ਗੁਰਦਾਸਪੁਰ/ਲਾਹੌਰ (ਵਿਨੋਦ) : ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਇਕ ਪ੍ਰਮੁੱਖ ਅਹਿਮਦੀਆ ਧਾਰਮਿਕ ਅਸਥਾਨ ਦੇ ਬਾਹਰ ਇਕ ਅਣਪਛਾਤੇ ਬੰਦੂਕਧਾਰੀ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ ਅਹਿਮਦੀਆ ਭਾਈਚਾਰੇ ਦੇ 3 ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।
ਸਰਹੱਦ ਪਾਰ ਸੂਤਰਾਂ ਅਨੁਸਾਰ ਇਹ ਹਮਲਾ ਸ਼ੁੱਕਰਵਾਰ ਦੇਰ ਰਾਤ ਬੈਤ-ਉਲ-ਅਕਸਾ ਵਿਖੇ ਹੋਇਆ, ਜੋ ਕਿ ਲਾਹੌਰ ਤੋਂ ਲੱਗਭਗ 175 ਕਿਲੋਮੀਟਰ ਦੂਰ ਰਬਵਾਹ ਵਿਚ ਸਥਿਤ ਇਕ ਅਹਿਮਦੀਆ ਪੂਜਾ ਅਸਥਾਨ ਹੈ, ਜਿਸ ਨੂੰ ਚਨਾਬ ਨਗਰ ਵੀ ਕਿਹਾ ਜਾਂਦਾ ਹੈ। ਰਬਵਾਹ ਪਾਕਿਸਤਾਨ ਵਿਚ ਅਹਿਮਦੀਆ ਭਾਈਚਾਰੇ ਦਾ ਮੁੱਖ ਦਫਤਰ ਹੈ। ਪੁਲਸ ਅਧਿਕਾਰੀਆਂ ਅਨੁਸਾਰ ਹਮਲਾਵਰ ਮੋਟਰਸਾਈਕਲ ’ਤੇ ਆਇਆ ਅਤੇ ਨਮਾਜ਼ ਅਦਾ ਕਰਨ ਜਾ ਰਹੇ ਲੋਕਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਤਿੰਨ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅਮਰੀਕਾ ਨੇ BLA ਨੂੰ ਅੱਤਵਾਦੀ ਸੰਗਠਨ ਐਲਾਨਣ ਤੋਂ ਰੋਕਿਆ
NEXT STORY