ਢਾਕਾ— ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ 30 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ-ਚੁੱਕ ਸਮਾਗਮ 'ਚ ਦੂਜੀ ਵਾਰ ਵੀ ਹਿੱਸਾ ਨਹੀਂ ਲੈ ਸਕੇਗੀ ਕਿਉਂਕਿ ਮੰਗਲਵਾਰ ਤੋਂ ਉਨ੍ਹਾਂ ਦਾ ਤਿੰਨ ਦੇਸ਼ਾਂ ਦਾ ਦੌਰਾ ਸ਼ੁਰੂ ਹੋ ਰਿਹਾ ਹੈ। ਸਰਕਾਰ ਵਲੋਂ ਇਥੇ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਮੁਕਤੀ ਸੰਗ੍ਰਾਮ ਮਾਮਲਿਆਂ ਦੇ ਮੰਤਰੀ ਏ.ਕੇ.ਐੱਮ. ਮੁਜਾਮਿਲ ਹੱਕ ਇਸ ਸਮਾਗਮ 'ਚ ਸ਼ਾਮਲ ਹੋਣਗੇ ਕਿਉਂਕਿ ਉਹ ਬੰਗਲਾਦੇਸ਼ ਸਰਕਾਰ ਦੇ ਸਭ ਤੋਂ ਸੀਨੀਅਰ ਕੈਬਨਿਟ ਮੰਤਰੀ ਹਨ।
ਇਸ 'ਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦਾ ਤਿੰਨ ਦੇਸ਼ਾਂ ਦਾ ਦੌਰਾ ਮੰਗਲਵਾਰ ਤੋਂ ਸ਼ੁਰੂ ਹੋ ਰਿਹਾ ਹੈ। ਉਹ ਜਾਪਾਨ, ਸਾਊਦੀ ਅਰਬ ਤੇ ਫਿਨਲੈਂਡ ਦੀ ਯਾਤਰਾ 'ਤੇ ਜਾ ਰਹੀ ਹੈ। ਵਿਦੇਸ਼ 'ਚ ਰਹਿਣ ਦੇ ਕਾਰਨ ਹਸੀਨਾ 2014 'ਚ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ-ਚੁੱਕ ਸਮਾਗਮ 'ਚ ਸ਼ਾਮਲ ਨਹੀਂ ਹੋ ਸਕੀ ਸੀ। ਪਿਛਲੀ ਵਾਰ ਬੰਗਲਾਦੇਸ਼ ਦੀ ਸੰਸਦ ਪ੍ਰਧਾਨ ਡਾ ਸ਼ਿਰੀਨ ਸ਼ਰਮਿਨ ਚੌਧਰੀ ਨੇ 26 ਮਈ ਨੂੰ ਸਹੁੰ-ਚੁੱਕ ਸਮਾਗਮ 'ਚ ਹਿੱਸਾ ਲਿਆ ਸੀ। ਭਾਰਤ ਦੇ ਰਾਸ਼ਟਰਪਤੀ ਦਫਤਰ ਨੇ ਐਤਵਾਰ ਨੂੰ ਨਵੀਂ ਦਿੱਲੀ 'ਚ ਕਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਬਨਿਟ ਦੇ ਮੈਂਬਰਾਂ ਦੇ ਨਾਲ 30 ਮਈ ਨੂੰ ਅਹੁਦਾ ਤੇ ਗੁਪਤਤਾ ਦੀ ਸਹੁੰ ਚੁੱਕਣਗੇ।
ਆਮ ਚੋਣ 'ਚ ਜ਼ਬਰਦਸਤ ਜਿੱਤ ਲਈ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ, ਚੀਨ ਦੇ ਰਾਸ਼ਟਰਪਤੀ ਸ਼ੀ ਜਿਨਫਿੰਗ, ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਸਣੇ ਦੁਨੀਆ ਭਰ ਦੇ ਨੇਤਾਵਾਂ ਨੇ ਮੋਦੀ ਨੂੰ ਵਧਾਈ ਦਿੱਤੀ ਸੀ।
ਪਾਕਿਸਤਾਨ ਦੀ ਹਾਈ ਕੋਰਟ ਨੇ ਈ-ਕੋਰਟ ਰਾਹੀਂ ਸੁਣਵਾਈ ਕਰਕੇ ਰਚਿਆ ਇਤਿਹਾਸ
NEXT STORY