ਵਾਸ਼ਿੰਗਟਨ (ਵਾਰਤਾ)- ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਇਕ ਕਾਰ ਦੇ ਹਾਈਵੇਅ ਵਰਕ ਜ਼ੋਨ ਵਿਚ ਹਾਦਸਾਗ੍ਰਸਤ ਹੋ ਜਾਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਮੈਰੀਲੈਂਡ ਸਟੇਟ ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸ਼ੁਰੂਆਤੀ ਜਾਂਚ ਦੇ ਅਨੁਸਾਰ, ਇੱਕ ਭੂਰੇ ਰੰਗ ਦੀ ਕਾਰ ਹਾਈਵੇਅ 'ਤੇ ਵਰਕ ਜ਼ੋਨ ਵਿਚ ਦਾਖ਼ਲ ਹੋ ਗਈ ਅਤੇ ਉਥੇ ਕੰਮ ਕਰ ਰਹੇ ਮਜ਼ਦੂਰਾਂ ਨੂੰ ਟੱਕਰ ਮਾਰਨ ਤੋਂ ਬਾਅਦ ਪਲਟ ਗਈ। ਐਮਰਜੈਂਸੀ ਮੈਡੀਕਲ ਸੇਵਾ ਦੇ ਕਰਮਚਾਰੀਆਂ ਨੇ ਜ਼ਖ਼ਮੀਆਂ ਵਿਚੋਂ 6 ਨੂੰ ਮੌਕੇ 'ਤੇ ਹੀ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ: ਅਜੈ ਬੰਗਾ ਨੂੰ ਵਿਸ਼ਵ ਬੈਂਕ ਦਾ ਮੁਖੀ ਬਣਾਉਣ ਲਈ ਸਮਰਥਨ ਦੇਣ ਸਬੰਧੀ ਚੀਨ ਦਾ ਰੁਖ ਸ਼ੱਕੀ
ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਕਾਰ ਡਰਾਈਵਰ ਵਾਲ-ਵਾਲ ਬਚ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਨੇ ਦੱਸਿਆ ਕਿ ਡਰਾਈਵਰ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। ਮੈਰੀਲੈਂਡ ਦੇ ਗਵਰਨਰ ਵੇਸ ਮੂਰ ਨੇ ਬੁੱਧਵਾਰ ਦੁਪਹਿਰ ਨੂੰ ਟਵੀਟ ਕੀਤਾ ਕਿ ਉਨ੍ਹਾਂ ਦਾ ਦਫ਼ਤਰ ਸਥਾਨਕ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ ਅਤੇ ਸਥਿਤੀ ਦੀ ਨਿਗਰਾਨੀ ਕਰਨਾ ਜਾਰੀ ਰੱਖੇਗਾ।
ਇਹ ਵੀ ਪੜ੍ਹੋ: ਪ੍ਰਦਰਸ਼ਨਕਾਰੀਆਂ ਨੂੰ ਮੂੰਹਤੋੜ ਜਵਾਬ, ਲੰਡਨ 'ਚ ਭਾਰਤੀ ਹਾਈ ਕਮਿਸ਼ਨ 'ਤੇ ਲਹਿਰਾਇਆ ਗਿਆ ਵੱਡਾ ਤਿਰੰਗਾ
ਆਸਟ੍ਰੇਲੀਆਈ ਪੁਲਸ ਨੇ ਨਸ਼ੀਲਾ ਪਦਾਰਥ ਕੀਤਾ ਜ਼ਬਤ, ਪੰਜ ਵਿਅਕਤੀ ਗ੍ਰਿਫ਼ਤਾਰ (ਤਸਵੀਰਾਂ)
NEXT STORY