ਸਿੰਗਾਪੁਰ (ਭਾਸ਼ਾ)- ਸਿੰਗਾਪੁਰ ਦੀ ਸਰਕਾਰ ਨੇ ਬੁੱਧਵਾਰ ਨੂੰ ਨਾਗਰਿਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਦੇਸ਼ ਵਿਚ ਅੱਤਵਾਦੀ ਹਮਲਾ ਹੋਣ ਦਾ ਖਤਰਾ ਹੈ। ਸਰਕਾਰ ਦੇ ਅਨੁਸਾਰ ਸਿੰਗਾਪੁਰ ਵਿਦੇਸ਼ੀ ਅੱਤਵਾਦੀ ਸਮੂਹਾਂ ਅਤੇ ਕੱਟੜਪੰਥੀ ਵਿਅਕਤੀਆਂ ਲਈ ਇੱਕ "ਆਕਰਸ਼ਕ ਨਿਸ਼ਾਨਾ" ਹੈ। ਅੰਦਰੂਨੀ ਸੁਰੱਖਿਆ ਵਿਭਾਗ ਨੇ ਆਪਣੀ ਸਾਲਾਨਾ ਅੱਤਵਾਦ ਖਤਰੇ ਦੀ ਮੁਲਾਂਕਣ ਰਿਪੋਰਟ ਜਾਰੀ ਕਰਦੇ ਹੋਏ ਕਿਹਾ ਕਿ ਵਿਦੇਸ਼ੀ ਅੱਤਵਾਦੀ ਕੋਵਿਡ-19 ਮਹਾਮਾਰੀ ਦੇ ਬਾਅਦ ਨਵੇਂ ਖੇਤਰ ਅਤੇ ਸੰਘਰਸ਼ ਦੇ ਕੇਂਦਰ ਬਣਾ ਸਕਦੇ ਹਨ।
ਰਿਪੋਰਟ ਵਿਚ ਨਾਗਰਿਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ, ਕਿਉਂਕਿ ਕੋਵਿਡ 'ਤੇ ਲਗਾਈਆਂ ਗਈਆਂ ਯਾਤਰਾ ਪਾਬੰਦੀਆਂ ਵਿਚ ਢਿੱਲ ਦੇਣ ਤੋਂ ਬਾਅਦ ਅੱਤਵਾਦੀ ਆਪਣੀਆਂ ਗਤੀਵਿਧੀਆਂ ਵਧਾ ਸਕਦੇ ਹਨ, ਜਿਸ ਨਾਲ ਸਿੰਗਾਪੁਰ 'ਤੇ ਅੱਤਵਾਦੀ ਹਮਲੇ ਦਾ ਖਤਰਾ ਹੈ। ਵਿਭਾਗ ਨੇ ਕਿਹਾ ਕਿ ਇਸ ਦੇ ਨਾਲ ਕੱਟੜਪੰਥੀ ਵਿਅਕਤੀ ਆਪਣੀ ਦਹਿਸ਼ਤੀ ਹਮਲੇ ਦੀ ਯੋਜਨਾ ਨੂੰ ਵੀ ਅੰਜਾਮ ਦੇ ਸਕਦੇ ਹਨ, ਜਿਸ ਦੀ ਉਨ੍ਹਾਂ ਨੇ ਮਹਾਮਾਰੀ ਦੌਰਾਨ ਯੋਜਨਾ ਬਣਾਈ ਸੀ।
ਪੜ੍ਹੋ ਇਹ ਅਹਿਮ ਖ਼ਬਰ-ਵਿਕਟੋਰੀਆ ਯੂਨੀਵਰਸਿਟੀ 'ਤੇ ਸਾਈਬਰ ਹਮਲਾ, 47 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦੇ ਵੇਰਵੇ ਚੋਰੀ
ਚੈਨਲ ਨਿਊਜ਼ ਏਸ਼ੀਆ ਨੇ ਵਿਭਾਗ ਦੇ ਹਵਾਲੇ ਨਾਲ ਦੱਸਿਆ ਕਿ ਸਿੰਗਾਪੁਰ ਅੱਤਵਾਦੀ ਪ੍ਰਚਾਰ ਦੀ ਸੂਚੀ ਦਾ ਹਿੱਸਾ ਬਣਿਆ ਹੋਇਆ ਹੈ ਅਤੇ ਵਿਦੇਸ਼ੀ ਅੱਤਵਾਦੀਆਂ ਅਤੇ ਕੱਟੜਪੰਥੀ ਵਿਅਕਤੀਆਂ ਦੋਵਾਂ ਲਈ ਹਮਲਿਆਂ ਦਾ "ਆਕਰਸ਼ਕ ਨਿਸ਼ਾਨਾ" ਹੈ। ਵਿਭਾਗ ਨੇ ਕਿਹਾ ਕਿ ਇਸ ਦੇ ਬਾਵਜੂਦ ਸਿੰਗਾਪੁਰ 'ਤੇ ਅੱਤਵਾਦੀ ਹਮਲੇ ਦੀ ਸੰਭਾਵਨਾ ਬਾਰੇ ਕੋਈ ਖਾਸ ਖੁਫੀਆ ਜਾਣਕਾਰੀ ਨਹੀਂ ਸੀ, ਪਰ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਗਈ ਹੈ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਲਾਈਵ ਰਿਪੋਰਟਿੰਗ ਦੌਰਾਨ ਪਾਕਿਸਤਾਨ ਦੀ ਮਹਿਲਾ ਪੱਤਰਕਾਰ ਨੇ ਮੁੰਡੇ ਨੂੰ ਜੜਿਆ ਥੱਪੜ, ਵੀਡੀਓ ਵਾਇਰਲ
NEXT STORY