ਗੁਰਦਾਸਪੁਰ (ਵਿਨੋਦ)- ਪਾਕਿਸਤਾਨ ਦੇ ਸ਼ਹਿਰ ਹਸਨ ਅਬਦਾਲ ’ਚ ਸਿੱਖ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਇਸ ਸਾਲ ਵੀ ਮਨਾਏ ਜਾਣ ਵਾਲੇ ਧਾਰਮਿਕ ਵਿਸਾਖੀ ਤਿਉਹਾਰ ਨੂੰ ਮਨਾਉਣ ਲਈ ਪਾਕਿਸਤਾਨ ’ਚ ਤਿਆਰੀਆਂ ਜ਼ੋਰਾਂ ’ਤੇ ਹਨ। ਇਸ ਵਾਰ ਇਸ ਸਬੰਧੀ ਕੀਤੇ ਜਾਣ ਵਾਲੇ ਸਾਰੇ ਪ੍ਰਬੰਧਾਂ ਦੀ ਵਾਗਡੋਰ ਹਿੰਦੂ ਅਫ਼ਸਰ ਮਹਿਲਾ ਸਹਾਇਕ ਕਮਿਸ਼ਨਰ ਡਾ. ਸਨਾ ਰਾਮਚੰਦ ਦੇ ਹੱਥ ਹੋਵੇਗੀ।
ਇਹ ਵੀ ਪੜ੍ਹੋ- ਅੰਮ੍ਰਿਤਪਾਲ ਦੇ 5 ਸਾਥੀ ਅਜਨਾਲਾ ਅਦਾਲਤ ’ਚ ਪੇਸ਼, ਹਰਕਰਨ ਸਿੰਘ ਨੂੰ ਭੇਜਿਆ 14 ਦਿਨਾਂ ਲਈ ਜੁਡੀਸ਼ੀਅਲ ਰਿਮਾਂਡ 'ਤੇ
ਇਸ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਪਾਕਿਸਤਾਨ ’ਚ ਬਤੌਰ ਸਹਾਇਕ ਕਮਿਸ਼ਨਰ ਤਾਇਨਾਤ ਡਾ. ਸਨਾ ਰਾਮਚੰਦ ਨੇ ਕੀਤੇ ਜਾ ਰਹੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਸਮਾਗਮ ਨਾਲ ਪਾਕਿਸਤਾਨ ਦਾ ਉਸਾਰੂ ਅਕਸ ਬਣਿਆ ਹੈ, ਕਿਉਂਕਿ ਹਰ ਸਾਲ ਦੁਨੀਆਂ ਭਰ ਤੋਂ ਵੱਡੀ ਗਿਣਤੀ ’ਚ ਸਿੱਖ ਸੰਗਤਾਂ ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਮੱਥਾ ਟੇਕਣ ਲਈ ਆਉਂਦੀਆਂ ਹਨ।
ਇਹ ਵੀ ਪੜ੍ਹੋ- ਪੁਲਸ ਮੁਲਾਜ਼ਮ ਦੀ ਸ਼ਰਮਨਾਕ ਕਰਤੂਤ, ਮੋਟਰਸਾਈਕਲ 'ਚੋਂ ਪੈਟਰੋਲ ਕੱਢਦੇ ਹੋਏ ਦੀ ਵੀਡੀਓ ਵਾਇਰਲ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਮਾਮੂਲੀ ਤਕਰਾਰ ਨੇ ਧਾਰਿਆ ਖ਼ੂਨੀ ਰੂਪ, ਕੈਨੇਡਾ 'ਚ ਪੰਜਾਬੀ ਨੌਜਵਾਨ ਇੰਦਰਦੀਪ ਸਿੰਘ 'ਤੇ ਲੱਗਾ ਕਤਲ ਦਾ ਦੋਸ਼
NEXT STORY