ਇੰਟਰਨੈਸ਼ਨਲ ਡੈਸਕ : ਬੀਤੇ ਦਿਨ ਸਾਊਦੀ ਅਰਬ ਦੀ ਰਾਜਧਾਨੀ ਰਿਆਧ ਸਥਿਤ ਕਿੰਗ ਖਾਲਿਦ ਕੌਮਾਂਤਰੀ ਹਵਾਈ ਅੱਡੇ ਅਤੇ ਸਾਊਦੀ ਏਅਰਲਾਈਨਜ਼ ਦੇ ਇੱਕ ਜਹਾਜ਼ ਨੂੰ ਨਿਸ਼ਾਨਾ ਬਣਾ ਕੇ ਮਿਜ਼ਾਈਲ ਹਮਲਾ ਕੀਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਸਾਹਮਣੇ ਆਈਆਂ ਦਹਿਲਾਉਣ ਵਾਲੀਆਂ ਤਸਵੀਰਾਂ ਤੇ ਵੀਡੀਓਜ਼ ਨੇ ਦੁਨੀਆ ਭਰ ਵਿੱਚ ਚਿੰਤਾ ਵਧਾ ਦਿੱਤੀ ਹੈ।
ਸਾਊਦੀ ਅਰਬ ਦੀ ਸਿਵਲ ਏਵੀਏਸ਼ਨ ਅਥਾਰਟੀ ਅਨੁਸਾਰ ਇਹ ਦੋ ਵੱਖ-ਵੱਖ ਹਮਲੇ ਸਨ, ਜਿਨ੍ਹਾਂ ਵਿੱਚੋਂ ਪਹਿਲੇ ਹਮਲੇ ਵਿੱਚ ਹਵਾਈ ਅੱਡੇ ਦੀਆਂ ਸਹੂਲਤਾਂ ਅਤੇ ਦੂਜੇ ਵਿੱਚ ਇੱਕ ਜਹਾਜ਼ ਨੂੰ ਨਿਸ਼ਾਨਾ ਬਣਾਇਆ ਗਿਆ। ਸਾਊਦੀ ਅਥਾਰਟੀ ਦੀ ਸ਼ੁਰੂਆਤੀ ਜਾਣਕਾਰੀ ਮੁਤਾਬਕ ਇਸ ਹਮਲੇ ਵਿੱਚ 3 ਸਾਊਦੀ ਨਾਗਰਿਕਾਂ ਦੀ ਮੌਤ ਹੋਈ ਹੈ ਅਤੇ ਕਈ ਹੋਰ ਜ਼ਖ਼ਮੀ ਹੋਏ ਹਨ। ਦੂਜੇ ਪਾਸੇ, ਸਾਹਮਣੇ ਆਈਆਂ ਹੋਰ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਮਿਜ਼ਾਈਲ ਹਮਲੇ ਵਿੱਚ 12 ਲੋਕਾਂ ਦੀ ਜਾਨ ਗਈ ਹੈ ਅਤੇ ਇੱਕ ਅਮਰੀਕੀ ਨਾਗਰਿਕ ਸਮੇਤ 300 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ।
ਜ਼ਿਕਰਯੋਗ ਹੈ ਕਿ ਯਮਨ ਵਿੱਚ ਸਰਗਰਮ ਈਰਾਨ-ਸਮਰਥਿਤ ਹੂਤੀ ਬਾਗੀਆਂ ਨੇ ਕਿੰਗ ਖਾਲਿਦ ਹਵਾਈ ਅੱਡੇ 'ਤੇ ਕੀਤੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਸ ਘਟਨਾ ਤੋਂ ਬਾਅਦ ਖੇਤਰ ਵਿੱਚ ਅੰਤਰਰਾਸ਼ਟਰੀ ਤਣਾਅ ਬੇਹੱਦ ਵਧ ਗਿਆ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹੂਤੀਆਂ ਵਿਰੁੱਧ ਸਾਊਦੀ ਅਰਬ ਨਾਲ ਮਿਲ ਕੇ ਕਾਰਵਾਈ ਕਰਨ ਦਾ ਸੰਕੇਤ ਦਿੱਤਾ ਹੈ।
ਸਿੰਗਾਪੁਰ ਤੇ ਅਮਰੀਕਾ ਨੂੰ ਪਛਾੜ ਕੇ ਭਾਰਤ ’ਚ ਨਿਵੇਸ਼ ਦਾ ਨਵਾਂ ਬਾਦਸ਼ਾਹ ਬਣਿਆ ਇਹ ਦੇਸ਼
NEXT STORY