ਦੁਬਈ (ਏਜੰਸੀ) : ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਵਿਚ ਸ਼ਨੀਵਾਰ ਨੂੰ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨੂੰ ਰਾਸ਼ਟਰਪਤੀ ਨਿਯੁਕਤ ਕੀਤਾ ਗਿਆ। ਯੂ.ਏ.ਈ. ਦੇ ਸ਼ਾਸਕਾਂ ਨੇ ਘੋਸ਼ਣਾ ਕੀਤੀ ਕਿ ਉਨ੍ਹਾਂ ਨੇ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨੂੰ ਰਾਸ਼ਟਰਪਤੀ ਨਿਯੁਕਤ ਕੀਤਾ ਹੈ।
ਸਟੇਟ ਨਿਊਜ਼ ਏਜੰਸੀ ਡਬਲਯੂ.ਏ.ਐੱਮ. ਨੇ ਕਿਹਾ ਕਿ ਇਹ ਫ਼ੈਸਲਾ ਦੇਸ਼ ਦੇ 7 ਸ਼ੇਖਾਂ ਦੀ ਇਕ ਮੀਟਿੰਗ ਵਿੱਚ ਲਿਆ ਗਿਆ। ਜ਼ਿਕਰਯੋਗ ਹੈ ਕਿ ਯੂ.ਏ.ਈ. ਦੇ ਰਾਸ਼ਟਰਪਤੀ ਅਤੇ ਆਬੂ ਧਾਬੀ ਦੇ ਸ਼ਾਸਕ ਸ਼ੇਖ ਖਲੀਫਾ ਬਿਨ ਜ਼ਾਇਦ ਅਲ ਨਾਹਯਾਨ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ ਸੀ।
ਵੈਕਸੀਨ ਤੋਂ ਇਨਕਾਰ ਕਰਨ 'ਤੇ ਅਮਰੀਕਾ ਦੀ ਹਵਾਈ ਫ਼ੌਜ ਦੇ 4 ਕੈਡਿਟਾਂ ਖ਼ਿਲਾਫ਼ ਵੱਡੀ ਕਾਰਵਾਈ
NEXT STORY