ਗੁਆਟੇਮਾਲਾ ਸਿਟੀ (ਏਜੰਸੀ)- ਦੱਖਣੀ ਗੁਆਟੇਮਾਲਾ ਵਿੱਚ ਸੜਕ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ। ਸਥਾਨਕ ਫਾਇਰ ਡਿਪਾਰਟਮੈਂਟ ਨੇ ਕਿਹਾ ਕਿ ਮਰਨ ਵਾਲਿਆਂ ਵਿੱਚ ਨਾਬਾਲਗ ਵੀ ਸ਼ਾਮਲ ਹਨ। ਫਾਇਰ ਵਿਭਾਗ ਦੇ ਅਧਿਕਾਰੀ ਵਿਕਟਰ ਗੋਮੇਜ਼ ਨੇ ਸੋਸ਼ਲ ਮੀਡੀਆ ਰਾਹੀਂ ਦੱਸਿਆ ਕਿ ਇਹ ਹਾਦਸਾ ਐਤਵਾਰ ਸਵੇਰੇ ਵਾਪਰਿਆ। ਪੋਰਟੋ ਕੁਏਟਜ਼ਲ ਹਾਈਵੇਅ 'ਤੇ ਇੱਕ ਪਿਕਅੱਪ ਟਰੱਕ ਹਾਦਸਾਗ੍ਰਸਤ ਹੋ ਗਿਆ ਅਤੇ ਉਸ ਵਿੱਚ ਅੱਗ ਲੱਗ ਗਈ। ਇਸ ਹਾਦਸੇ ਵਿੱਚ ਟਰੱਕ ਵਿੱਚ ਸਵਾਰ 6 ਲੋਕਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: SCO ਦੀ ਬੈਠਕ ਦੀ ਮੇਜ਼ਬਾਨੀ ਲਈ ਤਿਆਰ ਪਾਕਿਸਤਾਨ, ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ
ਇਕ ਨਿਊਜ਼ ਏਜੰਸੀ ਅਨੁਸਾਰ, ਗੋਮੇਜ਼ ਨੇ ਕਿਹਾ ਫਾਇਰਫਾਈਟਰਾਂ ਨੇ "950 ਗੈਲਨ ਪਾਣੀ" ਨਾਲ ਅੱਗ ਬੁਝਾਈ, ਜਿਸ ਤੋਂ ਬਾਅਦ ਐਂਬੂਲੈਂਸ ਦੇ ਅਮਲੇ ਨੂੰ 6 ਲੋਕ ਮ੍ਰਿਤਕ ਮਿਲੇ। ਸਥਾਨਕ ਮੀਡੀਆ ਦੇ ਅਨੁਸਾਰ, ਲਾਈਟ-ਡਿਊਟੀ ਪਿਕਅੱਪ ਟਰੱਕ ਪਲਟ ਕੇ ਇੱਕ ਜੰਗਲੀ ਖੇਤਰ ਵਿੱਚ ਡਿੱਗ ਗਿਆ, ਜਿੱਥੇ ਉਸ ਵਿੱਚ ਅੱਗ ਲੱਗ ਗਈ। ਅਧਿਕਾਰੀਆਂ ਨੂੰ ਅਜੇ ਤੱਕ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ: ਸ਼੍ਰੀਲੰਕਾ 'ਚ ਹੜ੍ਹ ਕਾਰਨ 1 ਲੱਖ 34 ਹਜ਼ਾਰ ਲੋਕ ਪ੍ਰਭਾਵਿਤ, ਕੋਲੰਬੋ 'ਚ ਸਕੂਲ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਸਪਤਾਲ ਦੇ ਸ਼ਰਨਾਰਥੀ ਕੈਂਪ 'ਤੇ ਇਜ਼ਰਾਇਲੀ ਹਮਲੇ 'ਚ 4 ਲੋਕਾਂ ਦੀ ਮੌਤ, ਕਈ ਝੁਲਸੇ
NEXT STORY