ਇਸਲਾਮਾਬਾਦ (ਇੰਟ.) : ਪਾਕਿਸਤਾਨ ਵਿਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਰਿਹਾਈ ਨੂੰ ਲੈ ਕੇ ਸਿਆਸੀ ਤਣਾਅ ਵਧਦਾ ਜਾ ਰਿਹਾ ਹੈ। ਇਮਰਾਨ ਸਮਰਥਕਾਂ ਦਾ ਲਾਂਗ ਮਾਰਚ ਪਿਸ਼ਾਵਰ ਤੋਂ ਕਰੀਬ 30 ਕਿਲੋਮੀਟਰ ਦੂਰ ਪਹੁੰਚ ਗਿਆ ਹੈ। ਪ੍ਰਦਰਸ਼ਨਕਾਰੀ ਇਸਲਾਮਾਬਾਦ ਵੱਲ ਵਧ ਰਹੇ ਹਨ ਅਤੇ ਰਾਜਧਾਨੀ ਤੋਂ ਕਰੀਬ 180 ਕਿਲੋਮੀਟਰ ਦੂਰ ਦੱਸੇ ਜਾ ਰਹੇ ਹਨ। ਮਾਰਚ ਦੇ ਵਧਦੇ ਦਬਾਅ ਦੇ ਵਿਚਕਾਰ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਇਮਰਾਨ ਸਮਰਥਕਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ। ਇਹ ਤਜਵੀਜ਼ ਇਸ ਲਈ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਇਕ ਦਿਨ ਪਹਿਲਾਂ ਹੀ ਸਰਕਾਰ ਨੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਤੋਂ ਇਨਕਾਰ ਕੀਤਾ ਸੀ। ਹਾਲਾਂਕਿ, ਇਮਰਾਨ ਸਮਰਥਕਾਂ ਨੇ ਗੱਲਬਾਤ ਦੀ ਤਜਵੀਜ਼ ਨੂੰ ਠੁਕਰਾਉਂਦੇ ਹੋਏ ਕਿਹਾ ਹੈ ਕਿ ਉਹ ਇਮਰਾਨ ਖਾਨ ਦੀ ਰਿਹਾਈ ਦੀ ਮੰਗ ਤੋਂ ਪਿੱਛੇ ਨਹੀਂ ਹਟਣਗੇ।
ਇਹ ਵੀ ਪੜ੍ਹੋ : ਅਮਰੀਕਾ 'ਚ ਪੜ੍ਹਾਈ ਦੇ ਨਾਲ ਨੌਕਰੀ ਕਰਨਾ ਹੋਵੇਗਾ ਮਹਿੰਗਾ! ਦੇਣੀ ਪਵੇਗੀ 67 ਲੱਖ ਰੁਪਏ ਫੀਸ
ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਕਿਹਾ ਕਿ ਲੰਬੇ ਸਮੇਂ ਤੱਕ ਚੱਲਣ ਵਾਲਾ ਪ੍ਰਦਰਸ਼ਨ ਦੇਸ਼ ਦੀ ਆਰਥਿਕਤਾ ਨੂੰ ਸਥਿਰ ਕਰਨ ਦੇ ਯਤਨਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪਿਛਲੇ ਢਾਈ ਸਾਲਾਂ ਤੋਂ ਆਰਥਿਕ ਸਥਿਰਤਾ ਲਈ ਕੰਮ ਕਰ ਰਹੀ ਹੈ ਅਤੇ ਇਨ੍ਹਾਂ ਯਤਨਾਂ ਵਿਚ ਰੁਕਾਵਟ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸ਼ਹਿਬਾਜ਼ ਨੇ ਕਿਹਾ ਕਿ ਕਾਨੂੰਨ ਆਪਣਾ ਕੰਮ ਕਰੇਗਾ ਅਤੇ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਾਊਦੀ ਅਰਬ 'ਚ ਭਾਰੀ ਤਬਾਹੀ: 2 ਮੁੱਖ ਹਵਾਈ ਅੱਡਿਆਂ 'ਤੇ ਹਮਲਾ, 3 ਲੋਕਾਂ ਦੀ ਮੌਤ
NEXT STORY