ਓਟਾਵਾ/ਵੈਨਕੂਵਰ (ਸਰਬਜੀਤ ਸਿੰਘ ਬਨੂੜ)- 26 ਫਰਵਰੀ ਨੂੰ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਭਾਰਤ ਦੌਰੇ 'ਤੇ ਆਉਣਗੇ ਤੇ ਉਮੀਦ ਹੈ ਕਿ ਉਨ੍ਹਾਂ ਦਾ ਇਹ ਦੌਰਾ ਦੋਵਾਂ ਦੇਸ਼ਾਂ ਵਿਚਾਲੇ ਰਿਸ਼ਤਿਆਂ 'ਚ ਆਈ ਕੁੜੱਤਣ ਨੂੰ ਘੱਟ ਕਰਨ ਵੱਲ ਵੱਡਾ ਕਦਮ ਹੋਵੇਗਾ। ਇਸੇ ਦੌਰਾਨ ਕੈਨੇਡਾ ਦੀ ਪੁਲਸ ਨੇ ਇੱਕ ਪ੍ਰਮੁੱਖ ਖਾਲਿਸਤਾਨੀ ਸਿੱਖ ਐਕਟਿਵਿਸਟ ਨੂੰ ਉਸ ਦੀ ਜਾਨ ਨੂੰ ਖ਼ਤਰੇ ਬਾਰੇ ਚਿਤਾਵਨੀ ਦਿੱਤੀ ਹੈ। ਇਹ ਮਾਮਲਾ ਉਸ ਵੇਲੇ ਸਾਹਮਣੇ ਆਇਆ ਹੈ ਜਦੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਭਾਰਤ ਦੌਰੇ ਦੀਆਂ ਚਰਚਾਵਾਂ ਹਨ।
ਪੁਲਸ ਸਰੋਤਾਂ ਅਨੁਸਾਰ, ਇਹ ਚਿਤਾਵਨੀ ਵੈਨਕੂਵਰ ਖੇਤਰ ਵਿੱਚ ਰਹਿੰਦੇ ਸਿੱਖ ਆਗੂ ਮੋਨਿੰਦਰ ਸਿੰਘ ਨੂੰ ਦਿੱਤੀ ਗਈ। ਅਧਿਕਾਰੀਆਂ ਨੇ ਡਿਊਟੀ ਟੂ ਵਾਰਨ ਪ੍ਰਕਿਰਿਆ ਤਹਿਤ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਨੂੰ ਖ਼ਤਰਾ ਹੋ ਸਕਦਾ ਹੈ। ਇਹ ਜਾਣਕਾਰੀ ਇਕ ਗੁਪਤ ਸੂਚਨਾ ਰਾਹੀਂ ਮਿਲੀ ਦੱਸੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਸਾਲ 2022 ਵਿੱਚ ਵੀ ਕੁਝ ਸਿੱਖ ਐਕਟਿਵਿਸਟਾਂ ਨੂੰ ਇਸ ਤਰ੍ਹਾਂ ਦੀਆਂ ਚਿਤਾਵਨੀਆਂ ਦਿੱਤੀਆਂ ਗਈਆਂ ਸਨ, ਜਿਨ੍ਹਾਂ ਵਿੱਚ ਹਰਦੀਪ ਸਿੰਘ ਨਿੱਝਰ ਵੀ ਸ਼ਾਮਲ ਸੀ। ਨਿੱਝਰ ਦਾ 2023 ਵਿੱਚ ਗੁਰੂ ਨਾਨਕ ਸਿੱਖ ਗੁਰਦੁਆਰਾ ਡੈਲਟਾ ਦੀ ਕਾਰ ਪਾਰਕ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਹ ਕੇਸ ਅਜੇ ਅਦਾਲਤ ਵਿੱਚ ਚੱਲ ਰਿਹਾ ਹੈ ਤੇ ਇਸ ਮਾਮਲੇ ਨੂੰ ਲੈ ਕੇ ਕੈਨੇਡਾ ਅਤੇ ਭਾਰਤ ਦੇ ਰਿਸ਼ਤਿਆਂ ਵਿੱਚ ਤਣਾਅ ਵਧ ਗਿਆ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
PM ਮੋਦੀ ਦੀ ਫੇਰੀ ਤੋਂ ਪਹਿਲਾਂ ਭਾਰਤੀ ਤਿਰੰਗੇ ਦੇ ਰੰਗਾਂ 'ਚ ਰੌਸ਼ਨ ਹੋਈ ਇਜ਼ਰਾਈਲੀ ਸੰਸਦ
NEXT STORY