ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਮੰਗਲਵਾਰ ਨੂੰ ਸਰਕਾਰੀ ਦਫ਼ਤਰਾਂ 'ਚ ਦੋ ਹਫ਼ਤਾਵਾਰੀ ਛੁੱਟੀਆਂ ਖ਼ਤਮ ਕਰ ਦਿੱਤੀਆਂ ਅਤੇ ਦਫ਼ਤਰ 'ਚ ਪਹਿਲੇ ਦਿਨ ਹੀ ਉਸ ਦੇ ਸਮੇਂ 'ਚ ਬਦਲਾਅ ਕੀਤਾ। ਸੋਮਵਾਰ ਨੂੰ ਪਾਕਿਸਤਾਨ ਦੇ 23ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਸ਼ਰੀਫ਼ ਸਟਾਫ਼ ਦੇ ਆਉਣ ਤੋਂ ਪਹਿਲਾਂ ਸਵੇਰੇ 8 ਵਜੇ ਆਪਣੇ ਦਫ਼ਤਰ ਪੁੱਜੇ। ਜ਼ਿਆਦਾਤਰ ਮੁਲਾਜ਼ਮ ਸਵੇਰੇ 10 ਵਜੇ ਹੀ ਦਫ਼ਤਰ ਪਹੁੰਚੇ। ਪਿਛਲੀ ਇਮਰਾਨ ਖਾਨ ਸਰਕਾਰ ਦੇ ਕਾਰਜਕਾਲ ਦੌਰਾਨ ਦਫਤਰ ਖੋਲ੍ਹਣ ਦਾ ਇਹ ਸਮਾਂ ਤੈਅ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਨੇ ਸਰਕਾਰੀ ਦਫ਼ਤਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਤੋਂ ਸਵੇਰੇ 8 ਵਜੇ ਤੱਕ ਬਦਲ ਦਿੱਤਾ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸਰਕਾਰੀ ਦਫ਼ਤਰਾਂ ਵਿੱਚ ਹੁਣ ਸਿਰਫ਼ ਐਤਵਾਰ ਨੂੰ ਹੀ ਹਫ਼ਤਾਵਾਰੀ ਛੁੱਟੀ ਹੋਵੇਗੀ।
ਪੜ੍ਹੋ ਇਹ ਅਹਿਮ ਖ਼ਬਰ- CATSAA ਦੇ ਤਹਿਤ ਭਾਰਤ ਨੂੰ ਪਾਬੰਦੀ ਜਾਂ ਛੋਟ ਦੇਣ ਬਾਰੇ ਅਜੇ ਕੋਈ ਫ਼ੈਸਲਾ ਨਹੀਂ : ਬਲਿੰਕਨ
ਉਨ੍ਹਾਂ ਨੇ ਆਪਣੇ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਜਨਤਾ ਦੀ ਸੇਵਾ ਕਰਨ ਆਏ ਹਾਂ ਅਤੇ ਕੋਈ ਵੀ ਪਲ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ। ਸਰਕਾਰੀ ਰੇਡੀਓ ਪਾਕਿਸਤਾਨ ਨੇ ਉਹਨਾਂ ਦੇ ਹਵਾਲੇ ਨਾਲ ਕਿਹਾ ਕਿ ਇਮਾਨਦਾਰੀ, ਪਾਰਦਰਸ਼ਤਾ, ਲਗਨ ਅਤੇ ਸਖ਼ਤ ਮਿਹਨਤ ਸਾਡੇ ਮਾਰਗਦਰਸ਼ਕ ਸਿਧਾਂਤ ਹਨ। ਉਨ੍ਹਾਂ ਪੈਨਸ਼ਨ ਵਿੱਚ ਵਾਧੇ ਅਤੇ ਘੱਟੋ-ਘੱਟ ਉਜਰਤ 25,000 ਰੁਪਏ ਕਰਨ ਦੇ ਐਲਾਨਾਂ ਨੂੰ ਤੁਰੰਤ ਲਾਗੂ ਕਰਨ ਦੇ ਹੁਕਮ ਦਿੱਤੇ। ਸ਼ਰੀਫ ਨੇ ਦੇਸ਼ ਦੀ ਗੰਭੀਰ ਆਰਥਿਕ ਸਥਿਤੀ 'ਤੇ ਚਰਚਾ ਕਰਨ ਅਤੇ ਸਥਿਤੀ ਨੂੰ ਸੁਧਾਰਨ ਲਈ ਆਰਥਿਕ ਮਾਹਰਾਂ ਦੇ ਮਾਰਗਦਰਸ਼ਨ ਅਨੁਸਾਰ ਉਪਾਅ ਕਰਨ ਲਈ ਆਰਥਿਕ ਮਾਹਰਾਂ ਦੀ ਹੰਗਾਮੀ ਮੀਟਿੰਗ ਵੀ ਬੁਲਾਈ। ਇਸ ਦੌਰਾਨ ਮੰਤਰੀ ਮੰਡਲ ਨੂੰ ਅੰਤਿਮ ਰੂਪ ਦੇਣ ਲਈ ਵਿਚਾਰ-ਵਟਾਂਦਰਾ ਚੱਲ ਰਿਹਾ ਹੈ।
ਪੜ੍ਹੋ ਇਹ ਅਹਿਮ ਖ਼ਬਰ- ਇਟਲੀ 'ਚ ਇਕ ਹੋਰ ਪੰਜਾਬੀ ਨੇ ਕਰਵਾਈ ਬੱਲੇ ਬੱਲੇ, ਸਿੱਖਿਆ ਦੇ ਖੇਤਰ 'ਚ ਹਾਸਲ ਕੀਤਾ ਵੱਡਾ ਮੁਕਾਮ
ਸਿਆਸੀ ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨ ਪੀਪਲਜ਼ ਪਾਰਟੀ ਦੇ ਚੇਅਰਮੈਨ ਬਿਲਾਵਲ ਭੁੱਟੋ ਜ਼ਰਦਾਰੀ ਨੂੰ ਵਿਦੇਸ਼ ਮੰਤਰੀ ਬਣਾਏ ਜਾਣ ਦੀ ਸੰਭਾਵਨਾ ਹੈ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਰਾਣਾ ਸਨੁੱਲਾਹ ਅਤੇ ਮਰੀਅਮ ਔਰੰਗਜ਼ੇਬ ਨੂੰ ਕ੍ਰਮਵਾਰ ਗ੍ਰਹਿ ਮੰਤਰਾਲਾ ਅਤੇ ਸੂਚਨਾ ਮੰਤਰਾਲਾ ਮਿਲਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਕੈਬਨਿਟ ਦੇ ਸ਼ੁਰੂਆਤੀ ਮੈਂਬਰਾਂ ਨੂੰ ਸ਼ਾਮ ਤੱਕ ਅੰਤਿਮ ਰੂਪ ਦਿੱਤੇ ਜਾਣ ਦੀ ਉਮੀਦ ਹੈ। ਇਮਰਾਨ ਖ਼ਾਨ ਦੀ ਥਾਂ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਚੁਣੇ ਗਏ ਸ਼ਰੀਫ਼ ਇੱਕ ਕੱਟੜ ਯਥਾਰਥਵਾਦੀ ਹਨ ਅਤੇ ਸਾਲਾਂ ਦੌਰਾਨ ਉਨ੍ਹਾਂ ਨੇ ਇੱਕ ਚੰਗੇ ਪ੍ਰਸ਼ਾਸਕ ਦੇ ਨਾਲ-ਨਾਲ ਇੱਕ ਹਕੀਕਤ ਨਾਲ ਰੂਬਰੂ ਰਹਿਣ ਵਾਲੇ ਵਿਅਕਤੀ ਦੇ ਤੌਰ 'ਤੇ ਨਾਮ ਕਮਾਇਆ ਹੈ।
ਪਾਕਿ ਦੇ ਨਵੇਂ PM ਨੇ ਪ੍ਰਧਾਨ ਮੰਤਰੀ ਮੋਦੀ ਦੇ ਵਧਾਈ ਸੰਦੇਸ਼ ਦਾ ਦਿੱਤਾ ਜਵਾਬ
NEXT STORY