ਇਸਲਾਮਾਬਾਦ (ਯੂ. ਐੱਨ. ਆਈ.) : ਪਾਕਿਸਤਾਨ ਦੇ ਖ਼ੈਬਰ-ਪਖਤੂਨਖਵਾ ਸੂਬੇ ’ਚ ਅਣਪਛਾਤੇ ਬੰਦੂਕਧਾਰੀਆਂ ਨੇ ਇਕ ਅਦਾਲਤ ਦੇ ਬਾਹਰ ਇਕ ਵਿਅਕਤੀ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ 3 ਹੋਰਨਾਂ ਨੂੰ ਜ਼ਖ਼ਮੀ ਕਰ ਦਿੱਤਾ।
ਇਹ ਵੀ ਪੜ੍ਹੋ : ਪਾਇਲਟ ਦੀ ਡਿਊਟੀ ਖ਼ਤਮ, ਯਾਤਰੀਆਂ ਨੂੰ ਅੱਧਵਾਟੇ ਛੱਡ ਤੁਰਦਾ ਬਣਿਆ, 6 ਘੰਟੇ ਲੋਕ ਹੋਏ ਖੱਜਲ-ਖੁਆਰ
ਸਥਾਨਕ ਪੁਲਸ ਨੇ ਦੱਸਿਆ ਕਿ ਪੀੜਤ ਇਕ ਅਦਾਲਤੀ ਕੇਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਘਰ ਜਾ ਰਿਹਾ ਸੀ। ਇਸ ਦੌਰਾਨ ਅਦਾਲਤ ਦੇ ਬਾਹਰ ਅਣਪਛਾਤੇ ਬੰਦੂਕਧਾਰੀਆਂ ਨੇ ਉਸ ’ਤੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਘਟਨਾ ’ਚ ਇਕ ਪੁਲਸ ਮੁਲਾਜ਼ਮ ਸਮੇਤ 3 ਹੋਰ ਲੋਕ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਪੁਲਸ ਹਮਲਾਵਰਾਂ ਦੀ ਭਾਲ ਕਰ ਰਹੀ ਹੈ। ਅਜੇ ਤੱਕ ਕਿਸੇ ਸਮੂਹ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਨਹੀਂ ਲਈ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
NEXT STORY