ਲੰਡਨ (ਭਾਸ਼ਾ) : ਬੰਗਲਾਦੇਸ਼ ਦੀ ਬੇਦਖਲ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਭਤੀਜੀ ਅਤੇ ਲੇਬਰ ਪਾਰਟੀ ਦੀ ਸੰਸਦ ਮੈਂਬਰ ਟਿਊਲਿਪ ਸਿੱਦੀਕ (Tulip Siddiq) ਨੇ ਮੰਗਲਵਾਰ ਨੂੰ ਬ੍ਰਿਟੇਨ ਦੇ ਵਿੱਤ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸਿੱਦੀਕ (42) 'ਤੇ ਪਿਛਲੇ ਹਫਤੇ ਭ੍ਰਿਸ਼ਟਾਚਾਰ ਅਤੇ ਲੰਡਨ ਵਿਚ ਆਪਣੀ ਜਾਇਦਾਦ ਦੀ ਵਰਤੋਂ ਨੂੰ ਲੈ ਕੇ ਪਾਰਦਰਸ਼ਤਾ ਦੀ ਘਾਟ ਦਾ ਦੋਸ਼ ਲਗਾਇਆ ਗਿਆ ਸੀ।
ਟਿਊਲਿਪ ਸਿੱਦੀਕ ਨੇ ਪ੍ਰਧਾਨ ਮੰਤਰੀ ਕੀਅਰ ਸਟਾਰਮਰ ਨੂੰ ਭੇਜੇ ਇਕ ਪੱਤਰ ਵਿਚ ਕਿਹਾ, ''ਮੈਂ ਤੁਹਾਨੂੰ ਭਰੋਸਾ ਦਿਵਾਉਣਾ ਚਾਹੁੰਦੀ ਹਾਂ ਕਿ ਮੈਂ ਇਨ੍ਹਾਂ ਮਾਮਲਿਆਂ ਵਿਚ ਅਤੇ ਅਧਿਕਾਰੀਆਂ ਦੀ ਸਲਾਹ 'ਤੇ ਪੂਰੀ ਪਾਰਦਰਸ਼ਤਾ ਨਾਲ ਕੰਮ ਕੀਤਾ ਹੈ ਅਤੇ ਕਰਦੀ ਰਹਾਂਗੀ। ਹਾਲਾਂਕਿ, ਇਹ ਸਪੱਸ਼ਟ ਹੈ ਕਿ ਵਿੱਤ ਮੰਤਰੀ ਬਣੇ ਰਹਿਣ ਨਾਲ ਸਰਕਾਰ ਦੇ ਕੰਮ ਵਿਚ ਰੁਕਾਵਟ ਆ ਸਕਦੀ ਹੈ…ਇਸ ਲਈ ਮੈਂ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਫੈਸਲਾ ਕੀਤਾ ਹੈ।”
ਇਹ ਵੀ ਪੜ੍ਹੋ : ਜੈਸ਼ੰਕਰ ਵੱਲੋਂ ਸਪੇਨ ਦੀ ਰੱਖਿਆ ਮੰਤਰੀ ਨਾਲ ਮੁਲਾਕਾਤ, ਖੇਤਰੀ ਤੇ ਗਲੋਬਲ ਮੁੱਦਿਆਂ 'ਤੇ ਕੀਤੀ ਚਰਚਾ
ਬ੍ਰਿਟਿਸ਼ ਪ੍ਰਧਾਨ ਮੰਤਰੀ ਨੇ ਅਸਤੀਫਾ ਸਵੀਕਾਰ ਕਰਕੇ ਪ੍ਰਤੀਕਿਰਿਆ ਦਿੱਤੀ ਅਤੇ ਡਾਊਨਿੰਗ ਸਟ੍ਰੀਟ (ਪ੍ਰਧਾਨ ਮੰਤਰੀ ਦਫ਼ਤਰ) ਨੇ ਸਿੱਦੀਕ ਦੀ ਥਾਂ ਲੇਬਰ ਐੱਮਪੀ ਐਮਾ ਰੇਨੋਲਡਜ਼ ਨੂੰ ਵਿੱਤ ਮੰਤਰੀ ਵਜੋਂ ਨਿਯੁਕਤ ਕਰਨ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ, “ਤੁਹਾਡਾ ਅਸਤੀਫਾ ਸਵੀਕਾਰ ਕਰਦੇ ਹੋਏ, ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਮੈਨੂੰ ਦੱਸਿਆ ਗਿਆ ਹੈ ਕਿ ਤੁਹਾਡੇ ਵਿਰੁੱਧ ਮੰਤਰੀ ਜ਼ਾਬਤੇ ਦੀ ਉਲੰਘਣਾ ਦਾ ਕੋਈ ਕੇਸ ਨਹੀਂ ਪਾਇਆ ਗਿਆ ਹੈ ਅਤੇ ਤੁਹਾਡੇ ਵੱਲੋਂ ਵਿੱਤੀ ਬੇਨਿਯਮੀਆਂ ਦਾ ਕੋਈ ਸਬੂਤ ਨਹੀਂ ਮਿਲਿਆ ਹੈ।”
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਾਕੁੰਭ 'ਚ Steve Jobs ਦੀ ਪਤਨੀ ਲੌਰੇਨ ਨੂੰ ਗੁਰੂ ਕੈਲਾਸ਼ਾਨੰਦ ਨੇ ਦਿੱਤਾ ਨਵਾਂ ਹਿੰਦੂ ਨਾਂ 'ਕਮਲਾ'
NEXT STORY