ਜੋਹਾਨਸਬਰਗ (ਏਪੀ) ਦੱਖਣੀ ਅਫ਼ਰੀਕਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਜੋਹਾਨਸਬਰਗ ਵਿੱਚ ਦੇਰ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਵਿੱਚ 12 ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ ਨੌਂ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਬੁੱਧਵਾਰ ਇਸ ਸਬੰਧੀ ਜਾਣਕਾਰੀ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ- ਬਾਜ਼ਾਰ ਬੰਦ, ਆਵਾਜਾਈ ਵੀ ਹੋਈ ਠੱਪ! ਮਕਬੂਜ਼ਾ ਕਸ਼ਮੀਰ 'ਚ ਵਿਗੜੇ ਹਾਲਾਤ
ਪੁਲਿਸ ਦਾ ਮੰਨਣਾ ਹੈ ਕਿ ਮੰਗਲਵਾਰ ਦੇਰ ਰਾਤ ਜੋਹਾਨਸਬਰਗ ਦੇ ਕਲੀਵਲੈਂਡ ਇਲਾਕੇ ਦੀ ਇਕ ਬਸਤੀ ਵਿੱਚ 10 ਤੋਂ ਵੱਧ ਸ਼ੱਕੀ ਇੱਕ ਮਿੰਨੀ ਬੱਸ ਤੋਂ ਉਤਰੇ ਅਤੇ ਉਨ੍ਹਾਂ ਨੇ ਲੋਕਾਂ 'ਤੇ ਗੋਲੀਆਂ ਚਲਾਈਆਂ। ਪੁਲਿਸ ਦਾ ਕਹਿਣਾ ਹੈ ਕਿ ਗੋਲੀਬਾਰੀ ਵਿੱਚ ਨੌਂ ਪੁਰਸ਼ ਅਤੇ ਤਿੰਨ ਔਰਤਾਂ ਦੀ ਮੌਤ ਹੋ ਗਈ। ਪੁਲਸ ਮੁਤਾਬਕ ਗਿਆਰਾਂ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 12ਵੇਂ ਵਿਅਕਤੀ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਬਾਜ਼ਾਰ ਬੰਦ, ਆਵਾਜਾਈ ਵੀ ਹੋਈ ਠੱਪ! ਮਕਬੂਜ਼ਾ ਕਸ਼ਮੀਰ 'ਚ ਵਿਗੜੇ ਹਾਲਾਤ
NEXT STORY