਭਾਰਤ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਖਾਲਿਸਤਾਨੀ ਹਮਾਇਤੀਆਂ ਨੂੰ ਭੜਕਾ ਰਹੀ ਹੈ। ਇਹ ਫੈਸਲਾ ਦੇਸ਼ ਨੂੰ ਦੇਸ਼ ਵਿਰੋਧੀ ਗਤੀਵਿਧੀਆਂ ਤੋਂ ਬਚਾਉਣ ਲਈ ਵੱਡੀ ਪਹਿਲੀ ਪਹਿਲ ਵਜੋਂ ਦੇਖਿਆ ਜਾ ਰਿਹਾ ਹੈ।
ਭਾਰਤ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖਸ ਫਾਰ ਜਸਟਿਸ ਨੂੰ ਗੈਰ ਕਾਨੂੰਨੀ ਸੰਗਠਨ ਦੇ ਤੌਰ 'ਤੇ ਬੈਨ ਲਾਉਣ ਦੇ ਕੈਬਨਿਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਕੈਪਟਨ ਨੇ ਪੂਰਨ ਤੌਰ 'ਤੇ ਇਸ ਸੰਗਠਨ 'ਤੇ ਬੈਨ ਲਾਉਣ ਦੀ ਮੰਗ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਨਿਊਜ਼ੀਲੈਂਡ ਮੈਚ ਦਾ ਵੀ ਜ਼ਿਕਰ ਕੀਤਾ। ਦੱਸਣਯੋਗ ਕਿ ਕੱਲ ਕ੍ਰਿਕਟ ਵਿਸ਼ਵ ਕੱਪ 2019 ਦੇ ਭਾਰਤ ਅਤੇ ਨਿਊਜ਼ੀਲੈਂਡ ਦੇ ਮਾਨਚੈਸਟਰ ਵਿਖੇ ਮੈਚ ਦੌਰਾਨ ਖਾਲਿਸਤਾਨੀ ਹਮਾਇਤੀਆਂ ਨੇ ਭਾਰਤ ਵਿਰੋਧੀ ਨਾਅਰੇਬਾਜ਼ੀ ਕੀਤੀ, ਜਿਸ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ।
ਰੂਸ : ਪਾਵਰ ਸਟੇਸ਼ਨ 'ਚ ਲੱਗੀ ਅੱਗ, 8 ਲੋਕ ਜ਼ਖਮੀ (ਵੀਡੀਓ)
NEXT STORY