ਇੰਟਰਨੈਸ਼ਨਲ ਡੈਸਕ: ਸਿੰਗਾਪੁਰ ਨੇ 8 ਹਜ਼ਾਰ ਭਾਰਤੀ ਨਾਗਰਿਕਾਂ ਦੇ ਦਾਖ਼ਲੇ 'ਤੇ ਪਾਬੰਦੀ ਲਗਾ ਦਿੱਤੀ ਹੈ। ਸਿੰਗਾਪੁਰ ਦੀ ਸਰਕਾਰ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਤੋਂ ਬਾਅਦ ਭਾਰਤ ਵਾਪਸ ਆਏ ਕੰਮ ਕਰਨ ਵਾਲੇ ਪੇਸ਼ੇਵਰ ਲੋਕਾਂ ਨੂੰ ਵੀਜ਼ਾ ਜਾਰੀ ਨਹੀਂ ਕਰ ਰਹੀ, ਜਿਸ ਕਰਕੇ ਸਿੰਗਾਪੁਰ ਵਿੱਚ ਕੰਮ ਕਰ ਰਹੇ 11 ਹਜ਼ਾਰ ਲੋਕਾਂ ਦੀਆਂ ਨੌਕਰੀਆਂ ਜਾ ਸਕਦੀਆਂ ਹਨ। ਇਨ੍ਹਾਂ ਲੋਕਾਂ ’ਚ 7 ਹਜ਼ਾਰ ਭਾਰਤੀ ਹਨ।
ਪੜ੍ਹੋ ਇਹ ਵੀ ਖਬਰ - ਪੁੱਤਰ ਦੀ ਲਾਲਸਾ ’ਚ ਅੰਨ੍ਹਾ ਹੋਇਆ ‘ਸਹੁਰਾ’ ਪਰਿਵਾਰ, ਨੂੰਹ ਨੂੰ ਜ਼ਹਿਰ ਦੇ ਕੇ ਦਿੱਤੀ ਦਰਦਨਾਕ ਮੌਤ
ਇਥੋਂ ਦੇ ਕਿਰਤ ਵਿਭਾਗ ਨੇ ਆਦੇਸ਼ ਜਾਰੀ ਕੀਤਾ ਹੈ ਕਿ ਨੌਕਰੀ ਕਰ ਰਹੇ ਦੂਜੇ ਦੇਸ਼ਾਂ ਦੇ ਲੋਕਾਂ ਨੂੰ 1 ਮਈ ਤੱਕ ਵਰਕ ਪਰਮਿਟ ਲੈਣਾ ਪਵੇਗਾ। ਵਰਕ ਪਰਮਿਟ ਉਦੋਂ ਮਿਲੇਗਾ, ਜਦੋਂ ਕੰਪਨੀ ਕੋਲ ਵਿਦੇਸ਼ੀ ਕਾਮਿਆਂ ਦਾ ਕੋਟਾ ਹੋਵੇਗਾ। ਇਸ ਆਦੇਸ਼ ਦੇ ਪਿੱਛੇ ਸਿੰਗਾਪੁਰ ਸਰਕਾਰ ਦੀ ਨੀਅਤ ਸਥਾਨਕ ਲੋਕਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਜਤਾਈ ਜਾ ਰਹੀ ਹੈ।
ਪੜ੍ਹੋ ਇਹ ਵੀ ਖਬਰ - ਵੱਡੀ ਖ਼ਬਰ : ਟਿਕਰੀ ਬਾਰਡਰ ‘ਤੇ ਪਿੰਡ ਢਿੱਲਵਾਂ ਦੇ ਕਿਸਾਨ ਦਾ ਦੋਸਤ ਵਲੋਂ ਕਤਲ
ਦੂਜੇ ਪਾਸੇ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਨਿਊਜ਼ੀਲੈਡ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ’ਤੇ ਅਸਥਾਈ ਤੌਰ ’ਤੇ ਰੋਕ ਲਗਾ ਦਿੱਤੀ ਹੈ। ਇਹ ਰੋਕ 11 ਅਪ੍ਰੈਲ ਤੋਂ 28 ਅਪ੍ਰੈਲ ਤੱਕ ਜਾਰੀ ਰਹੇਗੀ। ਨਿਊਜ਼ੀਲੈਡ ਦੀ ਸਰਕਾਰ ਨੇ ਕਿਹਾ ਕਿ ਪਿਛਲੇ 24 ਘੰਟੇ ’ਚ ਉੱਥੇ ਕੋਰੋਨਾ ਦੇ 23 ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ’ਚੋਂ 17 ਭਾਰਤ ਤੋਂ ਨਿਊਜ਼ੀਲੈਡ ਵਾਪਸ ਆਏ ਸਨ।
ਪੜ੍ਹੋ ਇਹ ਵੀ ਖਬਰ - ਹੋਟਲ ’ਚ ਪ੍ਰੇਮੀ ਨਾਲ ਰੰਗਰਲੀਆਂ ਮਨਾ ਰਹੀ ਸੀ ਪਤਨੀ, ਅਚਾਨਕ ਪੁੱਜੇ ਪਤੀ ਨੇ ਚਾੜ੍ਹਿਆ ਕੁਟਾਪਾ, ਵੇਖੋ ਵੀਡੀਓ
ਨਿਊਜ਼ੀਲੈਡ ’ਚ ਪਿਛਲੇ ਕਈ ਦਿਨਾਂ ’ਚ ਕੋਰੋਨਾ ਦੇ 2,531 ਨਵੇਂ ਮਾਮਲੇ ਸਾਹਮਣੇ ਆਏ ਹਨ। ਪ੍ਰਧਾਨਮੰਤਰੀ ਜੈਸਿੰਡਾ ਅਰਡਰਨ ਨੇ ਕਿਹਾ ਕਿ ਭਾਰਤ ਤੋਂ ਆਉਣ ਵਾਲੇ ਲੋਕ ਕੋਰੋਨਾ ਪਾਜ਼ੇਟਿਵ ਪਾਏ ਜਾ ਰਹੇ ਹਨ, ਜਿਸ ਕਰਕੇ ਇਹ ਰੋਕ ਲਗਾਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਅਜਿਹੇ ਕਈ ਦੇਸ਼ਾਂ ’ਤੇ ਨਜ਼ਰ ਰੱਖ ਰਹੀ ਹੈ, ਜਿਥੇ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਜੇਕਰ ਜ਼ਰੂਰਤ ਪਈ ਤਾਂ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ’ਤੇ ਵੀ ਬੈਨ ਲਗਾਇਆ ਜਾ ਸਕਦਾ ਹੈ।
ਪੜ੍ਹੋ ਇਹ ਵੀ ਖਬਰ - ਗੁਰਦੁਆਰਾ ਸਾਹਿਬ ਦੇ ਮੁਲਾਜ਼ਮ ਦੇ ਕਤਲ ਦਾ ਮਾਮਲਾ: ਇਕਤਰਫਾ ਪਿਆਰ 'ਚ ਪਾਗਲ ਧੀ ਦੇ ਆਸ਼ਕ ਨੇ ਕੀਤਾ ਸੀ ਕਤਲ
ਦੱਸ ਦੇਈਏ ਕਿ ਭਾਰਤ ’ਚ ਬੁੱਧਵਾਰ ਵਾਲੇ ਦਿਨ 1 ਲੱਖ 26 ਹਜ਼ਾਰ 265 ਲੋਕ ਕੋਰੋਨਾ ਪਾਜ਼ੇਟਿਵ ਪਾਏ ਗਏ। ਪਿਛਲੇ ਸਾਲ ਕੋਰੋਨਾ ਮਹਾਂਮਾਰੀ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ ਅਜਿਹਾ ਪਹਿਲੀ ਵਾਰ ਹੋਇਆ ਕਿ ਇੰਨੇ ਜ਼ਿਆਦਾ ਲੋਕ ਕੋਰੋਨਾ ਪਾਜ਼ੇਟਿਵ ਪਾਏ ਗਏ। ਬੁੱਧਵਾਰ ਨੂੰ 684 ਮਰੀਜ਼ਾਂ ਦੀ ਮੌਤ ਹੋ ਗਈ, ਜਦਕਿ 59 ਹਜ਼ਾਰ 129 ਲੋਕ ਠੀਕ ਵੀ ਹੋ ਗਏ। ਇਸ ਨਾਲ ਹੀ ਕੋਰੋਨਾ ਪੀੜਤ ਮਰੀਜ਼ਾਂ ਦਾ ਅੰਕੜਾਂ ਹੁਣ 1.29 ਕਰੋੜ ਤੋਂ ਜ਼ਿਆਦਾ ਹੋ ਗਿਆ ਹੈ, ਜਿਨ੍ਹਾਂ ’ਚੋਂ 1.18 ਕਰੋੜ ਲੋਕ ਸਿਹਤਮੰਦ ਅਤੇ 1.66 ਲੋਕਾਂ ਦੀ ਮੌਤ ਹੋ ਗਈ। 9 ਲੱਖ 5 ਹਜ਼ਾਰ ਮਰੀਜ਼ ਅਜਿਹੇ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਪੜ੍ਹੋ ਇਹ ਵੀ ਖਬਰ - ਜਲਾਲਾਬਾਦ ’ਚ ਗੁੰਡਾਗਰਦੀ ਦਾ ਨੰਗਾ ਨਾਚ : ਤੇਜ਼ਧਾਰ ਹਥਿਆਰਾਂ ਨਾਲ 2 ਸਕੇ ਭਰਾਵਾਂ ’ਤੇ ਕਾਤਲਾਨਾ ਹਮਲਾ (ਤਸਵੀਰਾਂ)
ਯੂਕੇ: ਹਾਂਗਕਾਂਗ ਦੇ ਲੋਕਾਂ ਨੂੰ ਸਹਾਇਤਾ ਦੇਣ ਲਈ 43 ਮਿਲੀਅਨ ਪੌਂਡ ਦੇ ਪੈਕੇਜ ਦਾ ਐਲਾਨ
NEXT STORY