ਬਾਲਟੀਮੋਰ,(ਅਮਰੀਕਾ)— ਅਮਰੀਕਾ ਦੇ ਉੱਤਰੀ-ਪੂਰਬੀ ਬਾਲਟੀਮੋਰ 'ਚ ਇਕ ਤਿੰਨ ਮੰਜ਼ਲਾਂ ਘਰ 'ਚ ਅੱਗ ਲੱਗਣ ਕਾਰਨ 6 ਬੱਚਿਆਂ ਦੀ ਮੌਤ ਹੋ ਗਈ। ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਵਿਚ ਬੱਚਿਆਂ ਦੀ ਮਾਂ ਅਤੇ ਤਿੰਨ ਹੋਰ ਭੈਣ-ਭਰਾ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜੋ ਕਿ ਬੁਰੀ ਤਰ੍ਹਾਂ ਨਾਲ ਝੁਲਸ ਗਏ।
ਫਾਇਰ ਬ੍ਰਿਗੇਡ ਵਿਭਾਗ ਦੇ ਬੁਲਾਰੇ ਰੋਮਨ ਕਲਾਰਕ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਗੱਡੀਆਂ ਪਹੁੰਚਣ ਤੋਂ ਪਹਿਲਾਂ ਹੀ ਘਰ ਪੂਰੀ ਤਰ੍ਹਾਂ ਨਾਲ ਅੱਗ 'ਚ ਘਿਰ ਚੁੱਕਾ ਸੀ। ਉਨ੍ਹਾਂ ਦੱਸਿਆ ਕਿ ਇਹ ਘਟਨਾ ਵੀਰਵਾਰ ਦੀ ਰਾਤ ਤਕਰੀਬਨ 12.30 ਵਜੇ ਵਾਪਰੀ। ਉਨ੍ਹਾਂ ਇਹ ਵੀ ਦੱਸਿਆ ਕਿ ਅਧਿਕਾਰੀਆਂ ਨੇ ਬੱਚਿਆਂ ਦੀਆਂ ਲਾਸ਼ਾਂ ਨੂੰ ਬਰਾਮਦ ਕਰਨਾ ਸ਼ੁਰੂ ਕਰ ਦਿੱਤਾ ਹੈ। ਅੱਗ ਲੱਗਣ ਦੀ ਘਟਨਾ ਵਿਚ ਮਾਰੇ ਗਏ ਬੱਚਿਆਂ ਦੀ ਉਮਰ 9 ਮਹੀਨੇ ਤੋਂ ਲੈ ਕੇ 11 ਸਾਲ ਤੱਕ ਦੀ ਸੀ। ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਅਧਿਕਾਰੀ ਬਾਹਰ ਤੋਂ ਹੀ ਕੋਸ਼ਿਸ਼ ਵਿਚ ਜੁਟੇ ਰਹੇ, ਕਿਉਂ ਅੱਗ ਤਿੰਨੋਂ ਮੰਜ਼ਲਾਂ ਤੱਕ ਫੈਲ ਚੁੱਕੀ ਸੀ। ਅੱਗ 'ਚ ਝੁਲਸੀ ਮਹਿਲਾ ਅਤੇ ਦੋ ਬੱਚਿਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉੱਥੇ ਹੀ ਕਲਾਰਕ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ ਅਤੇ ਜਿਸ ਦਾ ਪਤਾ ਲਾਇਆ ਜਾ ਰਿਹਾ ਹੈ।
ਅਫਗਾਨ ਤਾਲਿਬਾਨ ਵੀਡੀਓ 'ਚ ਨਜ਼ਰ ਆਏ ਅਮਰੀਕੀ ਅਤੇ ਆਸਟ੍ਰੇਲੀਆਈ ਬੰਧਕ
NEXT STORY