ਇਸਲਾਮਾਬਾਦ (ਯੂ.ਐਨ.ਆਈ.): ਪਾਕਿਸਤਾਨ ਵਿਚ ਮੰਗਲਵਾਰ ਨੂੰ ਦੋ ਵੱਖ-ਵੱਖ ਸੜਕ ਹਾਦਸਿਆਂ ਵਿਚ ਛੇ ਲੋਕਾਂ ਦੀ ਮੌਤ ਹੋ ਗਈ ਅਤੇ 19 ਹੋਰ ਜ਼ਖਮੀ ਹੋ ਗਏ। ਬਚਾਅ ਸੇਵਾ ਨੇ ਦੱਸਿਆ ਕਿ ਦੇਸ਼ ਦੇ ਦੱਖਣੀ ਸਿੰਧ ਸੂਬੇ ਦੇ ਜਮਸ਼ੋਰੋ ਜ਼ਿਲੇ 'ਚ ਦੋ ਵਾਹਨਾਂ ਵਿਚਾਲੇ ਹੋਈ ਟੱਕਰ 'ਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 19 ਹੋਰ ਜ਼ਖਮੀ ਹੋ ਗਏ।
ਜਾਣਕਾਰੀ ਮੁਤਾਬਕ ਇਹ ਹਾਦਸਾ ਜ਼ਿਲੇ ਦੇ ਮਾਂਝੰਦ ਸ਼ਹਿਰ ਦੇ ਕੋਲ ਸੇਹਵਾਂ ਰੋਡ 'ਤੇ ਰਾਤ ਨੂੰ ਉਸ ਸਮੇਂ ਵਾਪਰਿਆ, ਜਦੋਂ ਇਕ ਯਾਤਰੀ ਵੈਨ ਦੀ ਇਕ ਐੱਸ.ਯੂ.ਵੀ ਨਾਲ ਟੱਕਰ ਹੋ ਗਈ, ਜਿਸ ਕਾਰਨ ਜਾਨੀ ਨੁਕਸਾਨ ਹੋ ਗਿਆ। ਸੂਚਨਾ ਮਿਲਣ 'ਤੇ ਸਥਾਨਕ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਪੀੜਤਾਂ ਨੂੰ ਸਥਾਨਕ ਹਸਪਤਾਲਾਂ 'ਚ ਦਾਖਲ ਕਰਵਾਇਆ। ਬਚਾਅ ਸੇਵਾ ਨੇ ਦੱਸਿਆ ਕਿ ਮ੍ਰਿਤਕਾਂ 'ਚ ਇਕ ਛੋਟੀ ਬੱਚੀ ਅਤੇ ਦੋ ਪੁਰਸ਼ ਸ਼ਾਮਲ ਹਨ।
ੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆ 'ਚ ਤੂਫਾਨ ਨੇ ਮਚਾਈ ਭਾਰੀ ਤਬਾਹੀ, 9 ਲੋਕਾਂ ਦੀ ਮੌਤ (ਤਸਵੀਰਾਂ)
ਬਚਾਅ ਸੇਵਾ ਨੇ ਦੱਸਿਆ ਕਿ ਇਸ ਤੋਂ ਵੱਖਰੇ ਤੌਰ 'ਤੇ ਪੂਰਬੀ ਪੰਜਾਬ ਸੂਬੇ ਦੇ ਹਾਫਿਜ਼ਾਬਾਦ ਜ਼ਿਲੇ 'ਚ ਬਾਈਕ ਦੀ ਕਾਰ ਨਾਲ ਟੱਕਰ ਹੋਣ ਕਾਰਨ ਮੋਟਰਸਾਈਕਲ 'ਤੇ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਜ਼ਿਲ੍ਹੇ ਦੇ ਵਜ਼ੀਰਾਬਾਦ ਰੋਡ 'ਤੇ ਵਾਪਰਿਆ, ਜਦੋਂ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਇੱਕ ਰਿਕਸ਼ਾ ਨੂੰ ਓਵਰਟੇਕ ਕੀਤਾ ਅਤੇ ਉਲਟ ਦਿਸ਼ਾ ਤੋਂ ਆ ਰਹੀ ਕਾਰ ਨੂੰ ਟੱਕਰ ਮਾਰ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕੈਨੇਡਾ ਦੇ ਪਹਿਲੇ ਭਾਰਤੀ ਮੂਲ ਦੇ ਡਾਕਟਰ ਗੁਰਦੇਵ ਸਿੰਘ ਦਾ ਦਿਹਾਂਤ
NEXT STORY