ਇਸਲਾਮਾਬਾਦ (ਵਾਰਤਾ)— ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਕਾਨ ਅੱਬਾਸੀ ਨੇ ਕਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਪਾਕਿਸਤਾਨੀ ਮਦਦ ਬਾਰੇ ਕੀਤੇ ਗਏ ਟਵੀਟ ਨੂੰ ਵਾਪਸ ਲੈ ਕੇ ਇਸ ਮਾਮਲੇ 'ਤੇ ਮੁਆਫ਼ੀ ਮੰਗਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਟਰੰਪ ਨੇ ਇਸ ਮਹੀਨੇ ਦੇ ਸ਼ੁਰੂ ਵਿਚ ਇਕ ਟਵੀਟ ਕਰ ਕੇ ਕਿਹਾ ਸੀ, ''ਅਮਰੀਕਾ ਨੇ ਪਿਛਲੇ 15 ਸਾਲਾਂ ਵਿਚ ਸੁਰੱਖਿਆ ਮਦਦ ਦੇ ਨਾਂ 'ਤੇ ਪਾਕਿਸਤਾਨ ਨੂੰ 33 ਅਰਬ ਡਾਲਰ ਤੋਂ ਵਧ ਦੀ ਧਨ ਰਾਸ਼ੀ ਦਿੱਤੀ ਹੈ ਅਤੇ ਇਸ ਦੇ ਬਦਲੇ ਅਮਰੀਕਾ ਨੂੰ ਪਾਕਿਸਤਾਨ ਤੋਂ ਝੂਠ ਅਤੇ ਧੋਖੇ ਤੋਂ ਇਲਾਵਾ ਕੁਝ ਨਹੀਂ ਮਿਲਿਆ ਹੈ ਅਤੇ ਉਹ ਸਾਡੇ ਨੇਤਾਵਾਂ ਨੂੰ ਬੇਵਕੂਫ ਮੰਨ ਰਿਹਾ ਹੈ। ਅਫਗਾਨਿਸਤਾਨ ਵਿਚ ਜਿਨ੍ਹਾਂ ਅੱਤਵਾਦੀਆਂ ਦੀ ਅਸੀਂ ਭਾਲ ਕਰਦੇ ਰਹੇ, ਉਨ੍ਹਾਂ ਨੂੰ ਪਾਕਿਸਤਾਨ ਨੇ ਸੁਰੱਖਿਆ ਸ਼ਰਨ ਦਿੱਤੀ ਅਤੇ ਸਾਡੀ ਕੋਈ ਮਦਦ ਨਹੀਂ ਕੀਤੀ ਪਰ ਹੁਣ ਇਹ ਸਭ ਜ਼ਿਆਦਾ ਦਿਨਾਂ ਤੱਕ ਨਹੀਂ ਚਲੇਗਾ।''
ਅੱਬਾਸੀ ਨੇ ਸ਼ਨੀਵਾਰ ਨੂੰ ਇਕ ਨਿਊਜ਼ ਚੈਨਲ ਨੂੰ ਦਿੱਤੇ ਇੰਟਰਵਿਊ ਵਿਚ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਨੇ ਉਸ ਟਵੀਟ ਤੋਂ ਬਾਅਦ ਪਾਕਿਸਤਾਨ ਨੇ ਇਸ 'ਤੇ ਸਖਤ ਇਤਰਾਜ਼ ਜ਼ਾਹਰ ਕੀਤਾ ਸੀ। ਉਨ੍ਹਾਂ ਇਸ ਦੇ ਨਾਲ ਹੀ ਕਿਹਾ ਕਿ ਪਾਕਿਸਤਾਨ, ਅਫਗਾਨਿਸਤਾਨ ਸਰੱਹਦ 'ਤੇ ਤਾਰਬੰਦੀ ਜਾਰੀ ਰਹੇਗੀ ਅਤੇ ਅਫਗਾਨਿਸਤਾਨ ਨਾਲ ਜੁੜੇ ਮੁੱਦੇ ਗੱਲਬਾਤ ਨਾਲ ਹੀ ਹੱਲ ਹੋ ਸਕਦੇ ਹਨ ਅਤੇ ਜੰਗ ਉਨ੍ਹਾਂ ਦਾ ਕੋਈ ਬਦਲ ਨਹੀਂ ਹੈ। ਇਸ ਵਿਚ ਅਫਗਾਨਿਸਤਾਨ ਹੀ ਪਹਿਲ ਕਰੇਗਾ ਅਤੇ ਉਹ ਹੀ ਇਸ ਗੱਲਬਾਤ ਦੀ ਅਗਵਾਈ ਕਰੇਗਾ। ਅਫਗਾਨਿਸਤਾਨ ਦੇ ਸ਼ਰਣਾਰਥੀਆਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਜਾਣ ਦੇ ਮਾਮਲੇ 'ਤੇ ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਨੇ 30 ਲੱਖ ਅਜਿਹੇ ਸ਼ਰਣਾਰਥੀਆਂ ਨੂੰ ਥਾਂ ਦਿੱਤੀ ਹੈ ਅਤੇ ਉਸ ਨੂੰ ਹੀ ਇਸ ਸਮੱਸਿਆ ਦਾ ਸਭ ਤੋਂ ਵਧ ਭਾਰ ਝੱਲਣਾ ਪਿਆ ਹੈ।
ਅਮਰੀਕਾ 'ਚ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 2 ਫੌਜੀਆਂ ਦੀ ਮੌਤ
NEXT STORY