ਟੋਰਾਂਟੋ (ਵਾਰਤਾ)- ਕੈਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪੂਰਬੀ ਟੋਰਾਂਟੋ ਦੇ ਇੱਕ ਪੱਬ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਗੋਲੀਬਾਰੀ ਵਿੱਚ 12 ਲੋਕ ਜ਼ਖਮੀ ਹੋਏ ਹਨ। ਕੈਨੇਡਾ ਪੁਲਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਬੀਤੀ ਰਾਤ ਸਕਾਰਬਰੋ ਟਾਊਨ ਸੈਂਟਰ ਨੇੜੇ ਇੱਕ ਪੱਬ ਵਿੱਚ ਵਾਪਰੀ। ਗੋਲੀਬਾਰੀ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ ਦੀ ਚਿਤਾਵਨੀ, 31 ਮਾਰਚ 'ਚ ਦੇਸ਼ ਛੱਡ ਦੇਣ ਗੈਰ ਕਾਨੂੰਨੀ ਪ੍ਰਵਾਸੀ ਨਹੀਂ ਤਾਂ...
ਪੁਲਸ ਅਧਿਕਾਰੀ ਨੇ ਅਜੇ ਤੱਕ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ ਕਿ ਦੋਸ਼ੀ ਦਾ ਕੀ ਇਰਾਦਾ ਸੀ। ਪੁਲਸ ਨੇ ਦੋਸ਼ੀ ਦਾ ਹੁਲੀਆ ਅਤੇ ਹੋਰ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਪੁਲਸ ਦਾ ਇੰਨਾ ਹੀ ਕਹਿਣਾ ਹੈ ਕਿ ਦੋਸ਼ੀ ਨੇ ਕਈ ਲੋਕਾਂ ਨੂੰ ਨਿਸ਼ਾਨਾ ਬਣਾਇਆ। ਪੁਲਸ ਨੇ ਘਟਨਾ ਵਾਲੀ ਥਾਂ ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਸੁਚੇਤ ਰਹਿਣ ਦੀ ਚਿਤਾਵਨੀ ਦਿੱਤੀ ਹੈ। ਫਿਲਹਾਲ ਹਮਲਾਵਰ ਫਰਾਰ ਹੈ ਅਤੇ ਪੁਲਸ ਉਸਦੀ ਭਾਲ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਾਕਿਸਤਾਨ ਦੀ ਚਿਤਾਵਨੀ, 31 ਮਾਰਚ 'ਚ ਦੇਸ਼ ਛੱਡ ਦੇਣ ਗੈਰ ਕਾਨੂੰਨੀ ਪ੍ਰਵਾਸੀ ਨਹੀਂ ਤਾਂ...
NEXT STORY