ਰੋਮ (ਕੈਂਥ//ਸਾਬੀ ਚੀਨੀਆ) ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੀ ਸਿਆਸਤ ਦੇ ਥੰਮ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦਾ ਕੱਲ੍ਹ ਦੇਰ ਸ਼ਾਮ ਦੇਹਾਂਤ ਹੋ ਗਿਆ। ਉਹਨਾਂ ਦੇ ਦੇਹਾਂਤ 'ਤੇ ਸ਼੍ਰੋਮਣੀ ਅਕਾਲੀ ਦਲ ਐੱਨ.ਆਰ.ਆਈ ਵਿੰਗ ਇਟਲੀ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਐੱਨ.ਆਰ.ਆਈ ਵਿੰਗ ਇਟਲੀ ਦੇ ਆਗੂਆਂ ਨੇ ਕਿਹਾ ਕਿ ਸ. ਬਾਦਲ ਦੇ ਜਹਾਨ ਤੋਂ ਤੁਰ ਜਾਣ ਦੇ ਨਾਲ ਪੰਥ ਅਤੇ ਸਮੁੱਚੇ ਅਕਾਲੀ ਦਲ ਨੂੰ ਘਾਟਾ ਪਿਆ ਹੈ ਜੋ ਕਿ ਰਹਿੰਦੀ ਦੁਨੀਆ ਤੱਕ ਪੂਰਾ ਨਹੀਂ ਹੋਵੇਗਾ। ਉਹਨਾਂ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਵਰਗੀ ਮਹਾਨ ਸ਼ਖ਼ਸੀਅਤ ਦੇ ਇਸ ਜਹਾਨ ਤੋਂ ਚਲੇ ਜਾਣ ਨਾਲ ਸਮੁੱਚੇ ਅਕਾਲੀ ਦਲ ਦੇ ਵਰਕਰਾਂ ਨੂੰ ਜਿੱਥੇ ਗਹਿਰਾ ਦੁੱਖ ਪੁੱਜਾ ਹੈ, ਉਥੇ ਹੀ ਆਪਣੇ ਹਰ ਦਿਲ ਅਜੀਜ਼ ਹਰਮਨ ਪਿਆਰੇ ਨੇਤਾ ਦੀ ਘਾਟ ਰਹਿੰਦੀ ਦੁਨੀਆ ਤੱਕ ਕਦੇ ਵੀ ਪੂਰੀ ਨਹੀਂ ਹੋਵੇਗੀ।
ਪੜ੍ਹੋ ਇਹ ਅਹਿਮ ਖ਼ਬਰ-ਪਿੰਡ ਬਾਦਲ ਲਿਜਾਈ ਜਾ ਰਹੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ, ਮਜੀਠੀਆ ਖ਼ੁਦ ਚਲਾ ਰਹੇ ਐਂਬੂਲੈਂਸ (ਤਸਵੀਰਾਂ)
ਉਹ ਆਪਣੇ ਆਪ ਵਿੱਚ ਰਾਜਨੀਤੀ ਦੀ ਇੱਕ ਸੰਸਥਾ ਸਨ। ਉਹ ਸਿਆਸਤ ਵਿੱਚ ਬਹੁਤ ਸਾਰਿਆਂ ਲਈ ਪ੍ਰੇਰਨਾ ਦਾ ਸ੍ਰੋਤ ਰਹਿਣਗੇ। ਪੰਜਾਬ ਅਤੇ ਪੰਜਾਬੀਅਤ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ। ਅੱਜ ਉਨ੍ਹਾਂ ਦੇ ਸਦੀਵੀਂ ਵਿਛੋੜੇ 'ਤੇ ਸਮੂਹ ਪੰਜਾਬੀਆਂ ਨੂੰ ਗਹਿਰਾ ਸਦਮਾ ਪੁੱਜਾ ਹੈ ਜਿਸ ਲਈ ਉਹ ਗੁਰੂ ਸਾਹਿਬ ਅੱਗੇ ਅਰਦਾਸ ਕਰਦੇ ਹਨ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਗੁਰੂ ਸਾਹਿਬ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ। ਸ. ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਨ ਵਾਲਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਐਨ.ਆਰ.ਆਈ ਵਿੰਗ ਇਟਲੀ ਇਕਾਈ ਦੇ ਪ੍ਰਧਾਨ ਸ.ਜਗਵੰਤ ਸਿੰਘ ਲਹਿਰਾ, ਸਰਪ੍ਰਸਤ ਅਵਤਾਰ ਸਿੰਘ ਖ਼ਾਲਸਾ, ਸਕੱਤਰ ਜਨਰਲ ਲਖਵਿੰਦਰ ਸਿੰਘ ਡੋਗਰਾਂਵਾਲ, ਸੀਨੀਅਰ ਮੀਤ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਭੂੰਗਰਨੀ, ਜਨਰਲ ਸਕੱਤਰ ਜਗਜੀਤ ਸਿੰਘ, ਜਨਰਲ ਸਕੱਤਰ ਹਰਦੀਪ ਸਿੰਘ ਬੌਦਲ, ਗੁਰਿੰਦਰ ਸਿੰਘ ਸੋਮਲ ਆਦਿ ਸ਼ਾਮਲ ਹਨ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪੰਜਾਬ 'ਚ ਬਣੇ ਕਫ ਸਿਰਪ 'ਤੇ WHO ਨੇ ਚੁੱਕੇ ਸਵਾਲ, ਸਾਹਮਣੇ ਆਇਆ ਕੰਪਨੀ ਦਾ ਪੱਖ
NEXT STORY