ਵਾਸ਼ਿੰਗਟਨ ਡੀ.ਸੀ. (ਰਾਜ ਗੋਗਨਾ)- ਸਿੱਖਸ ਆਫ਼ ਅਮੈਰਿਕਾ ਵਲੋਂ ਹੋਲਾ ਮਹੱਲਾ ਸਮਾਗਮਾਂ ’ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ 6,7,8 ਮਾਰਚ 2023 ਨੂੰ ਫ੍ਰੀ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਵਿਚ ਲੋੜਵੰਦ ਸੰਗਤਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਅਤੇ ਮਰੀਜ਼ਾਂ ਦੀ ਜਾਂਚ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਸ ਆਫ ਅਮੈਰਿਕਾ ਦੇ ਚੇਅਰਮੈਨ ਜਸਦੀਪ ਸਿੰਘ ਜੱਸੀ ਨੇ ਦੱਸਿਆ ਸਾਡੀ ਸੰਸਥਾ ਦੇ ਪ੍ਰਧਾਨ ਕਮਲਜੀਤ ਸਿੰਘ ਸੋਨੀ ਖ਼ੁਦ ਕੈਂਪ ਦੇ ਪ੍ਰਬੰਧਾਂ ਦੀ ਦੇਖ ਰੇਖ ਲਈ ਸ੍ਰੀ ਅਨੰਦਪੁਰ ਸਾਹਿਬ ਗਏ।
ਪੜ੍ਹੋ ਇਹ ਅਹਿਮ ਖ਼ਬਰ-ਭਾਰਤ-ਪਾਕਿ ਵਿਚਾਲੇ ਉਸਾਰੂ ਗੱਲਬਾਤ ਅਤੇ ਸਾਰਥਕ ਕੂਟਨੀਤੀ ਦਾ ਸਮਰਥਨ ਕਰਦੇ ਹਾਂ : ਯੂ.ਐੱਸ
ਕੈਂਪ ਦੀ ਸਮਾਪਤੀ ਤੋਂ ਬਾਅਦ ਕਮਲਜੀਤ ਸਿੰਘ ਸੋਨੀ ਨੇ ਕੈਂਪ ਵਿਚ ਸੇਵਾ ਕਰਨ ਵਾਲੇ ਡਾਕਟਰਾਂ, ਨਰਸਾਂ ਅਤੇ ਹੋਰ ਸੇਵਾਦਾਰਾਂ ਦਾ ਸਿੱਖਸ ਆਫ ਅਮੈਰਿਕਾ ਵਲੋਂ ਧੰਨਵਾਦ ਕਰਦਿਆਂ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ। ਉਹਨਾਂ ਦੱਸਿਆ ਕਿ ਇਸ ਕੈਂਪ ਦੀ ਕਾਮਯਾਬੀ ਵਿਚ ਵਾਈਸ ਪ੍ਰਧਾਨ ਬਲਜਿੰਦਰ ਸਿੰਘ ਸ਼ੰਮੀ ਅਤੇ ਆਲ ਇੰਡੀਆ ਕੋਆਰਡੀਨੇਟਰ ਵਰਿੰਦਰ ਸਿੰਘ ਦਾ ਵੱਡਾ ਸਹਿਯੋਗ ਰਿਹਾ। ਜਸਦੀਪ ਸਿੰਘ ਜੱਸੀ ਨੇ ਦੱਸਿਆ ਕਿ ਇਸ ਕੈਂਪ ਦਾ ਹਜ਼ਾਰਾਂ ਸੰਗਤਾਂ ਨੇ ਲਾਭ ਲਿਆ। ਜਸਦੀਪ ਸਿੰਘ ਜੱਸੀ ਨੇ ਦੱਸਿਆ ਕਿ ਆਉਣ ਵਾਲੇ ਸਮੇਂ ’ਚ ਪੰਜਾਬ ਵਿਚ ਇਸ ਤੋਂ ਵੀ ਵੱਡੇ ਡਾਕਟਰੀ ਕੈਂਪ ਲਗਾਏ ਜਾਣਗੇ। ਉਹਨਾਂ ਦੱਸਿਆ ਕਿ ਇਸ ਕੈਂਪ ਵਿਚ ਵਿਚ ਡਾ. ਰਾਮਾ ਸਹਿਗਲ, ਡਾ. ਅਸ਼ੋਕ ਸਹਿਗਲ ਅਤੇ ਡਾ. ਅਨਿਲ ਕਪੂਰ ਵਰਗੇ ਕੁਆਲੀਫਾਈ ਡਾਕਟਰਾਂ ਨੇ ਸੰਗਤਾਂ ਨੂੰ ਡਾਕਟਰੀ ਸੇਵਾਵਾਂ ਪ੍ਰਦਾਨ ਕੀਤੀਆਂ। ਇਸ ਕੈਂਪ ਲਈ ਸ੍ਰੀ ਅਨੰਦਪੁਰ ਸਾਹਿਬ ਕਮੇਟੀ ਨੇ ਵੀ ਸਿੱਖਸ ਆਫ ਅਮੈਰਿਕਾ ਦਾ ਧੰਨਵਾਦ ਕੀਤਾ।
ਨੋਟ- ਇਸ ਖ਼਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਭਾਰਤ-ਪਾਕਿ ਵਿਚਾਲੇ ਉਸਾਰੂ ਗੱਲਬਾਤ ਅਤੇ ਸਾਰਥਕ ਕੂਟਨੀਤੀ ਦਾ ਸਮਰਥਨ ਕਰਦੇ ਹਾਂ : ਯੂ.ਐੱਸ
NEXT STORY