ਅਟਾਰੀ (ਭੀਲ)- ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਪਾਕਿਸਤਾਨ ਲਈ ਰਵਾਨਾ ਹੋਇਆ। ਜਥੇ ਦੀ ਅਗਵਾਈ ਕਰ ਰਹੇ ਭਾਈ ਜੰਗ ਸਿੰਘ ਨੇ ਅਟਾਰੀ ਸਰਹੱਦ ’ਤੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 10 ਦਿਨ ਦਾ ਵੀਜ਼ਾ ਹੈ ਅਤੇ ਉਹ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਪਾਕਿਸਤਾਨ ਜਾ ਰਹੇ ਹਨ।
ਇਹ ਵੀ ਪੜ੍ਹੋ- ਗੁਰਦੁਆਰਾ ਸਾਹਿਬ ’ਚ ਸੰਨੀ ਦਿਓਲ ਵੱਲੋਂ ਗਦਰ-2 ਦੀ ਸ਼ੂਟਿੰਗ 'ਤੇ ਸ਼੍ਰੋਮਣੀ ਕਮੇਟੀ ਦਾ ਤਿੱਖਾ ਪ੍ਰਤੀਕਰਮ
ਉਨ੍ਹਾਂ ਕਿਹਾ ਕਿ ਉਹ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਵੀ ਜਾਣਗੇ। ਇਮੀਗ੍ਰੇਸ਼ਨ ਅਤੇ ਕਸਟਮ ਦੀ ਲੋੜੀਂਦੀ ਕਾਗਜ਼ੀ ਕਾਰਵਾਈ ਕਰਨ ਉਪਰੰਤ ਜਥੇ ਨੂੰ ਪਾਕਿਸਤਾਨ ਰਵਾਨਾ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਬਟਾਲਾ 'ਚ ਵੱਡੀ ਵਾਰਦਾਤ, ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਅਮਰੀਕਾ: ਬੀਚ ਪਾਰਕ 'ਚ ਡਿੱਗਿਆ ਵਾਕਵੇਅ, ਕਰੀਬ ਦੋ ਦਰਜਨ ਸਕੂਲੀ ਬੱਚੇ ਜ਼ਖ਼ਮੀ (ਤਸਵੀਰਾਂ)
NEXT STORY