ਰੋਮ (ਕੈਂਥ) ਇਟਲੀ ਵਿੱਚ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਏ ਗਏ। ਇਟਲੀ ਦੇ ਰਿਜੋਇਮੀਲੀਆ ਜ਼ਿਲਾ ਵਿੱਚ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਵਿਖੇ ਵੀ ਬੰਦੀ ਛੋੜ ਦਿਵਸ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਜਿਸ ਵਿੱਚ ਸਿੱਖ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਅੱਧੀ ਰਾਤ ਤੱਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਸੰਗਤਾਂ ਦੀ ਭੀੜ ਲੱਗੀ ਰਹੀ।
ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ 'ਚ ਅੱਤਵਾਦੀ ਹਮਲਿਆਂ 'ਚ 198 ਲੋਕਾਂ ਦੀ ਮੌਤ, 111 ਜ਼ਖਮੀ
ਇਸ ਮੌਕੇ ਦੀਵਾਨ ਸਜਾਇਆ ਗਿਆ। ਜਿਸ ਵਿੱਚ ਭਾਈ ਬਲਜੀਤ ਸਿੰਘ ਦੇ ਕੀਰਤਨੀ ਜਥੇ ਵੱਲੋਂ ਜੁੜੀਆਂ ਸੰਗਤਾਂ ਨੂੰ ਕੀਰਤਨ ਨਿਹਾਲ ਕੀਤਾ ਅਤੇ ਬੰਦੀ ਛੋੜ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਉਪਰੰਤ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਸੰਗਤਾਂ ਦੁਆਰਾ ਗੁਰਦੁਆਰਾ ਸਾਹਿਬ ਦੀ ਸੁੰਦਰ ਦੀਪਮਾਲਾ ਕੀਤੀ ਤੇ ਘੀ ਦੇ ਦੀਵੇ ਬਾਲੇ ਗਏ।ਇਨ੍ਹਾੰ ਸਮਾਗਮਾਂ ਵਿੱਚ ਗੁਰਦੁਆਰਾ ਸਾਹਿਬ ਦੀ ਕਮੇਟੀ ਨੇ ਸਮੂਹ ਸੰਗਤਾਂ ਨੂੰ ਬੰਦੀਛੋੜ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਸੰਗਤ ਨੂੰ ਆਪਣੇ ਜੀਵਨ ਨੂੰ ਗੁਰਮਤਿ ਸਿਧਾਂਤ ਨਾਲ ਰੁਸ਼ਨਾਉਣ ਦੀ ਵੀ ਅਪੀਲ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਾਕਿਸਤਾਨ 'ਚ ਅੱਤਵਾਦੀ ਹਮਲਿਆਂ 'ਚ 198 ਲੋਕਾਂ ਦੀ ਮੌਤ, 111 ਜ਼ਖਮੀ
NEXT STORY