ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਅਧਿਕਾਰੀਆਂ ਨੂੰ ਵਿਵਾਦਤ ਗਿਲਗਿਤ-ਬਾਲਟਿਸਤਾਨ ਖੇਤਰ ਵਿੱਚ ਚੱਲ ਰਹੇ ਸੰਘੀ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ ਕਰਨ ਅਤੇ ਉਨ੍ਹਾਂ ਲਈ ਫੰਡਾਂ ਨੂੰ ਸਮੇਂ ਸਿਰ ਜਾਰੀ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਸ਼ਰੀਫ਼ ਨੇ ਸ਼ੁੱਕਰਵਾਰ ਨੂੰ ਇਸਲਾਮਾਬਾਦ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਇਹ ਨਿਰਦੇਸ਼ ਜਾਰੀ ਕੀਤੇ। ਇਸ ਮੀਟਿੰਗ ਵਿੱਚ ਗਿਲਗਿਤ-ਬਾਲਟਿਸਤਾਨ ਦੇ ਮੁੱਖ ਮੰਤਰੀ ਅਮਜਦ ਹੁਸੈਨ ਨੇ ਵੀ ਸ਼ਾਮਲ ਹੋਏ। ਮੀਟਿੰਗ ਵਿੱਚ ਚੀਨ ਦੀ ਸਰਹੱਦ ਨਾਲ ਲੱਗਦੇ ਇਸ ਖੇਤਰ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਇਹ ਘਟਨਾਕ੍ਰਮ ਭਾਰਤ ਲਈ ਮਹੱਤਵਪੂਰਨ ਹੈ, ਕਿਉਂਕਿ ਗਿਲਗਿਤ-ਬਾਲਟਿਸਤਾਨ 'ਤੇ ਪਾਕਿਸਤਾਨ ਨੇ ਗੈਰ-ਕਾਨੂੰਨੀ ਅਤੇ ਜ਼ਬਰਦਸਤੀ ਕਬਜ਼ਾ ਕੀਤਾ ਹੋਇਆ ਹੈ।
ਇਹ ਖੇਤਰ ਚੀਨ-ਪਾਕਿਸਤਾਨ ਆਰਥਿਕ ਗਲਿਆਰੇ (CPEC) ਦਾ ਵੀ ਇੱਕ ਮੁੱਖ ਹਿੱਸਾ ਹੈ, ਜੋ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚੋਂ ਹੋ ਕੇ ਲੰਘਦਾ ਹੈ। ਭਾਰਤ ਨੇ ਆਪਣੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਬਾਰੇ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ, ਪਾਕਿਸਤਾਨੀ ਦੇ ਕਬਜ਼ੇ ਵਾਲੇ ਖੇਤਰਾਂ ਵਿੱਚੋਂ ਲੰਘਣ ਵਾਲੇ CPEC ਪ੍ਰੋਜੈਕਟਾਂ ਦਾ ਲਗਾਤਾਰ ਵਿਰੋਧ ਕੀਤਾ ਹੈ।
'ਖ਼ਤਮ ਹੋ ਜਾਵੇਗੀ ਜੰਗ, ਬਸ ਇਸ ਗੱਲ ਦੀ ਗਾਰੰਟੀ ਦੇਵੇ ਇਰਾਨ..!', ਚੋਣਾਂ ਤੋਂ ਪਹਿਲਾਂ ਟਰੰਪ ਨੇ ਦਿੱਤਾ ਵੱਡਾ ਬਿਆਨ
NEXT STORY