ਸਿੰਗਾਪੁਰ (ਭਾਸ਼ਾ) : ਸਿੰਗਾਪੁਰ ਵਿਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ 386 ਨਵੇਂ ਮਾਮਲੇ ਸਾਹਮਣੇ ਆਏ, ਜਿਸ ਦੇ ਬਾਅਦ ਦੇਸ਼ ਵਿਚ ਕੋਰੋਨਾ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 38,296 ਹੋ ਗਈ ਹੈ। ਸਿੰਗਾਪੁਰ ਵਿਚ ਹੁਣ ਤੱਕ ਕੋਵਿਡ-19 ਨਾਲ 25 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਮੰਤਰਾਲਾ ਨੇ ਇਹ ਜਾਣਕਾਰੀ ਦਿੱਤੀ।
ਮੰਤਰਾਲਾ ਨੇ ਆਪਣੀ ਰੋਜ਼ਾਨਾ ਦੀ ਰਿਪੋਰਟ ਵਿਚ ਦੱਸਿਆ ਕਿ ਐਤਵਾਰ ਤੱਕ 24,877 ਮਰੀਜ਼ ਇਸ ਬੀਮਾਰੀ ਤੋਂ ਠੀਕ ਹੋ ਚੁੱਕੇ ਹਨ। ਇਨਫੈਕਸ਼ਨ ਦੇ ਕੁੱਲ ਮਾਮਲਿਆਂ ਵਿਚੋਂ 12,999 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਮੰਤਰਾਲਾ ਨੇ ਕਿਹਾ ਕਿ ਨਵੇਂ ਮਾਮਲਿਆਂ ਵਿਚੋਂ 384 ਮਰੀਜ਼ ਡਾਰਮੈਟਰੀ ਵਿਚ ਰਹਿਣ ਵਾਲੇ ਵਿਦੇਸ਼ੀ ਮਜ਼ਦੂਰ ਹਨ। ਹੋਰ ਦੋ ਮਾਮਲਿਆਂ ਵਿਚੋਂ ਇਕ ਸਿੰਗਾਪੁਰ ਦਾ ਨਿਵਾਸੀ ਦਾ ਹੈ ਅਤੇ ਇਕ ਵਿਦੇਸ਼ੀ ਹੈ। ਮੰਤਰਾਲਾ ਨੇ ਕਿਹਾ ਕਿ ਕੋਵਿਡ-19 ਨਾਲ 25 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ ਮ੍ਰਿਤਕਾਂ ਵਿਚੋਂ 9 ਅਜਿਹੇ ਲੋਕ ਸਨ, ਜਿਨ੍ਹਾਂ ਵਿਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਪਰ ਉਨ੍ਹਾਂ ਦੀ ਮੌਤ ਦਾ ਕਾਰਨ ਕੁੱਝ ਹੋਰ ਸੀ। ਕੋਵਿਡ-19 ਦੇ ਮਾਮਲਿਆਂ ਵਿਚ ਵਾਧਾ ਤੋਂ ਇਕ ਦਿਨ ਪਹਿਲਾਂ ਪ੍ਰਧਾਨ ਮੰਤਰੀ ਲੀ ਸੀਏਨ ਲੂੰਗ ਨੇ ਕਿਹਾ ਸੀ ਕਿ ਕੋਰੋਨਾ ਵਾਇਰਸ ਨੂੰ ਖਤਮ ਕਰਨ ਦੇ ਟੀਕੇ ਨੂੰ ਵਿਕਸਿਤ ਕਰਨ ਵਿਚ ਘੱਟ ਤੋਂ ਘੱਟ 1 ਸਾਲ ਦਾ ਸਮਾਂ ਲੱਗੇਗਾ। ਉਨ੍ਹਾਂ ਲੋਕਾਂ ਨੂੰ ਬੇਨਤੀ ਕੀਤੀ ਸੀ ਕਿ ਇਹ ਬੀਮਾਰੀ ਲੰਬੇ ਸਮੇਂ ਤੱਕ ਰਹਿਣ ਵਾਲੀ ਹੈ। ਇਸ ਲਈ ਕੋਵਿਡ-19 ਦੇ ਨਾਲ ਜਿਊਣਾ ਸਿੱਖਣਾ ਹੋਵੇਗਾ।
ਪਾਕਿ 'ਚ ਜੂਆ ਖੇਡਣ ਦੇ ਮਾਮਲੇ 'ਚ ਗਧਾ ਗ੍ਰਿਫਤਾਰ, ਲੋਕਾਂ ਨੇ ਲਏ ਮਜ਼ੇ
NEXT STORY