ਮਿਲਾਨ, (ਸਾਬੀ ਚੀਨੀਆ)- ਸੈਂਟਰ ਇਟਲੀ ਦੇ ਸਭ ਤੋਂ ਪੁਰਾਣੇ ਅਤੇ ਵੱਡੇ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਉ ਵਿਖੇ ਸਿੱਖ ਪੰਥ ਦੇ ਮਹਾਨ ਯੋਧੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦਿਆਂ ਇਕ ਵਿਸ਼ਾਲ ਧਾਰਿਮਕ ਸਮਾਗਮ 7 ਫਰਵਰੀ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਵਾਏ ਜਾਣਗੇ। ਇਸ ਉਪਰੰਤ ਖੁੱਲ੍ਹੇ ਦੀਵਾਨ ਹਾਲ ਸਜਾਏ ਜਾਣਗੇ, ਜਿਸ ਵਿਚ ਸਿੱਖ ਪੰਥ ਦੇ ਸਿਰਮੌਰ ਰਾਗੀ ਅਤੇ ਕਵੀਸ਼ਰੀ ਜੱਥੇ ਆਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਉਣਗੇ।
ਸ਼ਹੀਦ ਬਾਬਾ ਦੀਪ ਸਿੰਘ ਦੀ ਯਾਦ ਵਿਚ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਨੂੰ ਲੈ ਕੇ ਇਲਾਕੇ ਵਿਚ ਰਹਿੰਦੀਆਂ ਗੁਰਸਿੱਖ ਸੰਗਤਾਂ ਵਿਚ ਭਾਰੀ ਉਤਸ਼ਾਹ ਵੇਖਿਆ ਜਾ ਸਕਦਾ ਹੈ। ਦੱਸਣਯੋਗ ਹੈ ਕਿ ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਅਖੰਡ ਪਾਠ ਵੀ ਕਰਵਾਏ ਜਾਣਗੇ ਅਤੇ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਬੰਧਤ ਕਰਵਾਏ ਜਾਣ ਵਾਲੇ ਸਮਾਗਮਾਂ ਲਈ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਸਨਮਾਨਤ ਵੀ ਕੀਤਾ ਜਾਵੇਗਾ।
ਈਰਾਨ ਨੇ ਕੀਤੀ ਪਾਕਿਸਤਾਨ 'ਚ ਸਰਜੀਕਲ ਸਟ੍ਰਾਈਕ, ਸੁਰੱਖਿਅਤ ਛੁਡਾਏ ਆਪਣੇ ਫ਼ੌਜੀ
NEXT STORY