ਕੋਲੰਬੋ (ਵਾਰਤਾ)- ਸ਼੍ਰੀਲੰਕਾ ਵਿਚ ਮੰਗਲਵਾਰ ਸਵੇਰੇ ਇਕ ਕਿਸ਼ਤੀ ਪਲਟਣ ਕਾਰਨ 4 ਸਕੂਲੀ ਵਿਦਿਆਰਥੀਆਂ ਸਮੇਤ 6 ਲੋਕਾਂ ਦੀ ਮੌਤ ਹੋ ਗਈ ਅਤੇ 11 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਤ੍ਰਿੰਕੋਮਾਲੀ ਦੇ ਕਿਨੀਆ ਵਿਚ ਜਦੋਂ ਕਿਸ਼ਤੀ ਪਲਟੀ ਉਸ ਸਮੇਂ ਉਸ 'ਤੇ ਕਈ ਸਕੂਲੀ ਵਿਦਿਆਰਥੀ ਸਵਾਰ ਸਨ।
ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਗੋਤਾਖੋਰਾਂ ਨੇ ਤੁਰੰਤ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤਾ। ਉੱਥੇ ਮੌਜੂਦ ਗਵਾਹਾਂ ਨੇ ਦੱਸਿਆ ਕਿ ਕਿਸ਼ਤੀ ਪਲਟਣ ਤੋਂ ਬਾਅਦ ਉੱਥੇ ਲੋਕਾਂ ਦੀ ਭਾਰੀ ਭੀੜ ਲੱਗੀ ਹੋਈ ਹੈ, ਹਾਲਾਂਕਿ ਕੁਝ ਸਥਾਨਕ ਲੋਕ ਰਾਹਤ ਅਤੇ ਬਚਾਅ ਕਾਰਜਾਂ ਵਿਚ ਜਲ ਸੈਨਾ ਦੀ ਮਦਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲਾਪਤਾ ਹੋਣ ਵਾਲਿਆਂ ਵਿਚ ਕੁਝ ਸਕੂਲੀ ਵਿਦਿਆਰਥੀ ਵੀ ਸ਼ਾਮਲ ਹਨ। ਜ਼ਖ਼ਮੀਆਂ ਨੂੰ ਨਜ਼ਦੀਕੀ ਜ਼ਿਲ੍ਹਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਸ ਨੇ ਦੱਸਿਆ ਕਿ ਕਿਸ਼ਤੀ 'ਚ ਸਮਰਥਾ ਤੋਂ ਜ਼ਿਆਦਾ ਲੋਕ ਸਵਾਰ ਸਨ, ਜਿਸ ਕਾਰਨ ਇਹ ਹਾਦਸਾ ਵਾਪਰਿਆ।
ਅਭਿਨੰਦਨ ਵਰਧਮਾਨ ਨੂੰ ਵੀਰ ਚੱਕਰ ਨਾਲ ਸਨਮਾਨਤ ਕਰਨ ’ਤੇ ਪਾਕਿ ਨੂੰ ਲੱਗੀਆਂ ਮਿਰਚਾਂ
NEXT STORY