ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਪੀ.ਓ.ਕੇ. ’ਚ ਕਸ਼ਮੀਰ ਨੂੰ ਲੈ ਕੇ ਇਕ ਵਾਰ ਫਿਰ ਵਿਵਾਦਿਤ ਬਿਆਨ ਦਿੱਤਾ ਹੈ। ਮੁਜ਼ੱਫਰਾਬਾਦ ਵਿਚ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕਸ਼ਮੀਰ ਪਾਕਿਸਤਾਨ ਦਾ ਹਿੱਸਾ ਬਣੇਗਾ। ਸ਼ਹਿਬਾਜ਼ ਸ਼ਰੀਫ਼ ਨੇ ਕਿਹਾ ਕਿ ਪਾਕਿਸਤਾਨ ਕਸ਼ਮੀਰੀਆਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ ਅਤੇ ਜੰਮੂ-ਕਸ਼ਮੀਰ ਵਿਵਾਦ ਦਾ ਹੱਲ ਕਸ਼ਮੀਰ ਦੇ ਲੋਕਾਂ ਦੀ ਇੱਛਾ ਮੁਤਾਬਕ ਹੋਣਾ ਚਾਹੀਦਾ ਹੈ।
ਸ਼ਹਿਬਾਜ਼ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿਵਾਦ ਦਾ ਹੱਲ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ (ਯੂ.ਐੱਨ.ਐੱਸ.ਸੀ.) ਦੇ ਪ੍ਰਸਤਾਵਾਂ ਨੂੰ ਲਾਗੂ ਕਰਨ ਨਾਲ ਹੀ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਮੈਂ ਪਾਕਿਸਤਾਨੀ ਲੋਕਾਂ ਅਤੇ ਪਾਕਿਸਤਾਨੀ ਲੀਡਰਸ਼ਿਪ ਵੱਲੋਂ ਕਸ਼ਮੀਰ ਦੇ ਆਪਣੇ ਭਰਾਵਾਂ ਨਾਲ ਇਕਜੁੱਟਤਾ ਦਿਖਾਉਣ ਆਇਆ ਹਾਂ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿੱਨਾਹ ਨੇ ਇਸ ਖੇਤਰ ਨੂੰ ਪਾਕਿਸਤਾਨ ਦੀ ‘ਲਾਈਫ ਲਾਈਨ’ ਦੱਸਿਆ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਫਰੇਜ਼ਰ ਵੈਲੀ ਦੇ ਹੜ੍ਹ ਪੀੜਤਾਂ ਲਈ 20 ਹਜ਼ਾਰ ਡਾਲਰ ਦੀ ਰਾਸ਼ੀ ਵੰਡੀ ਗਈ : ਅਰਸ਼ ਕਲੇਰ
NEXT STORY