ਨਿਊਯਾਰਕ (ਰਾਜ ਗੋਗਨਾ)- ਅਮਰੀਕਾ ਵਿੱਚ ਨਿਊਯਾਰਕ ਸਿਟੀ ਦੇ ਸਬਵੇਅ ਸਟੇਸ਼ਨ ਤੇ ਦੋ ਗੁੱਟਾਂ ਵਿਚਾਲੇ ਗੋਲੀਬਾਰੀ ਹੋਈ। ਇਸ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 5 ਹੋਰ ਦੇ ਜ਼ਖਮੀ ਹੋ ਜਾਣ ਦੀ ਸੂਚਨਾ ਹੈ। ਇਹ ਘਟਨਾ ਸੋਮਵਾਰ ਨੂੰ ਵਾਪਰੀ। ਹੁਣ ਪੁਲਸ ਅਗਲੇਰੀ ਜਾਂਚ ਕਰ ਰਹੀ ਹੈ। ਅਮਰੀਕਾ 'ਚ ਪਿਛਲੇ ਕੁਝ ਸਮੇਂ ਤੋਂ ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਇਸ 'ਚ ਲਗਾਤਾਰ ਵਾਧਾ ਵੀ ਹੋ ਰਿਹਾ ਹੈ।
ਪੜ੍ਹੋ ਇਹ ਅਹਿਮ ਖ਼ਬਰ-ਰਾਜ ਗਰੇਵਾਲ ਨੇ RCMP ਤੇ ਓਂਟਾਰੀਓ ਸਰਕਾਰ ਤੋਂ ਮੰਗਿਆ 50 ਮਿਲੀਅਨ ਡਾਲਰ ਦਾ ਹਰਜਾਨਾ
ਸੋਮਵਾਰ ਨੂੰ ਇਕ ਹੋਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ। ਜਿੱਥੇ ਬ੍ਰੌਂਕਸ ਨਿਊਯਾਰਕ ਦੇ ਸਬਵੇਅ ਸਟੇਸ਼ਨ 'ਤੇ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਘਟਨਾ 'ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 5 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਪੁਲਸ ਦੇ ਹਵਾਲੇ ਨਾਲ ਜਾਣਕਾਰੀ ਦੌਰਾਨ ਸੋਮਵਾਰ ਸ਼ਾਮ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਹਮਲੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਸ ਘਟਨਾ ਦੀ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਵੈਨਿਸ ਕਾਰਨੀਵਲ ਫੈਸਟੀਵਲ 'ਚ ਖਿੱਚ ਦਾ ਕੇਂਦਰ ਬਣਿਆ ਪੰਜਾਬੀ ਭੰਗੜਾ
NEXT STORY