ਕੈਨਬਰਾ: ਆਸਟ੍ਰੇਲੀਆ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਮੈਲਬੌਰਨ ਸ਼ਹਿਰ ਦੇ ਇੱਕ ਸ਼ਾਪਿੰਗ ਸੈਂਟਰ ਵਿੱਚ ਹਥਿਆਰਬੰਦ ਵਿਅਕਤੀਆਂ ਵਿਚਕਾਰ ਲੜਾਈ ਹੋ ਗਈ। ਇਸ ਦੌਰਾਨ ਕਈ ਲੋਕ ਚਾਕੂ ਹਮਲੇ ਵਿਚ ਗੰਭੀਰ ਜ਼ਖਮੀ ਹੋ ਗਏ। ਸਥਾਨਕ ਮੀਡੀਆ ਰਿਪੋਰਟਾਂ ਵਿੱਚ ਦੱਸਿਆ ਗਿਆ ਹੈ ਕਿ ਘਟਨਾ ਤੋਂ ਬਾਅਦ ਹਫੜਾ-ਦਫੜੀ ਮਚ ਗਈ ਅਤੇ ਅਧਿਕਾਰੀਆਂ ਨੇ ਇਮਾਰਤ ਨੂੰ ਸੀਲ ਕਰ ਦਿੱਤਾ। ਜ਼ਖਮੀਆਂ ਵਿੱਚੋਂ ਇੱਕ ਨੂੰ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। 20 ਸਾਲਾ ਨੌਜਵਾਨ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਹ ਘਟਨਾ ਪ੍ਰੈਸਟਨ ਦੇ ਨੌਰਥਲੈਂਡਜ਼ ਸ਼ਾਪਿੰਗ ਸੈਂਟਰ ਵਿੱਚ ਵਾਪਰੀ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਲੋਕਾਂ 'ਚ ਦਹਿਸ਼ਤ
ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ ਜਾਂਚ ਅਧਿਕਾਰੀਆਂ ਨੂੰ ਸ਼ੱਕ ਹੈ ਕਿ ਘਟਨਾ ਵਿੱਚ ਸ਼ਾਮਲ ਸਮੂਹ ਇੱਕ ਦੂਜੇ ਨੂੰ ਜਾਣਦੇ ਸਨ। ਘਟਨਾ ਤੋਂ ਬਾਅਦ ਮਾਲ ਵਿੱਚ ਮੌਜੂਦ ਦੁਕਾਨਦਾਰਾਂ ਨੇ ਸੋਸ਼ਲ ਮੀਡੀਆ 'ਤੇ ਇਸ ਭਿਆਨਕ ਘਟਨਾ ਦੀ ਜਾਣਕਾਰੀ ਸਾਂਝੀ ਕੀਤੀ। ਇੱਕ ਦੁਕਾਨਦਾਰ ਨੇ ਲਿਖਿਆ, ਅਸੀਂ ਸਾਰੇ ਇਸ ਵੇਲੇ ਘਰ ਵਿੱਚ ਬੰਦ ਹਾਂ ਅਤੇ ਪੁਲਸ ਉਨ੍ਹਾਂ ਦੀ ਭਾਲ ਕਰ ਰਹੀ ਹੈ। ਹੋਰਨਾਂ ਨੇ ਇਸ ਘਟਨਾ ਨੂੰ ਭਿਆਨਕ ਕਿਹਾ। ਸੋਸ਼ਲ ਮੀਡੀਆ 'ਤੇ ਕੁਝ ਵੀਡੀਓ ਵੀ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਲੋਕ ਮਾਲ ਦੇ ਅੰਦਰ ਘਬਰਾਹਟ ਵਿੱਚ ਭੱਜਦੇ ਦੇਖੇ ਜਾ ਸਕਦੇ ਹਨ।

ਪੜ੍ਹੋ ਇਹ ਅਹਿਮ ਖ਼ਬਰ-ਯੂਕ੍ਰੇਨ 'ਤੇ ਰੂਸੀ ਡਰੋਨ ਅਤੇ ਮਿਜ਼ਾਈਲ ਹਮਲੇ, 12 ਲੋਕਾਂ ਦੀ ਮੌਤ
ਇੱਕ ਹੋਰ ਖਰੀਦਦਾਰ ਨੇ ਦੱਸਿਆ ਕਿ ਉਹ ਸ਼ਾਪਿੰਗ ਕੰਪਲੈਕਸ ਦੇ ਨੇੜੇ ਪਹੁੰਚ ਰਹੀ ਸੀ ਜਦੋਂ ਉਸਨੇ ਹੈਲੀਕਾਪਟਰ ਦੀ ਆਵਾਜ਼ ਸੁਣੀ ਅਤੇ ਲੋਕਾਂ ਨੂੰ ਭੱਜਦੇ ਅਤੇ ਬਾਹਰ ਨਿਕਲਦੇ ਦੇਖਿਆ। ਖਰੀਦਦਾਰ ਮੁਤਾਬਕ ਇੱਥੇ ਹਫੜਾ-ਦਫੜੀ ਦਾ ਮਾਹੌਲ ਸੀ... ਸ਼ਾਪਿੰਗ ਸੈਂਟਰ ਤੋਂ ਬਹੁਤ ਸਾਰੀਆਂ ਕਾਰਾਂ ਨਿਕਲ ਰਹੀਆਂ ਸਨ।" ਪੁਲਸ ਨੇ ਘਟਨਾ ਦੇ ਚਸ਼ਮਦੀਦਾਂ ਨੂੰ ਅੱਗੇ ਆ ਕੇ ਜਾਣਕਾਰੀ ਦੇਣ ਦੀ ਅਪੀਲ ਕੀਤੀ ਹੈ। ਆਸਟ੍ਰੇਲੀਆ ਵਿੱਚ ਪਹਿਲਾਂ ਵੀ ਚਾਕੂ ਮਾਰਨ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਅਫਗਾਨ ਨਾਗਰਿਕਾਂ ਨੂੰ ਵੱਡੀ ਰਾਹਤ, ਵਿਕਾਸ ਮੁਹਿੰਮ ਤਹਿਤ 175 ਪ੍ਰੋਜੈਕਟ ਸ਼ੁਰੂ
NEXT STORY