ਐਥੈਂਸ – ਯੂਨਾਨ ਦੇ ਕ੍ਰੇਟੇ ਟਾਪੂ ‘ਤੇ ਸ਼ਨੀਵਾਰ ਨੂੰ ਹੋਈ ਗੋਲੀਬਾਰੀ ਦੀ ਇੱਕ ਭਿਆਨਕ ਘਟਨਾ ‘ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਛੇ ਹੋਰ ਗੰਭੀਰ ਜ਼ਖ਼ਮੀ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਇੱਕ ਪੁਰਾਣੇ ਪਰਿਵਾਰਕ ਝਗੜੇ ਦੇ ਕਾਰਨ ਵਾਪਰੀ ਹੈ।
ਪੁਲਸ ਅਨੁਸਾਰ, ਗੋਲੀਬਾਰੀ ਸਵੇਰੇ 11 ਵਜੇ ਦੇ ਕਰੀਬ ਵੋਰੀਜੀਆ ਪਿੰਡ ਵਿੱਚ ਹੋਈ, ਜੋ ਕਿ ਟਾਪੂ ਦੇ ਸਭ ਤੋਂ ਵੱਡੇ ਸ਼ਹਿਰ ਹੇਰਾਕਲੀਓਨ ਤੋਂ ਲਗਭਗ 52 ਕਿਲੋਮੀਟਰ ਦੱਖਣ ਵੱਲ ਸਥਿਤ ਹੈ। ਅਧਿਕਾਰੀਆਂ ਨੇ ਕਿਹਾ ਕਿ ਗੋਲੀਬਾਰੀ ਵਿੱਚ ਇੱਕ ਮਰਦ ਅਤੇ ਇੱਕ ਔਰਤ ਦੀ ਮੌਤ ਹੋ ਗਈ, ਜਦਕਿ ਹੋਰ ਛੇ ਜ਼ਖ਼ਮੀ ਲੋਕਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ।
ਸਥਾਨਕ ਐਮਰਜੈਂਸੀ ਸੇਵਾ ਈ.ਕੇ.ਏ.ਬੀ. ਨੇ ਪੁਸ਼ਟੀ ਕੀਤੀ ਹੈ ਕਿ ਸਾਰੇ ਜ਼ਖ਼ਮੀ ਇਲਾਜ ਅਧੀਨ ਹਨ ਅਤੇ ਕੁਝ ਦੀ ਹਾਲਤ ਗੰਭੀਰ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਗੋਲੀਬਾਰੀ ਵਿੱਚ ਕਿੰਨੇ ਲੋਕ ਸ਼ਾਮਲ ਸਨ ਅਤੇ ਇਸਦਾ ਅਸਲੀ ਕਾਰਨ ਕੀ ਸੀ।
ਵੱਡਾ ਹਾਦਸਾ: ਪਟੜੀ ਤੋਂ ਉਤਰੀ ਟ੍ਰੇਨ, ਫਿਰ ਜ਼ਬਰਦਸਤ ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ
NEXT STORY