ਐਡਮਿੰਟਨ(ਇੰਟ)- ਕੈਨੇਡਾ ਦੇ ਅਲਬਰਟਾ ਸੂਬੇ ਦੇ ਸ਼ਹਿਰ ਐਡਮਿੰਟਨ ਦੇ ਪੰਜਾਬੀ ਵਕੀਲ ਪ੍ਰਭਜੋਤ ਸਿੰਘ ਵੜਿੰਗ ਨੇ ਮਹਾਰਾਣੀ ਐਲਿਜ਼ਾਬੇਥ ਦੀ ਤਸਵੀਰ ਸਾਹਮਣੇ ਸਹੁੰ ਚੁੱਕਣ ਤੋਂ ਇਨਕਾਰ ਕਰ ਦਿੱਤਾ ਅਤੇ ਇਸ ਨੂੰ ਆਪਣੇ ਅਧਿਕਾਰਾਂ ਦੇ ਉਲਟ ਦੱਸਿਆ। ਦੱਸ ਦੇਈਏ ਕਿ ਇੱਥੇ ਕਾਨੂੰਨ ਦੀ ਪੜ੍ਹਾਈ ਕਰ ਕੇ ਵਕੀਲ ਬਣੇ ਪ੍ਰਭਜੋਤ ਸਿੰਘ ਨੇ ਇਸ ਲਈ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ, ਕਿਉਂਕਿ ਉਹ ਅੰਮ੍ਰਿਤਧਾਰੀ ਸਿੱਖ ਹੈ ਤੇ ਉਹ ਕਦੇ ਵੀ ਕਿਸੇ ਸ਼ਖ਼ਸੀਅਤ ਅੱਗੇ ਸਹੁੰ ਚੁੱਕ ਕੇ ਆਪਣੇ ਪੇਸ਼ੇ ਵਿਚ ਨਹੀਂ ਜਾਣਾ ਚਾਹੁੰਦਾ।
ਇਹ ਵੀ ਪੜ੍ਹੋ: ਇਟਲੀ ਦੇ ਸ਼ਹਿਰ ਵੈਨਿਸ ਦੀ ਯਾਤਰਾ ਕਰਨ ਵਾਲੇ ਸੈਲਾਨੀਆਂ ਲਈ ਅਹਿਮ ਖ਼ਬਰ, ਹੁਣ ਦੇਣੀ ਪਵੇਗੀ ਐਂਟਰੀ ਫ਼ੀਸ
ਪ੍ਰਭਜੋਤ ਸਿੰਘ ਨੇ ਕਿਹਾ ਕਿ ਉਸ ਨੇ ਮਹਾਰਾਣੀ ਦੀ ਤਸਵੀਰ ਅੱਗੇ ਇਸ ਲਈ ਵੀ ਸਹੁੰ ਨਹੀਂ ਚੁੱਕੀ ਕਿਉਂਕਿ ਉਸ ਦੇ ਪਰਿਵਾਰ ਤੋਂ ਅਸੀਂ ਕੁਰਬਾਨੀਆਂ ਦੇ ਕੇ ਆਜ਼ਾਦੀ ਲਈ ਹੈ। ਦੱਸ ਦੇਈਏ ਕਿ ਕੈਨੇਡਾ ਦੇ ਬਹੁਤ ਸਾਰੇ ਸੂਬਿਆਂ ਵਿਚ ਇਸ ਤਰ੍ਹਾਂ ਦਾ ਕਾਨੂੰਨ ਹਟਾ ਦਿੱਤਾ ਗਿਆ ਪਰ ਸਿਰਫ ਅਲਬਰਟਾ ਵਿਚ ਹੀ ਇਹ ਕਾਨੂੰਨ ਚੱਲ ਰਿਹਾ ਹੈ, ਜਿਸ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: 'ਦੋਸਤ' ਤਾਲਿਬਾਨ ਦਾ ਪਾਕਿ ਨੂੰ ਵੱਡਾ ਝਟਕਾ, 30 ਫ਼ੀਸਦੀ ਵਧਾਏ ਕੋਲੇ ਦੇ ਭਾਅ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੂੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਵਧਦੇ ਤਣਾਅ ਦਰਮਿਆਨ ਬੁਲਗਾਰੀਆ ਛੱਡਣਗੇ ਰੂਸੀ ਡਿਪਲੋਮੈਟ
NEXT STORY