ਵਾਸ਼ਿੰਗਟਨ (ਰਾਜ ਗੋਗਨਾ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ, ਕੋਰੋਨਾ ਕਾਰਨ ਬੰਦ ਕੀਤਾ ਗਿਆ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹੇ ਜਾਣ 'ਤੇ ਜਸਦੀਪ ਸਿੰਘ ਜੱਸੀ ਚੇਅਰਮੈਨ ਸਿੱਖਸ ਆਫ ਅਮਰੀਕਾ ਨੇ ਵਿਸ਼ੇਸ਼ ਤੌਰ ਤੇ ਭਾਰਤ ਸਰਕਾਰ ਦਾ ਧੰਨਵਾਦ ਕੀਤਾ ਹੈ। ਜੱਸੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪ੍ਰਤੀ ਸੰਗਤਾਂ ਦੀ ਅਥਾਹ ਸ਼ਰਧਾ ਹੈ। ਕੋਰੋਨਾ ਕਾਰਨ ਬੰਦ ਕੀਤੇ ਗਏ ਲਾਂਘੇ ਪ੍ਰਤੀ ਹਰ ਸਿੱਖ ਉਡੀਕ ਕਰ ਰਿਹਾ ਸੀ ਕਿ ਕਦੋਂ ਲਾਂਘਾ ਖੁੱਲ੍ਹਦਾ ਹੈ ਅਤੇ ਕਦੋਂ ਉਹ ਆਪਣੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਜਾ ਕੇ ਨਤਮਸਤਕ ਹੋਣ।
ਇਹ ਵੀ ਪੜ੍ਹੋ : ਯੂਰਪ ਇਕ ਅਜਿਹਾ ਖੇਤਰ ਹੈ ਜਿਥੇ ਕੋਵਿਡ-19 ਨਾਲ ਮੌਤ ਦੇ ਮਾਮਲੇ ਵਧ ਰਹੇ : WHO
ਉਨ੍ਹਾਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਜਿਥੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ, ਉੱਥੇ ਕਰਤਾਰਪੁਰ ਲਾਂਘਾ ਦੁਬਾਰਾ ਖੋਲ੍ਹਣ 'ਤੇ ਵੀ ਖੁਸ਼ੀ ਪ੍ਰਗਟ ਕੀਤੀ। ਇਸ ਦੇ ਨਾਲ ਨੈਸ਼ਨਲ ਕੌਂਸਲ ਆਫ ਏਸ਼ੀਅਨ ਇੰਡੀਅਨ ਐਸੋਸੀਏਸ਼ਨ (ਐਨ.ਸੀ.ਏ.ਆਈ.ਏ) ਦੇ ਪ੍ਰਧਾਨ ਬਲਜਿੰਦਰ ਸਿੰਘ ਸ਼ੰਮੀ ਨੇ ਕਿਹਾ ਕਿ ਉਹ ਭਾਰਤ ਸਰਕਾਰ ਦੇ ਇਸ ਫ਼ੈਸਲੇ ਦਾ ਭਰਵਾਂ ਸਵਾਗਤ ਕਰਦੇ ਹਨ ਕਿਉਂਕਿ ਇਹ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਇਸ ਫੈਸਲੇ ਨਾਲ ਸਿੱਖ ਸੰਗਤਾਂ ਦੇ ਚਿਹਰੇ 'ਤੇ ਖੁਸ਼ੀ ਆਈ ਹੈ।
ਇਹ ਵੀ ਪੜ੍ਹੋ : ਪਾਕਿਸਤਾਨ ਨੇ ਕੁਲਭੂਸ਼ਣ ਜਾਧਵ ਨੂੰ ਅਪੀਲ ਦਾਇਰ ਕਰਨ ਦਾ ਅਧਿਕਾਰ ਦੇਣ ਲਈ ਬਣਾਇਆ ਕਾਨੂੰਨ
ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਤੇ ਸਿੱਖ ਆਗੂਆਂ ਪ੍ਰਿਤਪਾਲ ਲੱਕੀ, ਇੰਦਰਜੀਤ ਗੁਜਰਾਲ, ਮਨਿੰਦਰ ਸੇਠੀ, ਗੁਰਵਿੰਦਰ ਸੇਠੀ, ਡਾਕਟਰ ਦਰਸ਼ਨ ਸਲੂਜਾ ,ਸੁਰਿੰਦਰ ਸਿੰਘ ਆਰਟੀਟੈਕਟ, ਗੁਰਚਰਨ ਸਿੰਘ ,ਮਨਪ੍ਰੀਤ ਸਿੰਘ ,ਸੁਰਿੰਦਰ ਸਿੰਘ ਰਹੇਜਾ, ਕੰਵਲਜੀਤ ਸੋਨੀ, ਸੁਖਪਾਲ ਸਿੰਘ ਧਨੋਆ ,ਜੋਨੀ ਸਦਾਨਾ ,ਹਰਬੀਰ ਬੱਤਰਾ, ਜੈਮੋਧ ਨਿੱਭਰ ,ਸਰਬਜੀਤ ਬਖ਼ਸ਼ੀ ਨੇ ਵੀ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਇਹ ਵੀ ਪੜ੍ਹੋ : ਕੋਵਿਡ ਵਾਰਡ 'ਚ ਹਵਾ 'ਚ ਮੌਜੂਦ ਕੋਰੋਨਾ ਵਾਇਰਸ ਨੂੰ ਹਟਾ ਸਕਦੇ ਹਨ ਏਅਰ ਫਿਲਟਰ : ਅਧਿਐਨ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਯੂਰਪ ਇਕ ਅਜਿਹਾ ਖੇਤਰ ਹੈ ਜਿਥੇ ਕੋਵਿਡ-19 ਨਾਲ ਮੌਤ ਦੇ ਮਾਮਲੇ ਵਧ ਰਹੇ : WHO
NEXT STORY