ਮੈਲਬੌਰਨ/ਸਿਡਨੀ- (ਮਨਦੀਪ ਸਿੰਘ ਸੈਣੀ,ਸਨੀ ਚਾਂਦਪੁਰੀ) --- ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਆਸਟ੍ਰੇਲੀਆਈ ਸੂਬੇ ਨਿਊ ਸਾਊਥ ਵੇਲਜ ਵਿੱਚ ਸਥਿਤ ਗ੍ਰਿਫਿਥ ਸ਼ਹਿਰ ਵਿਖੇ ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੁਸਾਇਟੀ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਭਾਈਚਾਰੇ ਦੇ ਸਹਿਯੋਗ ਨਾਲ 28ਵਾਂ ਸ਼ਹੀਦੀ ਖੇਡ ਮੇਲਾ 6-7 ਜੂਨ ਨੂੰ ਕਰਵਾਇਆ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸ਼ਹੀਦੀ ਖੇਡ ਮੇਲੇ ਵਿੱਚ ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਤੋਂ ਟੀਮਾਂ ਹਿੱਸਾ ਲੈ ਰਹੀਆਂ ਹਨ ਤੇ ਕਬੱਡੀ, ਫੁੱਟਬਾਲ,ਵਾਲੀਬਾਲ, ਖੋ -ਖੋ, ਬੱਚਿਆਂ ਦੀਆਂ ਦੌੜਾਂ ਅਤੇ ਰੱਸਾਕੱਸ਼ੀ ਦੇ ਮੁਕਾਬਲੇ ਕਰਵਾਏ ਜਾਣਗੇ।

ਖਾਲਸਾਈ ਸ਼ਾਨ ਦਾ ਪ੍ਰਤੀਕ ਗਤਕਾ, ਦਸਤਾਰ ਮੁਕਾਬਲੇ, ਗੁਰਮਤਿ ਅਧਾਰਿਤ ਸਵਾਲ ਜਵਾਬ ਅਤੇ ਸਿੱਖ ਇਤਿਹਾਸ ਨੂੰ ਰੂਪਮਾਨ ਕਰਦੀ ਜਾਣਕਾਰੀ ਭਰਪੂਰ ਪ੍ਰਦਰਸ਼ਨੀ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਹੋਣਗੇ। ਗ੍ਰਿਫਿਥ ਗੁਰਦੁਆਰਾ ਸਾਹਿਬ ਵਿਖ਼ੇ ਹੋਣ ਵਾਲੇ ਗੁਰਮਤਿ ਸਮਾਗਮਾਂ ਵਿੱਚ ਇੰਟਰਨੈਸ਼ਨਲ ਢਾਡੀ ਜੱਥਾ ਬੀਬੀ ਜਸਵੀਰ ਕੌਰ ਜੱਸ ਸੰਗਤਾਂ ਨੂੰ ਢਾਡੀ ਵਾਰਾਂ ਨਾਲ ਨਿਹਾਲ ਕਰਨਗੇ।ਜ਼ਿਕਰਯੋਗ ਹੈ ਕਿ ਇਸ ਖੇਡ ਮੇਲੇ ਨੂੰ ਸਿੱਖ ਖੇਡਾਂ ਤੋਂ ਬਾਅਦ ਆਸਟ੍ਰੇਲੀਆ ਦਾ ਦੂਜਾ ਸਭ ਤੋਂ ਵੱਡਾ ਖੇਡ ਮੇਲਾ ਹੋਣ ਦਾ ਮਾਣ ਹਾਸਲ ਹੈ ਤੇ ਇਸ ਵਾਰ ਇਸ ਸ਼ਹੀਦੀ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਇਕੱਠ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅਮਿੱਟ ਪੈੜਾਂ ਛੱਡਦਾ ਹੋਇਆ ਸੰਪੰਨ ਹੋਇਆ ਚੌਥਾ ਸਿੱਖ ਰਾਜਪੂਤ ਸਭਿਆਚਾਰਕ ਸਾਂਝ ਮੇਲਾ ਇਟਲੀ 2026
NEXT STORY