ਵਾਸ਼ਿੰਗਟਨ/ਲੰਡਨ (ਸਰਬਜੀਤ ਸਿੰਘ ਬਨੂੜ) - ਸਿੱਖਸ ਫਾਰ ਜਸਟਿਸ (SFJ) ਦੇ ਜਨਰਲ ਕੌਂਸਲ ਗੁਰਪਤਵੰਤ ਸਿੰਘ ਪੰਨੂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਜ਼ੂਮ ਮੀਟਿੰਗ ਦੌਰਾਨ CJP (ਕਾਕਰੋਚ ਜਨਤਾ ਪਾਰਟੀ) ਨਾਲ ਜੁੜੇ ਵਿਦਿਆਰਥੀਆਂ ਲਈ 10 ਲੱਖ ਅਮਰੀਕੀ ਡਾਲਰ (ਲਗਭਗ 8.5 ਕਰੋੜ ਰੁਪਏ) ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਹਾਇਤਾ ਕੁਝ ਸ਼ਰਤਾਂ ਦੇ ਅਧੀਨ ਦਿੱਤੀ ਜਾਵੇਗੀ।
ਪੰਨੂ ਨੇ ਆਪਣੇ ਸੰਦੇਸ਼ ਵਿੱਚ CJP ਦੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਮੋਦੀ ਸਰਕਾਰ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਨਾ ਕਰਨ ਅਤੇ ਆਪਣਾ ਅੰਦੋਲਨ 15 ਅਗਸਤ ਤੱਕ ਜਾਰੀ ਰੱਖਣ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਵਿਚਾਰ ਅਨੁਸਾਰ ਦਿੱਲੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪਤਨ ਅਟੱਲ ਹੈ ਅਤੇ ਸਿਰਫ਼ ਸਰਕਾਰ ਬਦਲਣਾ ਨਹੀਂ, ਸਗੋਂ ਭਾਰਤ ਦਾ ਵਿਘਟਨ ਹੀ ਹੱਲ ਹੈ।
ਪੰਨੂ ਨੇ ਕਿਹਾ ਕਿ 15 ਅਗਸਤ ਨੂੰ ਲਾਲ ਕਿਲ੍ਹੇ ’ਤੇ ਹੋਣ ਵਾਲੇ ਆਜ਼ਾਦੀ ਦਿਵਸ ਸਮਾਗਮਾਂ ਦਾ ਵਿਰੋਧ ਕੀਤਾ ਜਾਵੇਗਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਮਾਗਮ ਦੀ ਅਗਵਾਈ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਪੰਨੂ ਨੇ ਕਿਹਾ ਕਿ 16 ਅਗਸਤ ਨੂੰ ਅਮਰੀਕਾ ਦੇ ਇੰਡੀਆਨਾਪੋਲਿਸ ਸ਼ਹਿਰ ਵਿੱਚ SFJ ਵੱਲੋਂ ਖਾਲਿਸਤਾਨ ਰਾਏਸ਼ੁਮਾਰੀ ਕਰਵਾਈ ਜਾਵੇਗੀ, ਜਿਸ ਨੂੰ ਸੰਗਠਨ ਨੇ ਆਪਣੇ ਮੁਹਿੰਮ ਦਾ ਅਗਲਾ ਪੜਾਅ ਦੱਸਿਆ ਹੈ। ਪੰਨੂ ਨੇ ਆਪਣੇ ਸੰਦੇਸ਼ ਵਿੱਚ ਦਾਅਵਾ ਕੀਤਾ ਕਿ ਜਦੋਂ CJP ਨਾਲ ਜੁੜੇ ਵਿਦਿਆਰਥੀਆਂ ’ਤੇ ਕਥਿਤ ਤੌਰ ’ਤੇ ਪੁਲਸ ਕਾਰਵਾਈ ਹੋਈ ਸੀ ਤਾਂ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਸ਼ਰਨ ਲਈ ਸੀ। ਇਸ ਦਾ ਹਵਾਲਾ ਦਿੰਦਿਆਂ ਉਨ੍ਹਾਂ CJP ਦੇ ਵਿਦਿਆਰਥੀਆਂ ਨੂੰ ਭਾਜਪਾ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਲਈ ਮੋਦੀ ਵਿਰੁੱਧ ਰਾਏਸ਼ੁਮਾਰੀ ਵਰਗੀ ਮੁਹਿੰਮ ਚਲਾਉਣ ਦੀ ਅਪੀਲ ਕੀਤੀ।
UK ਦੀ ਯੂਨੀਵਰਸਿਟੀ 'ਚ ਗੁਰਲੀਨ ਕੌਰ ਪਹਿਲੇ ਦਰਜੇ 'ਚ ਕਾਨੂੰਨ ਦੀ ਡਿਗਰੀ ਕੀਤੀ ਹਾਸਲ
NEXT STORY