ਕਵੇਟਾ (ਏ.ਐਨ.ਆਈ.): ਪਾਕਿਸਤਾਨ ਬਲੋਚਿਸਤਾਨ ਨੂੰ ਅੱਤਵਾਦ ਦਾ ਅੱਡਾ ਬਣਨ ਤੋਂ ਰੋਕਣ ਲਈ ਕਈ ਕਦਮ ਚੁੱਕ ਰਿਹਾ ਹੈ। ਪਾਕਿਸਤਾਨ ਕਈ ਸਾਲਾਂ ਤੋਂ ਉੱਥੇ ਕੱਟੜਪੰਥੀਆਂ ਅਤੇ ਵੱਖਵਾਦੀਆਂ ਖ਼ਿਲਾਫ਼ ਮੁਹਿੰਮ ਚਲਾ ਰਿਹਾ ਹੈ। ਇਸ ਦੌਰਾਨ ਸਥਾਨਕ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਸੂਬਾਈ ਰਾਜਧਾਨੀ ਕਵੇਟਾ ਦੇ ਪੂਰਬੀ ਬਾਈਪਾਸ ਖੇਤਰ ਦੇ ਅੱਤਵਾਦ ਰੋਕੂ ਵਿਭਾਗ (ਸੀ.ਟੀ.ਡੀ.) ਦੀ ਇੱਕ ਕਾਰਵਾਈ ਵਿੱਚ ਘੱਟੋ-ਘੱਟ ਛੇ ਕਥਿਤ ਅੱਤਵਾਦੀ ਮਾਰੇ ਗਏ ਹਨ। ਏਆਰਵਾਈ ਨਿਊਜ਼ ਨੇ ਐਤਵਾਰ ਨੂੰ ਸੀਟੀਡੀ ਦੇ ਹਵਾਲੇ ਨਾਲ ਦੱਸਿਆ ਕਿ ਸੁਰੱਖਿਆ ਬਲਾਂ ਨੇ ਛਾਪੇਮਾਰੀ ਦੌਰਾਨ ਪਾਬੰਦੀਸ਼ੁਦਾ ਜਥੇਬੰਦੀ ਦੇ ਛੇ ਕਥਿਤ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ।
ਹਥਿਆਰ ਅਤੇ ਵਿਸਫੋਟਕ ਸਮੱਗਰੀ ਬਰਾਮਦ
ਸੁਰੱਖਿਆ ਬਲਾਂ ਨੇ ਅੱਤਵਾਦੀ ਠਿਕਾਣਿਆਂ ਤੋਂ ਹਥਿਆਰ ਅਤੇ ਵਿਸਫੋਟਕ ਸਮੱਗਰੀ ਵੀ ਬਰਾਮਦ ਕੀਤੀ। ਬਿਆਨ ਵਿਚ ਦੱਸਿਆ ਗਿਆ ਕਿ ਕਥਿਤ ਅੱਤਵਾਦੀਆਂ ਵਿਚੋਂ ਇਕ ਦੇ ਸਿਰ 'ਤੇ 20 ਲੱਖ ਰੁਪਏ ਦਾ ਇਨਾਮ ਸੀ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਪਾਕਿਸਤਾਨ ਦੇ ਉੱਤਰੀ-ਪੱਛਮੀ ਖੈਬਰ ਪਖਤੂਨਖਵਾ ਸੂਬੇ 'ਚ ਪੁਲਸ ਨਾਲ ਮੁਕਾਬਲੇ 'ਚ ਦੋ ਅੱਤਵਾਦੀ ਮਾਰੇ ਗਏ ਸਨ। ਸੀਟੀਪੀ ਅਧਿਕਾਰੀਆਂ ਨੇ ਕਿਹਾ ਕਿ ਇਸ ਨੇ ਸ਼ਨੀਵਾਰ ਤੜਕੇ ਇੱਕ ਖੁਫੀਆ ਜਾਣਕਾਰੀ 'ਤੇ ਇੱਕ ਕਾਰਵਾਈ ਸ਼ੁਰੂ ਕੀਤੀ। ਆਪਰੇਸ਼ਨ ਦੌਰਾਨ ਅੱਤਵਾਦੀਆਂ ਨੇ ਸੀਟੀਡੀ ਦੇ ਜਵਾਨਾਂ 'ਤੇ ਗੋਲੀਬਾਰੀ ਕੀਤੀ, ਜਿਸ ਦਾ ਜ਼ਬਰਦਸਤ ਜਵਾਬ ਦਿੱਤਾ ਗਿਆ।
ਪੜ੍ਹੋ ਇਹ ਅਹਿਮ ਖ਼ਬਰ- ਕਾਬੁਲ ਹਵਾਈ ਅੱਡੇ 'ਤੇ ਵਿਛੜ ਗਿਆ ਸੀ 2 ਮਹੀਨੇ ਦਾ 'ਮਾਸੂਮ', ਹੁਣ ਪਹੁੰਚਿਆ ਪਰਿਵਾਰ ਕੋਲ
ਪਿਛਲੇ ਸਾਲ 16 ਅੱਤਵਾਦੀ ਕੀਤੇ ਗਏ ਢੇਰ
ਬਲੋਚਿਸਤਾਨ ਵਿਚ ਪਿਛਲੇ ਸਾਲ ਵੀ ਸੁਰੱਖਿਆ ਬਲਾਂ ਨੇ ਇਕ ਆਪਰੇਸ਼ਨ 'ਚ 16 ਅੱਤਵਾਦੀਆਂ ਨੂੰ ਢੇਰ ਕੀਤਾ ਸੀ। ਇਸ ਆਪਰੇਸ਼ਨ 'ਚ ਦੋ ਜਵਾਨ ਵੀ ਸ਼ਹੀਦ ਹੋ ਗਏ ਸਨ। ਇਹ ਕਾਰਵਾਈ ਪਾਬੰਦੀਸ਼ੁਦਾ ਵੱਖਵਾਦੀ ਸੰਗਠਨਾਂ 'ਤੇ ਕੀਤੀ ਗਈ ਸੀ। ਇਹ ਆਪਰੇਸ਼ਨ ਬਲੋਚਿਸਤਾਨ ਸੂਬੇ ਦੇ ਮਸਤੁੰਗ ਇਲਾਕੇ 'ਚ ਕੀਤਾ ਗਿਆ। ਇਸ ਘਟਨਾ ਦੌਰਾਨ ਅੱਤਵਾਦੀਆਂ ਨੇ ਪੁਲਸ 'ਤੇ ਗੋਲੀਬਾਰੀ ਕੀਤੀ ਜਿਸ ਤੋਂ ਬਾਅਦ ਜਵਾਬੀ ਕਾਰਵਾਈ ਕੀਤੀ ਗਈ। ਮੁਕਾਬਲੇ ਤੋਂ ਬਾਅਦ ਨੌਂ ਕਲਾਸ਼ਨੀਕੋਵ ਰਾਈਫਲਾਂ, ਵਿਸਫੋਟਕ ਅਤੇ ਰਾਕੇਟ ਨਾਲ ਚੱਲਣ ਵਾਲੇ ਗ੍ਰੇਨੇਡ ਬਰਾਮਦ ਕੀਤੇ ਗਏ ਹਨ।
ਪੜ੍ਹੋ ਇਹ ਅਹਿਮ ਖਬਰ-ਪਾਕਿਸਤਾਨ : ਰੇਲ ਹਾਦਸੇ 'ਚ 3 ਲੋਕਾਂ ਦੀ ਮੌਤ
ਪਾਕਿਸਤਾਨ ਅਤੇ ਤਾਲਿਬਾਨ ਨੇ ਡੂਰੰਡ ਲਾਈਨ ਨੂੰ ਲੈ ਕੇ ਕੀਤੀ ਸੀਕ੍ਰੇਟ ਡੀਲ
NEXT STORY