ਵੈਨਕੂਵਰ (ਮਲਕੀਤ ਸਿੰਘ) : ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਵਿੱਚ ਕ੍ਰਿਕਟ ਕੈਨੇਡਾ ਦੇ ਨਵੇਂ ਚੁਣੇ ਗਏ ਪ੍ਰਧਾਨ ਅਰਵਿੰਦਰ ਖੋਸਾ ਦੇ ਘਰ 'ਤੇ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ ਪਰ ਖੁਸ਼ਕਿਸਮਤੀ ਨਾਲ ਇਸ ਗੋਲੀਬਾਰੀ ਦੌਰਾਨ ਕੋਈ ਵੀ ਵਿਅਕਤੀ ਜ਼ਖਮੀ ਨਹੀਂ ਹੋਇਆ ਹੈ। ਇਸ ਘਟਨਾ ਮਗਰੋਂ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਪੁਲਸ ਵੱਲੋਂ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਗਈ।
ਤੜਕਸਾਰ ਹੋਇਆ ਹਮਲਾ
ਪੁਲਸ ਅਨੁਸਾਰ ਗੋਲੀਬਾਰੀ ਦੀ ਇਹ ਘਟਨਾ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਦੇ ਨਿਊਟਨ ਇਲਾਕੇ ਵਿੱਚ ਬੁੱਧਵਾਰ ਸਵੇਰੇ ਕਰੀਬ 4:40 ਵਜੇ ਵਾਪਰੀ। ਜਿਸ ਵੇਲੇ ਇਹ ਹਮਲਾ ਹੋਇਆ, ਅਰਵਿੰਦਰ ਖੋਸਾ ਦਾ ਪੂਰਾ ਪਰਿਵਾਰ ਘਰ ਦੇ ਅੰਦਰ ਸੌਂ ਰਿਹਾ ਸੀ। ਹਮਲਾਵਰਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ ਘਰ ਦੇ ਮੁੱਖ ਦਰਵਾਜ਼ੇ, ਖਿੜਕੀਆਂ ਅਤੇ ਬਾਹਰੀ ਕੰਧਾਂ ਨੂੰ ਚੀਰਦੀਆਂ ਹੋਈਆਂ ਨਿਕਲ ਗਈਆਂ।
ਇਹ ਵੀ ਪੜ੍ਹੋ : ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ
ਘਰ 'ਤੇ ਮਿਲੇ ਗੋਲੀਆਂ ਦੇ ਨਿਸ਼ਾਨ
ਅਰਵਿੰਦਰ ਖੋਸਾ ਨੇ ਖੁਦ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਜਾਂਚ ਦੌਰਾਨ ਘਰ ਦੇ ਦਰਵਾਜ਼ਿਆਂ ਅਤੇ ਖਿੜਕੀਆਂ 'ਤੇ ਘੱਟੋ-ਘੱਟ 5 ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਰਾਹਤ ਦੀ ਗੱਲ ਇਹ ਰਹੀ ਕਿ ਇਸ ਗੋਲੀਬਾਰੀ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਜਬਰਨ ਵਸੂਲੀ ਦਾ ਸ਼ੱਕ
ਕੈਨੇਡੀਅਨ ਪੁਲਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਸ਼ੁਰੂਆਤੀ ਤੌਰ 'ਤੇ ਇਸ ਨੂੰ ਜਬਰਨ ਵਸੂਲੀ (Extortion) ਨਾਲ ਜੁੜਿਆ ਮਾਮਲਾ ਮੰਨਿਆ ਜਾ ਰਿਹਾ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਫਿਲਹਾਲ ਕਿਸੇ ਵੀ ਹਮਲਾਵਰ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ ਅਤੇ ਜਾਂਚ ਜਾਰੀ ਹੈ ਅਤੇ ਨਾਲ ਹੀ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਨੇ ਘਟਨਾ ਸਬੰਧੀ ਕੋਈ ਸ਼ੱਕੀ ਗਤੀਵਿਧੀ ਵੇਖੀ ਹੋਵੇ ਤਾਂ ਉਹ ਪੁਲਸ ਨਾਲ ਸੰਪਰਕ ਕਰਨ। ਇਸ ਘਟਨਾ ਮਗਰੋਂ ਸਰੀ ਦੇ ਵਸਨੀਕਾਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ। ਖੇਡ ਅਤੇ ਦੱਖਣੀ ਏਸ਼ੀਆਈ ਭਾਈਚਾਰੇ ਨਾਲ ਜੁੜੇ ਲੋਕਾਂ ਵੱਲੋਂ ਵੀ ਇਸ ਘਟਨਾ ‘ਤੇ ਚਿੰਤਾ ਜਤਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਵਿਦੇਸ਼ੀ ਤੇਲ 'ਤੇ ਨਿਰਭਰਤਾ ਘਟਾਉਣ ਦੀ ਤਿਆਰੀ 'ਚ ਕੇਂਦਰ ਸਰਕਾਰ, ਪੈਟਰੋਲ 'ਚ ਹੁਣ 30% ਤੱਕ ਮਿਲੇਗਾ ਈਥੇਨੌਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫੀਫਾ ਵਰਲਡ ਕੱਪ ਦੀਆਂ ਟਿਕਟਾਂ ਦੀਆਂ ਕੀਮਤਾਂ 'ਚ ਗਿਰਾਵਟ, 100 ਡਾਲਰ ਤੋਂ ਘੱਟ 'ਚ ਮਿਲ ਰਹੀਆਂ ਨੇ ਟਿਕਟਾਂ
NEXT STORY