ਨਿਊਯਾਰਕ/ਸਰੀ (ਰਾਜ ਗੋਗਨਾ): ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ਵਿਖੇ ਇਕ ਹੋਰ ਅੰਤਰ- ਰਾਸ਼ਟਰੀ ਵਿਦਿਆਰਥੀ ਸਿਮਰਜੀਤ ਸਿੰਘ ਦਹੇਲੇ ਦੀ ਮੌਤ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਨੌਜਵਾਨ 2 ਸਾਲ ਪਹਿਲਾਂ ਹੀ ਪੜ੍ਹਾਈ ਲਈ ਕੈਨੇਡਾ ਆਇਆ ਸੀ ਅਤੇ ਸਿਰਫ਼ 19 ਸਾਲਾਂ ਦਾ ਸੀ । ਸੂਤਰਾਂ ਮੁਤਾਬਕ ਸਿਮਰਜੀਤ ਸਿੰਘ ਦਹੇਲੇ ਦੀ ਲਾਸ਼ Alex Fraser Bridge ਦੇ ਪਾਣੀ ਚੋਂ ਮਿਲੀ ਹੈ ਅਤੇ ਪੁਲਸ ਘਟਨਾ ਦੀ ਸਾਰੇ ਪੱਖਾ ਤੋਂ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਅਮਰੀਕਾ ’ਚ ਹਮਲੇ ਦਾ ਸ਼ਿਕਾਰ ਹੋਏ ਭਾਰਤੀ ਮੂਲ ਦੇ ਸਿੱਖ ਡਰਾਈਵਰ ਦਾ ਬਿਆਨ ਆਇਆ ਸਾਹਮਣੇ
ਇਹ ਘਟਨਾ 14 ਜਨਵਰੀ ਵਾਲੀ ਰਾਤ ਦੀ ਦੱਸੀ ਜਾ ਰਹੀ ਹੈ। ਨੌਜਵਾਨ ਦਾ ਪਿਛੋਕੜ ਪੰਜਾਬ ਦੇ ਸ਼ਹਿਰ ਲੁਧਿਆਣਾ ਨਾਲ ਹੈ। ਨੌਜਵਾਨ ਦੇ ਦੋਸਤਾਂ ਵੱਲੋਂ ਉਸ ਦੇ ਅੰਤਮ ਸੰਸਕਾਰ ਲਈ ਗੋ-ਫੰਡ ਰੇਜਿੰਗ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਵੱਖ-ਵੱਖ ਕਾਰਨਾਂ ਕਰਕੇ ਹਰ ਹਫ਼ਤੇ ਹੀ ਅੰਤਰ-ਰਾਸ਼ਟਰੀ ਵਿਦਿਆਰਥੀਆਂ ਬਾਬਤ ਇਹੋ-ਜਿਹੀਆਂ ਮੰਦਭਾਗੀਆ ਖ਼ਬਰਾ ਸਾਹਮਣੇ ਆਉਣ ਦਾ ਸਿਲਸਿਲਾ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ, ਜਿਸ ਬਾਬਤ ਭਾਈਚਾਰਾ ਵੀ ਚਿੰਤਤ ਹੈ।
ਇਹ ਵੀ ਪੜ੍ਹੋ: ਕੈਨੇਡਾ: ਪੰਜਾਬਣ ਨੇ ਹਸਪਤਾਲ ਦੀ ਲਾਬੀ ’ਚ ਦਿੱਤਾ ਬੱਚੇ ਨੂੰ ਜਨਮ, ਫਰੇਜ਼ਰ ਹੈਲਥ ਨੇ ਮੰਗੀ ਮੁਆਫ਼ੀ
ਕੋਵਿਡ ਪ੍ਰੋਗਰਾਮ ਰਾਹੀਂ ਗਰੀਬ ਦੇਸ਼ਾਂ ਨੂੰ ਟੀਕੇ ਦੀਆਂ ਇਕ ਅਰਬ ਖੁਰਾਕਾਂ ਦੀ ਕੀਤੀ ਗਈ ਵੰਡ
NEXT STORY