ਮਿਲਾਨ/ਇਟਲੀ (ਸਾਬੀ ਚੀਨੀਆ)- ਸੈਂਟਰ ਇਟਲੀ ਦੇ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਵਿਖੇ ਸਥਾਨਿਕ ਸੰਗਤਾਂ ਵੱਲੋਂ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਦਿਹਾੜੇ ਮੌਕੇ ਕਰਵਾਏ ਤਿੰਨ ਦਿਨਾਂ ਗੁਰਮਿਤ ਸਮਾਗਮਾਂ ਵਿੱਚ ਸਿੱਖ ਸੰਗਤਾਂ ਨੇ ਸ਼ਰਧਾ ਅਤੇ ਭਾਵਨਾ ਨਾਲ ਸੇਵਾ ਕਰਦਿਆਂ ਆਪਣਾ ਜੀਵਨ ਸਫਲਾ ਬਣਾਇਆ। ਇਸ ਮੌਕੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਦਿਆਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ।
ਪੜ੍ਹੋ ਇਹ ਅਹਿਮ ਖ਼ਬਰ-ਭਾਰਤੀ ਪਰਿਵਾਰ ਦੀ ਮੌਤ ਦੇ ਮਾਮਲੇ 'ਚ ਸੁਣਵਾਈ ਸ਼ੁਰੂ, ਗਵਾਹ ਦਾ ਬਿਆਨ ਆਇਆ ਸਾਹਮਣੇ
ਛੋਟੇ-ਛੋਟੇ ਬੱਚਿਆਂ ਵੱਲੋ ਜੈਕਾਰਿਆਂ ਦੀ ਗੂੰਜ ਵਿਚ ਚੋਲਾ ਬਦਲਣ ਲਈ ਸੇਵਾ ਨਿਭਾਈ ਗਈ ਅਤੇ ਬੀਬੀਆਂ ਵੱਲੋਂ ਸਤਿਨਾਮ ਸ੍ਰੀ ਵਾਹਿਗੁਰੂ ਜੀ ਦਾ ਜਾਪੁ ਕਰਦਿਆਂ ਹੋਇਆਂ ਸਮੁੱਚੇ ਮਾਹੌਲ ਨੂੰ ਗੁਰੂ ਨਾਨਕ ਦੇਵ ਜੀ ਦੇ ਰੰਗ ਵਿਚ ਰੰਗੀ ਰੱਖਿਆ। ਇਸ ਮੌਕੇ ਦੀਪ ਮਾਲਾ ਵੀ ਕੀਤੀ ਗਈ। ਗੁਰੂ ਘਰ ਦੇ ਹਾਜੂਰੀ ਰਾਗੀ ਸਿੰਘਾਂ ਦੁਆਰਾ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ। ਪ੍ਰਬੰਧਕ ਕਮੇਟੀ ਵੱਲੋਂ ਆਖੰਡ ਪਾਠ ਸਾਹਿਬ ਦੇ ਪਾਠ ਦੀ ਸੇਵਾ ਨਿਭਾਉਣ ਵਾਲੀਆਂ ਸੰਗਤਾਂ ਨੂੰ ਸਿਰਪਾਓ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨੌਜਵਾਨਾਂ ਵੱਲੋਂ ਗੁਰੂ ਕਿ ਲੰਗਰਾਂ ਵਿਚ ਸ਼ਰਧਾ ਭਾਵਨਾ ਨਾਲ ਸੇਵਾਵਾਂ ਨਿਭਾਈਆਂ ਗਈਆਂ। ਦੱਸਣਯੋਗ ਹੈ ਕਿ ਇਟਲੀ ਵੱਸਦੀਆਂ ਸੰਗਤਾਂ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਬੜੀ ਸ਼ਰਧਾ ਨਾਲ
ਮਨਾਇਆ ਜਾਂਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਾਕਿਸਤਾਨ 'ਚ ਹੁਣ ਤਕ ਦਾ ਸਭ ਤੋਂ ਵੱਡਾ ਹਮਲਾ! ਅੰਨ੍ਹੇਵਾਹ ਹੋਈ ਫਾਇਰਿੰਗ, 50 ਲੋਕਾਂ ਦੀ ਮੌਤ
NEXT STORY