ਨੈਸ਼ਨਲ ਡੈਸਕ- ਗੋਆ ਸਰਕਾਰ ਨੇ ਸੂਬੇ ਦੇ ਟੂਰਿਜ਼ਮ ਅਤੇ ਵਪਾਰ ਨੂੰ ਵੱਡਾ ਹੁਲਾਰਾ ਦਿੰਦਿਆਂ ਦੁਕਾਨਾਂ, ਸ਼ਾਪਿੰਗ ਕੰਪਲੈਕਸਾਂ ਅਤੇ ਮਾਲਾਂ ਨੂੰ 3 ਸਾਲਾਂ ਤੱਕ ਪੂਰਾ ਦਿਨ, ਭਾਵ 24 ਘੰਟੇ ਖੁੱਲ੍ਹੇ ਰੱਖਣ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਫ਼ੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ, ਜਿਸ ਨਾਲ ਕਾਰੋਬਾਰੀ ਹੁਣ ਆਮ ਕੰਮਕਾਜੀ ਸਮੇਂ ਤੋਂ ਬਾਅਦ ਵੀ ਗਾਹਕਾਂ ਅਤੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸੈਲਾਨੀਆਂ ਨੂੰ ਸੇਵਾਵਾਂ ਦੇ ਸਕਣਗੇ।
ਸੂਬੇ ਦੇ ਕਿਰਤ ਵਿਭਾਗ ਵੱਲੋਂ ਮੰਗਲਵਾਰ ਨੂੰ 'ਗੋਆ ਦੁਕਾਨ ਅਤੇ ਅਦਾਰੇ ਐਕਟ, 2025' ਤਹਿਤ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਅਨੁਸਾਰ, ਇਹ ਛੋਟ ਅਗਲੇ ਤਿੰਨ ਸਾਲਾਂ ਤੱਕ ਲਾਗੂ ਰਹੇਗੀ, ਜਦੋਂ ਤੱਕ ਕਿ ਸਰਕਾਰ ਵੱਲੋਂ ਇਸ ਨੂੰ ਵਾਪਸ ਨਹੀਂ ਲਿਆ ਜਾਂਦਾ।
ਹਾਲਾਂਕਿ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ 24 ਘੰਟੇ ਦੁਕਾਨਾਂ ਤੇ ਮਾਲ ਖੋਲ੍ਹਣ ਦੀ ਇਹ ਮਨਜ਼ੂਰੀ ਸਬੰਧਤ ਕਾਨੂੰਨੀ ਪ੍ਰਬੰਧਾਂ ਅਤੇ ਮੁਲਾਜ਼ਮਾਂ ਦੀ ਸੁਰੱਖਿਆ ਤੇ ਕੰਮਕਾਜੀ ਸ਼ਰਤਾਂ ਦੀ ਪਾਲਣਾ ਕਰਨ ਦੀ ਸ਼ਰਤ 'ਤੇ ਦਿੱਤੀ ਗਈ ਹੈ। ਨੋਟੀਫਿਕੇਸ਼ਨ 'ਚ ਚਿਤਾਵਨੀ ਦਿੱਤੀ ਗਈ ਹੈ ਕਿ ਕਿਸੇ ਵੀ ਨਿਯਮ ਜਾਂ ਨਿਰਧਾਰਤ ਸ਼ਰਤ ਦੀ ਉਲੰਘਣਾ ਕਰਨ ਵਾਲੇ ਮਾਲਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ ਦੇ ਰੇਲਵੇ ਟਰੈਕਾਂ 'ਤੇ ਹੋਏ ਧਮਾਕਿਆਂ ਦਾ ਸਮਰਥਨ ਕਰਨ ਵਾਲਾ US ਤੋਂ ਡਿਪੋਰਟ ! NIA ਨੇ ਕੀਤਾ ਗ੍ਰਿਫ਼ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੁਨੀਆ ਦੀ 'ਮੋਸਟ ਵਾਂਟੇਡ ਗਰਲਫ੍ਰੈਂਡ' ਅਮਰੀਕਾ 'ਚ ਗ੍ਰਿਫ਼ਤਾਰ, ਪਰਿਵਾਰ ਨੇ ਸੁਰੱਖਿਆ ਬਾਰੇ ਜਤਾਈ ਚਿੰਤਾ
NEXT STORY