ਗੁਰਦਾਸਪੁਰ/ਮੁਜ਼ੱਫਰਾਬਾਦ (ਵਿਨੋਦ) - ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) ਵਿਚ ਹਿੰਸਕ ਰੋਸ-ਪ੍ਰਦਰਸ਼ਨ ਅਤੇ ਪੂਰਨ ਬੰਦ ਮੰਗਲਵਾਰ ਵੀ ਜਾਰੀ ਰਿਹਾ। ਇਸ ਦੌਰਾਨ ਸੁਰੱਖਿਆ ਬਲਾਂ ਨਾਲ ਝੜਪਾਂ ’ਚ 3 ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ ਅਤੇ ਇਕ ਦਰਜਨ ਤੋਂ ਵੱਧ ਜ਼ਖਮੀ ਹੋ ਗਏ।
ਇਸ ਦੌਰਾਨ ਮੁਜ਼ੱਫਰਾਬਾਦ ਵੱਲ ਵਧ ਰਹੇ ਪ੍ਰਦਰਸ਼ਨਕਾਰੀਆਂ ਨੂੰ ਸਖ਼ਤ ਪਾਬੰਦੀਆਂ ਦਾ ਸਾਹਮਣਾ ਕਰਨਾ ਪਿਆ, ਜਿੱਥੇ ਅਧਿਕਾਰੀਆਂ ਨੇ ਮੁੱਖ ਸੜਕਾਂ ਨੂੰ ਬਲਾਕ ਕਰ ਦਿੱਤਾ ਅਤੇ ਸੰਚਾਰ ਚੈਨਲਾਂ ਨੂੰ ਪੂਰੀ ਤਰ੍ਹਾਂ ਠੱਪ ਕਰ ਦਿੱਤਾ। ਮੀਰਪੁਰ ਦੇ ਦੁਦਿਆਲ ਇਲਾਕੇ ’ਚ ਐਕਸ਼ਨ ਕਮੇਟੀ ਨੇ ਐਲਾਨ ਕੀਤਾ ਕਿ ਕਿਸੇ ਵੀ ਪ੍ਰਦਰਸ਼ਨਕਾਰੀ ਦਾ ਸਸਕਾਰ ਉਦੋਂ ਤੱਕ ਨਹੀਂ ਕੀਤਾ ਜਾਵੇਗਾ, ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ। ਰੋਸ-ਪ੍ਰਦਰਸ਼ਨਾਂ ਕਾਰਨ ਪੂਰੇ ਖੇਤਰ ’ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ।
ਕੋਟਲੀ ਸ਼ਹਿਰ ਦੇ ਮੁੱਖ ਚੌਕ ’ਤੇ ਪ੍ਰਦਰਸ਼ਨਕਾਰੀ ਇਕੱਠੇ ਹੋਏ ਅਤੇ ਸਿਆਸੀ ਆਗੂਆਂ ਵੱਲੋਂ ਅੰਦੋਲਨ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਨਿੰਦਾ ਕੀਤੀ। ਇਕ ਪ੍ਰਦਰਸ਼ਨਕਾਰੀ ਨੇ ਦੱਸਿਆ ਕਿ ਸਥਾਨਕ ਸੰਸਦ ਮੈਂਬਰ ਨੇ ਵਾਰ-ਵਾਰ ਅੰਦੋਲਨ ਨੂੰ ਭਟਕਾਉਣ ਦੀ ਕੋਸ਼ਿਸ਼ ਕੀਤੀ ਪਰ ਅਸਫਲ ਰਿਹਾ, ਜਦਕਿ ਦੂਜੇ ਨੇ ਕਿਹਾ ਕਿ ਲੋਕਾਂ ਦੀ ਮਜ਼ਬੂਤ ਇੱਛਾ ਸ਼ਕਤੀ ਦੇ ਸਾਹਮਣੇ ਧਮਕੀਆਂ ਅਸਫਲ ਰਹੀਆਂ ਹਨ। ਇਸ ਦੌਰਾਨ, ਮੀਰਪੁਰ ਵਿਚ ਪ੍ਰਦਰਸ਼ਨਕਾਰੀਆਂ ਨੇ ਬਾਈਕ ਰੈਲੀਆਂ ਕੀਤੀਆਂ, ਨਾਅਰੇਬਾਜ਼ੀ ਕੀਤੀ ਅਤੇ ਜੇ. ਏ. ਏ. ਸੀ. ਦੇ ਮੈਨੀਫੈਸਟੋ ’ਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ।
ਚੀਨ ਨੇ 'ਗੁਆਮ ਕਿਲਰ' ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ, ਅਮਰੀਕੀ ਜਲ ਸੈਨਾ ਦੇ ਠਿਕਾਣਿਆਂ ਲਈ ਵੱਡਾ ਖ਼ਤਰਾ
NEXT STORY