ਨਿਊਯਾਰਕ : ਅਮਰੀਕਾ ਦੇ ਵਰਜੀਨੀਆ ਸੂਬੇ ਵਿੱਚ ਸਥਿਤ ਓਲਡ ਡੋਮੀਨੀਅਨ ਯੂਨੀਵਰਸਿਟੀ (ODU) ਵਿੱਚ ਵੀਰਵਾਰ ਨੂੰ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਦੋ ਲੋਕ ਜ਼ਖ਼ਮੀ ਹੋਏ ਹਨ, ਜਦਕਿ ਹਮਲਾਵਰ ਦੀ ਮੌਤ ਹੋ ਗਈ ਹੈ।
ਯੂਨੀਵਰਸਿਟੀ ਅਨੁਸਾਰ, ਇੱਕ ਬੰਦੂਕਧਾਰੀ ਨੇ ਕੈਂਪਸ ਵਿੱਚ ਸਥਿਤ ਬਿਜ਼ਨੈੱਸ ਸਕੂਲ (Constant Hall) ਦੀ ਇਮਾਰਤ ਵਿੱਚ ਅੰਨ੍ਹੇਵਾਹ ਗੋਲੀਆਂ ਚਲਾਈਆਂ। ਇਸ ਹਮਲੇ ਵਿੱਚ ਦੋ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਭੇਜਿਆ ਗਿਆ ਹੈ। ਹਾਲਾਂਕਿ, ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਹਮਲਾਵਰ ਦੀ ਮੌਤ ਕਿਵੇਂ ਹੋਈ।
ਘਟਨਾ ਤੋਂ ਤੁਰੰਤ ਬਾਅਦ ਯੂਨੀਵਰਸਿਟੀ ਨੇ ਸਾਵਧਾਨੀ ਵਜੋਂ ਵੀਰਵਾਰ ਦੇ ਬਾਕੀ ਸਮੇਂ ਲਈ ਸਾਰੀਆਂ ਕਲਾਸਾਂ ਰੱਦ ਕਰ ਦਿੱਤੀਆਂ ਹਨ ਅਤੇ ਮੁੱਖ ਕੈਂਪਸ ਦੇ ਸਾਰੇ ਕੰਮਕਾਜ ਮੁਅੱਤਲ ਕਰ ਦਿੱਤੇ ਹਨ। ਪ੍ਰਸ਼ਾਸਨ ਨੇ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਕਾਂਸਟੈਂਟ ਹਾਲ ਦੇ ਨੇੜਲੇ ਇਲਾਕਿਆਂ ਵਿੱਚ ਨਾ ਜਾਣ ਦੀ ਅਪੀਲ ਕੀਤੀ ਹੈ ਤਾਂ ਜੋ ਸੁਰੱਖਿਆ ਅਧਿਕਾਰੀ ਆਪਣੀ ਕਾਰਵਾਈ ਨਿਰਵਿਘਨ ਜਾਰੀ ਰੱਖ ਸਕਣ।
ਫੈਡਰਲ ਬਿਊਰੋ ਆਫ ਅਲਕੋਹਲ, ਟੋਬੈਕੋ, ਫਾਇਰਆਰਮਜ਼ ਐਂਡ ਐਕਸਪਲੋਸਿਵਜ਼ (ATF) ਨੇ ਦੱਸਿਆ ਕਿ ਉਨ੍ਹਾਂ ਦੇ ਏਜੰਟ ਮੌਕੇ 'ਤੇ ਪਹੁੰਚ ਚੁੱਕੇ ਹਨ ਅਤੇ ਸਥਾਨਕ ਪੁਲਿਸ ਦੀ ਮਦਦ ਕਰ ਰਹੇ ਹਨ। ਸੁਰੱਖਿਆ ਏਜੰਸੀਆਂ ਵੱਲੋਂ ਹਮਲੇ ਦੇ ਕਾਰਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਈਰਾਨ-ਇਜ਼ਰਾਈਲ ਜੰਗ ਕਾਰਨ ਰੂਸ ਦੀ ਚਾਂਦੀ, ਕੱਚੇ ਤੇਲ ਕਾਰਨ ਪੁਤਿਨ ਦੇ ਖਜ਼ਾਨੇ 'ਚ ਆਉਣਗੇ ਅਰਬਾਂ ਡਾਲਰ
NEXT STORY