ਗੁਰਦਾਸਪੁਰ/ਲਾਹੌਰ (ਵਿਨੋਦ)- ਪਾਕਿਸਤਾਨ ’ਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ 16 ਜੂਨ ਨੂੰ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਵਿਚ ਮਨਾਇਆ ਜਾਣਾ ਹੈ, ਜਦਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ 29 ਜੂਨ ਨੂੰ ਮਨਾਈ ਜਾਣੀ ਹੈ ਪਰ ਭਾਰਤ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਨ੍ਹਾਂ ਪ੍ਰੋਗਰਾਮਾਂ ’ਚ ਹਿੱਸਾ ਨਹੀਂ ਲਵੇਗੀ, ਕਿਉਂਕਿ ਉਨ੍ਹਾਂ ਦੇ ਅਨੁਸਾਰ ਨਾਨਕਸ਼ਾਹੀ ਕੰਲੈਡਰ ਦੇ ਅਨੁਸਾਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ 23 ਜੂਨ ਨੂੰ ਮਨਾਇਆ ਜਾਵੇਗਾ। ਜਦਕਿ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਇਹ ਤਿਉਹਾਰ 16 ਜੂਨ ਨੂੰ ਮਨਾਏਗੀ।
ਇਹ ਵੀ ਪੜ੍ਹੋ- ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੀ ਟਿੱਪਣੀ ਉਸ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ : ਐਡਵੋਕੇਟ ਧਾਮੀ
ਸੂਤਰਾਂ ਅਨੁਸਾਰ ਪਾਕਿਸਤਾਨ ਵਿਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ 16 ਜੂਨ ਨੂੰ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਵਿਚ ਮਨਾਇਆ ਜਾਣਾ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਹਨ ਅਤੇ ਉਨ੍ਹਾਂ ਦਾ ਜਨਮ 1563 ਵਿਚ ਹੋਇਆ ਸੀ ਅਤੇ 1581 ਵਿਚ ਆਪਣੇ ਪਿਤਾ ਰਾਮ ਦਾਸ ਦੇ ਜੋਤੀ ਜੋਤ ਸਮਾ ਜਾਣ ਦੇ ਬਾਅਦ ਜਦ ਉਹ 18 ਸਾਲ ਦੇ ਸੀ ਤਾਂ ਉਨ੍ਹਾਂ ਨੂੰ ਗੁਰੂ ਦੇ ਰੂਪ ਵਿਚ ਮੰਨਿਆ ਗਿਆ। ਸਾਲ 1606 ਵਿਚ ਮੁਗਲ ਬਾਦਸ਼ਾਹ ਜਹਾਂਗੀਰ ਦੇ ਸ਼ਾਸ਼ਨ ਵਿਚ ਗੁਰੂ ਅਰਜਨ ਦੇਵ ਜੀ ਨੂੰ ਬੰਦੀ ਬਣਾ ਲਿਆ ਗਿਆ ਸੀ, ਉਸੇ ਸਾਲ ਤਸੀਹੇ ਦੇਣ ਨਾਲ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ ਪਰ ਦੰਤਕਥਾਂ ਦੇ ਅਨੁਸਾਰ ਗੁਰੂ ਅਰਜਨ ਦੇਵ ਜੀ ਕੈਦ ਹੋਣ ਦੇ ਬਾਅਦ ਉਨ੍ਹਾਂ ਨੂੰ ਰਾਵੀ ਨਦੀ ਵਿਚ ਇਨਸਾਨ ਕਰਨ ਦੀ ਆਗਿਆ ਦਿੱਤੀ ਗਈ। ਜਦ ਉਹ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਨੇ ਉਨ੍ਹਾਂ ਨੂੰ ਇਨਸਾਨ ਕਰਦੇ ਹੋਏ ਵੇਖਿਆ ਤਾਂ ਗੁਰੂ ਜੀ ਨਦੀ ਵਿਚ ਪ੍ਰਵੇਸ਼ ਹੋਏ ਅਤੇ ਕਦੀ ਵੀ ਪਾਣੀ ਤੋਂ ਬਾਹਰ ਨਹੀਂ ਆਏ।
ਇਹ ਵੀ ਪੜ੍ਹੋ- ਕਲਯੁਗੀ ਸਹੁਰਿਆਂ ਦਾ ਕਾਰਾ, ਰੋਟੀ 'ਚ ਜ਼ਹਿਰ ਦੇ ਕੇ ਮਾਰੀ ਨੂੰਹ
ਰਾਵੀ ਦਰਿਆ ਵਿਚ ਉਸ ਸਥਾਨ ਜਿੱਥੇ ਗੁਰੂ ਅਰਜਨ ਦੇਵ ਜੀ ਦਾ ਦਿਹਾਂਤ ਮੰਨਿਆ ਜਾਂਦਾ ਹੈ, ਨੂੰ ਸੁਰੱਖਿਅਤ ਰੱਖਿਆ ਗਿਆ ਹੈ ਅਤੇ ਉੱਥੇ ਇਕ ਖੂਹ ਬਣਾਇਆ ਗਿਆ ਹੈ। ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਅਨੁਸਾਰ ਸ੍ਰੀ ਗੁਰੂ ਅਰਜੁਨ ਦੇਵ ਜੀ ਦਾ ਪ੍ਰਕਾਸ਼ ਪੁਰਬ 16 ਜੂਨ ਨੂੰ ਹੀ ਹੋਵੇਗਾ। ਭਾਰਤ ਤੋਂ ਆਉਣ ਵਾਲੇ ਸਿੱਖਾਂ ਨੂੰ 8 ਜੂਨ ਨੂੰ ਵਾਘਾ ਬਾਰਡਰ ਦੇ ਰਸਤੇ ਪਾਕਿਸਤਾਨ ਦਾਖ਼ਲ ਹੋਣਾ ਹੋਵੇਗਾ ਅਤੇ 18 ਜੂਨ ਨੂੰ ਵਾਪਸੀ ਹੋਵੇਗੀ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਅੰਮ੍ਰਿਤਸਰ 'ਚ ਸ੍ਰੀ ਦਰਬਾਰ ਸਾਹਿਬ ਨੇੜੇ ਬੰਬ ਦੀ ਸੂਚਨਾ, ਪੁਲਸ ਨੂੰ ਪਈਆਂ ਭਾਜੜਾਂ (ਵੀਡੀਓ)
NEXT STORY