ਵਾਸ਼ਿੰਗਟਨ (ਰਾਜ ਗੋਗਨਾ)- ਅਮਰੀਕਾ ਸਥਿਤ ਅੰਤਰਰਾਸ਼ਟਰੀ ਸਮਾਜ ਸੇਵੀ ਸੰਸਥਾ ਵਲੋਂ ਸਿੱਖਸ ਆਫ ਅਮਰੀਕਾ ਦੇ ਚੇਅਰਮੈਨ ਸ. ਜਸਦੀਪ ਸਿੰਘ ਜੱਸੀ ਦੀ ਅਗਵਾਈ ’ਚ ਮਨੁੱਖਤਾ ਦੇ ਭਲਾਈ ਦੇ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ ਅਤੇ ਵਿਦੇਸ਼ਾਂ ’ਚ ਸਿੱਖੀ ਦੀ ਵੱਖਰੀ ਪਛਾਣ ਦਾ ਹੋਕਾ ਦਿੱਤਾ ਜਾ ਰਿਹਾ ਹੈ। ਸਿੱਖਸ ਆਫ ਅਮੈਰਿਕਾ ਨੇ ਜਿੱਥੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਰਾਸ਼ਨ ਦੀ ਸੇਵਾ ਕੀਤੀ, ਉੱਥੇ ਵਿਚਾਰ ਬਣਾਇਆ ਗਿਆ ਕਿ ਇਹਨਾਂ ਇਲਾਕਿਆਂ ਵਿਚ ਬਿਮਾਰੀਆਂ ਫੈਲਣ ਦਾ ਖਤਰਾ ਵਧਿਆ ਹੋਇਆ ਹੈ ਸੋ ਇੱਥੇ ਮੈਡੀਕਲ ਕੈਂਪ ਵੀ ਲਗਾਏ ਜਾਣ। ਇਸੇ ਸੋਚ ਅਧੀਨ ਬੀਤੇ ਦਿਨੀਂ ਚੇਅਰਮੈਨ ਜਸਦੀਪ ਸਿੰਘ ਜੱਸੀ, ਪ੍ਰੈਜ਼ੀਡੈਂਟ ਕੰਵਲਜੀਤ ਸਿੰਘ ਸੋਨੀ, ਵਾਈਸ ਪ੍ਰੈਜ਼ੀਡੈਂਟ ਬਲਜਿੰਦਰ ਸਿੰਘ ਸ਼ੰਮੀ ਅਤੇ ਆਲ ਇੰਡੀਆ ਕੋਆਰਡੀਨੇਟਰ ਵਰਿੰਦਰ ਸਿੰਘ ਦੇ ਯਤਨਾਂ ਨਾਲ ਸਿੱਖਸ ਆਫ ਅਮੈਰਿਕਾ ਵਲੋਂ ਪੰਜਾਬ-ਹਰਿਆਣਾ ਬਾਰਡਰ ’ਤੇ ਹੜ੍ਹ ਪ੍ਰਭਾਵਿਤ ਪਿੰਡ ਹਾਂਡਾ ’ਚ ਮੈਡੀਕਲ ਕੈਂਪ ਲਗਾਇਆ ਗਿਆ।
ਇੱਥੇ ਦੱਸਣਯੋਗ ਹੈ ਕਿ ਹੜ੍ਹ ਕਾਰਨ ਇਹ ਪਿੰਡ ਬਾਕੀ ਦੇਸ਼ ਨਾਲੋਂ ਕੱਟਿਆ ਜਾ ਚੱੁਕਾ ਸੀ ਪਰ ਸਿੱਖਸ ਫਾਰ ਅਮੈਰਿਕਾ ਦੇ ਵਾਲੰਟੀਅਰ ਇੱਥੇ ਪਹੁੰਚ ਕੇ ਦਵਾਈਆਂ ਦੀ ਸੇਵਾ ਕਰਨ ਵਿਚ ਕਾਮਯਾਬ ਰਹੇ। ਬਹੁਤ ਹੀ ਚੁਣੌਤੀ ਭਰੇ ਹਾਲਾਤ ਵਿਚ ਡਾ. ਰਮਾ ਸਹਿਗਲ, ਡਾ. ਅਸ਼ੋਕ ਸਹਿਗਲ ਅਤੇ ਡਾ. ਅਨਿਲ ਕਪੂਰ ਵਲੋਂ ਬਾਖੂਬੀ ਡਾਕਟਰੀ ਸੇਵਾਵਾਂ ਨਿਭਾਈਆਂ ਗਈਆਂ। ਇਸ ਕੈਂਪ ਦੌਰਾਨ 300 ਤੋਂ ਵੱਧ ਮਰੀਜ਼ਾਂ ਨੇ ਕੈਂਪ ਦਾ ਲਾਭ ਲਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਜਸਦੀਪ ਸਿੰਘ ਜੱਸੀ ਨੇ ਕਿਹਾ ਕਿ ਸਿੱਖਸ ਆਫ ਅਮੈਰਿਕਾ ਆਉਣ ਵਾਲੇ ਸਮੇਂ ’ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਲਈ ਤਿਆਰ-ਬਰ-ਤਿਆਰ ਹੈ।
ਪੜ੍ਹੋ ਇਹ ਅਹਿਮ ਖ਼ਬਰ-ਦੁਖਦਾਇਕ ਖ਼ਬਰ : ਪਾਇਲਟ ਦੀ ਟ੍ਰੇਨਿੰਗ ਦੌਰਾਨ ਭਾਰਤੀ ਵਿਦਿਆਰਥੀ ਦੀ ਫਿਲੀਪੀਨਜ਼ 'ਚ ਹੋਈ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਾਕਿ ਕੈਬਨਿਟ ਨੇ ਅਮਰੀਕਾ ਨਾਲ ਸੁਰੱਖਿਆ ਸਮਝੌਤੇ 'ਤੇ ਦਸਤਖਤ ਕਰਨ ਕਰਨ ਦਿੱਤੀ ਮਨਜ਼ੂਰੀ
NEXT STORY