ਸਿੰਗਾਪੁਰ (ਏਜੰਸੀ)- ਸਿੰਗਾਪੁਰ ਦੀ ਇਕ ਅਪੀਲੀ ਅਦਾਲਤ ਨੇ ਪਿਛਲੇ ਸਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚ ਦੋਸ਼ੀ ਕਰਾਰ ਦਿੱਤੇ ਗਏ ਭਾਰਤੀ ਮੂਲ ਦੇ 2 ਵਿਅਕਤੀਆਂ ਨੂੰ ਸ਼ੁੱਕਰਵਾਰ ਨੂੰ ਰਿਹਾਅ ਕਰ ਦਿੱਤਾ। ਉਨ੍ਹਾਂ ਵਿੱਚੋਂ ਇੱਕ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ। ਚੀਫ਼ ਜਸਟਿਸ ਸੁੰਦਰੇਸ਼ ਮੇਨਨ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਭਾਰਤੀ ਮੂਲ ਦੇ ਸਿੰਗਾਪੁਰ ਦੇ ਰਾਜਕੁਮਾਰ ਅਯਾਚਾਮੀ (40) ਦੀ ਸਜ਼ਾ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਲਾਜ਼ਮੀ ਮੌਤ ਦੀ ਸਜ਼ਾ ਵਿਰੁੱਧ ਅਪੀਲ ਨੂੰ ਮਨਜ਼ੂਰੀ ਦੇ ਦਿੱਤੀ।
ਇਹ ਵੀ ਪੜ੍ਹੋ: ਟੈਕਸਾਸ ਸਕੂਲ 'ਚ ਗੋਲੀਬਾਰੀ 'ਚ ਪਤਨੀ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ ਪਤੀ, ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
ਅਦਾਲਤ ਨੇ ਭਾਰਤੀ ਮੂਲ ਦੇ ਮਲੇਸ਼ੀਅਨ ਰਾਮਦਾਸ ਪੁਨੂਸਾਮੀ (41) ਨੂੰ ਉਮਰ ਕੈਦ ਅਤੇ 15 ਕੋੜਿਆਂ ਦੀ ਸਜ਼ਾ ਸੁਣਾਏ ਜਾਣ ਵਿਰੁੱਧ ਅਪੀਲ ਵੀ ਸਵੀਕਾਰ ਕਰ ਲਈ। ਸਥਾਨਕ ਅਖ਼ਬਾਰ 'ਦਿ ਸਟਰੇਟਸ ਟਾਈਮਜ਼' ਨੇ ਸ਼ੁੱਕਰਵਾਰ ਨੂੰ ਰਿਪੋਰਟ ਦਿੱਤੀ ਕਿ ਦੋਵਾਂ ਵਿਅਕਤੀਆਂ ਦੀਆਂ ਅਪੀਲਾਂ ਸਿਰਫ਼ ਇਸ ਗੱਲ 'ਤੇ ਨਿਰਭਰ ਰਹੀਆਂ ਕਿ ਕੀ ਉਨ੍ਹਾਂ ਵਿੱਚੋਂ ਹਰੇਕ ਨੂੰ ਡਰੱਗ ਦੀ ਪ੍ਰਕਿਰਤੀ ਬਾਰੇ ਪਤਾ ਵਿਚ ਸੀ। ਦੋਵਾਂ 'ਤੇ 1.875 ਕਿਲੋ ਗਾਂਜੇ ਦਾ ਇਕ ਬੈਗ ਰੱਖਣ ਦਾ ਦੋਸ਼ ਲਗਾਇਆ ਗਿਆ ਸੀ।
ਇਹ ਵੀ ਪੜ੍ਹੋ: ਮਾਣ ਵਾਲੀ ਗੱਲ, 'ਟੌਂਬ ਆਫ਼ ਸੈਂਡ' ਅੰਤਰਰਾਸ਼ਟਰੀ ਬੁਕਰ ਪੁਰਸਕਾਰ ਜਿੱਤਣ ਵਾਲਾ ਪਹਿਲਾ ਹਿੰਦੀ ਨਾਵਲ ਬਣਿਆ
ਕੇਂਦਰੀ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਅਧਿਕਾਰੀਆਂ ਨੇ 21 ਸਤੰਬਰ 2015 ਨੂੰ ਰਾਮਦਾਸ ਨੂੰ ਬੈਗ ਰਾਜ ਨੂੰ ਸੌਂਪਦਿਆਂ ਦੇਖਿਆ ਸੀ। ਇਨ੍ਹਾਂ ਦੋਵਾਂ ਨੂੰ ਹਾਈ ਕੋਰਟ ਨੇ ਜੂਨ 2020 ਵਿੱਚ ਦੋਸ਼ੀ ਕਰਾਰ ਦਿੱਤਾ ਸੀ। ਸਿੰਗਾਪੁਰ 'ਬ੍ਰਾਡਸ਼ੀਟ' ਦੀ ਇਕ ਰਿਪੋਰਟ ਦੇ ਅਨੁਸਾਰ, ਸ਼ੁੱਕਰਵਾਰ ਨੂੰ, ਅਪੀਲੀ ਅਦਾਲਤ ਨੇ ਉਨ੍ਹਾਂ ਦੀਆਂ ਅਪੀਲਾਂ ਨੂੰ ਸਵੀਕਾਰ ਕਰ ਲਿਆ ਅਤੇ ਉਨ੍ਹਾਂ ਦੀ ਸਜ਼ਾ ਦੇ ਫ਼ੈਸਲੇ ਨੂੰ ਪਲਟ ਦਿੱਤਾ। ਅਦਾਲਤ ਨੇ ਕਿਹਾ ਕਿ ਰਾਜ ਆਪਣੇ ਬਚਾਅ 'ਚ ਗ਼ਲਤ ਡਿਲੀਵਰੀ ਸਾਬਤ ਕਰਨ 'ਚ ਸਫ਼ਲ ਰਿਹਾ ਹੈ ਅਤੇ ਦੂਜੇ ਗਵਾਹਾਂ ਦੇ ਸਬੂਤਾਂ ਤੋਂ ਵੀ ਇਸ ਗੱਲ ਦੀ ਪੁਸ਼ਟੀ ਹੋਈ ਹੈ।
ਇਹ ਵੀ ਪੜ੍ਹੋ: 'How To Murder Your Husband’ ਦੀ ਲੇਖਿਕਾ ਨੇ ਕੀਤਾ ਆਪਣੇ ਪਤੀ ਦਾ ਕਤਲ, ਦੋਸ਼ੀ ਕਰਾਰ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਦੋ ਸਾਲਾਂ ਬਾਅਦ ਮੁੜ ਮਨਾਇਆ ਜਾਵੇਗਾ ਸਿਡਨੀ ਦਾ ਵਿਵਿਡ ਫੈਸਟੀਵਲ
NEXT STORY