ਫਿਲਾਡੇਲਫੀਆ/ਅਮਰੀਕਾ (ਭਾਸ਼ਾ)- ਅਮਰੀਕਾ ਦੇ ਫਿਲਾਡੇਲਫੀਆ ਵਿਚ ਸ਼ੁੱਕਰਵਾਰ ਨੂੰ ਗੋਲੀਬਾਰੀ ਵਿਚ 3 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਜੇ ਇਹ ਸਪਸ਼ਟ ਨਹੀਂ ਹੋ ਸਕਿਆ ਹੈ ਕਿ ਗੋਲੀਬਾਰੀ ਕਿਉਂ ਕੀਤੀ ਗਈ ਅਤੇ ਇਸ ਘਟਨਾ ਵਿਚ ਕਿੰਨੇ ਲੋਕ ਸ਼ਾਮਲ ਸਨ। ਅਧਿਕਾਰੀਆਂ ਨੇ ਦੱਸਿਆ ਕਿ 3 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਉਨ੍ਹਾਂ ਦੇ ਨਾਮ ਜਾਰੀ ਨਹੀਂ ਕੀਤੇ ਗਏ ਹਨ।
ਇਹ ਵੀ ਪੜ੍ਹੋ: ਭਾਰਤੀ ਡਰਾਈਵਰ ਨਾਲ ਨਸਲੀ ਵਿਤਕਰਾ, ਸਮਰਥਨ 'ਚ ਆਏ ਆਸਟ੍ਰੇਲੀਆ ਦੇ 11 ਸਾਲਾ ਬੱਚੇ ਨੇ ਜਿੱਤਿਆ ਲੋਕਾਂ ਦਾ ਦਿਲ

ਉਨ੍ਹਾਂ ਦੱਸਿਆ ਕਿ ਜ਼ਖ਼ਮੀ ਪੀੜਤ ਨੂੰ ਇਕ ਅਣਪਛਾਤੇ ਵਿਅਕਤੀ ਨੇ ਹਸਪਤਾਲ ਪਹੁੰਚਾਇਆ ਅਤੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਸ ਨੂੰ ਘਟਨਾ ਸਥਾਨ 'ਤੇ ਇਕ ਬੰਦੂਕ ਮਿਲੀ ਹੈ ਪਰ ਉਸ ਨੇ ਇਹ ਨਹੀਂ ਦੱਸਿਆ ਕਿ ਕੀ ਇਸੇ ਬੰਦੂਕ ਨਾਲ ਗੋਲੀਬਾਰੀ ਕੀਤੀ ਗਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਇਸ ਮਾਮਲੇ ਵਿਚ ਅਜੇ ਤੱਕ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪਰਬਤਾਰੋਹੀ ਅਰਜੁਨ ਵਾਜਪਾਈ ਨੇ ਚਮਕਾਇਆ ਭਾਰਤ ਦਾ ਨਾਂ, ਕਾਇਮ ਕੀਤੀ ਹੌਂਸਲੇ ਦੀ ਮਿਸਾਲ
ਆਸਟ੍ਰੇਲੀਆ ’ਚ ਵਿਕਟੋਰੀਆ ਸੂਬੇ ਤੋਂ ਬਾਅਦ ਹੁਣ ਕੇਂਦਰੀ ਸੰਸਦ ਕੈਨਬਰਾ 'ਚ ਸੁਸ਼ੋਭਿਤ ਹੋਈ 'ਗੀਤਾ'
NEXT STORY