ਸਿਏਟਲ - ਅਮਰੀਕਾ ਦੇ ਵਾਸ਼ਿੰਗਟਨ ਸ਼ਹਿਰ ਟਾਕੋਮਾ ਵਿੱਚ ਇੱਕ ਪਾਰਟੀ ਦੌਰਾਨ ਹੋਈ ਗੋਲੀਬਾਰੀ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੀਅਰਸ ਕਾਉਂਟੀ ਸ਼ੈਰਿਫ ਵਿਭਾਗ ਨੇ ਸੋਸ਼ਲ ਮੀਡੀਆ 'ਤੇ ਇਕ ਬਿਆਨ ਵਿਚ ਕਿਹਾ ਕਿ ਇਕ ਨਾਬਾਲਗ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਵਿਭਾਗ ਨੇ ਉਸ ਦੀ ਉਮਰ ਦਾ ਖੁਲਾਸਾ ਨਹੀਂ ਕੀਤਾ।
ਬਿਆਨ ਅਨੁਸਾਰ 12.30 ਵਜੇ ਤੋਂ ਕੁਝ ਦੇਰ ਪਹਿਲਾਂ ਪੁਲਸ ਨੂੰ ਸੂਚਨਾ ਮਿਲੀ ਕਿ 30 ਤੋਂ 40 ਨੌਜਵਾਨ ਇੱਕ ਘਰ ਵਿੱਚ ਹੋ ਰਹੀ ਪਾਰਟੀ ਤੋਂ ਭੱਜ ਰਹੇ ਹਨ ਅਤੇ ਰੌਲਾ ਪਾ ਰਹੇ ਹਨ। ਵਿਭਾਗ ਨੇ ਦੱਸਿਆ ਕਿ ਗੋਲੀਬਾਰੀ ਕਾਰਨ ਨੇੜਲੇ ਘਰਾਂ ਅਤੇ ਵਾਹਨਾਂ ਨੂੰ ਨੁਕਸਾਨ ਪਹੁੰਚਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੋ ਹਥਿਆਰ ਬਰਾਮਦ ਕੀਤੇ ਗਏ ਹਨ।
ਸਾਊਦੀ ਅਰਬ 'ਚ ਹੋਇਆ ਚੰਦ ਦਾ ਦੀਦਾਰ, ਭਾਰਤ 'ਚ ਹੁਣ ਇਸ ਦਿਨ ਮਨਾਈ ਜਾਵੇਗੀ ਈਦ
NEXT STORY